ਹੁਣੇ ਹੁਣੇ ਚੜੂਨੀ ਨੇ ਕਰਤਾ ਅਜਿਹਾ ਐਲਾਨ – ਸੋਚਾਂ ਚ ਪਈਆਂ ਪੰਜਾਬ ਦੀਆਂ ਸਿਆਸੀ ਪਾਰਟੀਆਂ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਚੋਣਾਂ ਦਾ ਮਾਹੌਲ ਜਿਥੇ ਪੰਜਾਬ ਵਿਚ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਜਿਥੇ ਕੇਂਦਰ ਸਰਕਾਰ ਵੱਲੋਂ ਤਿੰਨ ਖ਼ੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਜਿਸ ਦੇ ਕਾਰਨ ਦੇਸ਼ ਦੇ ਕਿਸਾਨਾਂ ਵੱਲੋਂ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਕਿਸਾਨੀ ਸੰਘਰਸ਼ ਦਾ ਅਸਰ ਆਉਣ ਵਾਲੀਆਂ ਇਹਨਾਂ ਚੋਣਾਂ ਉਪਰ ਵੀ ਪੈ ਸਕਦਾ ਹੈ। ਜਿੱਥੇ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੀਆਂ ਨਵੀਆਂ ਪਾਰਟੀਆਂ ਵੀ ਹੋਂਦ ਵਿੱਚ ਆ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ ਹੈ।

ਹੁਣ ਕਿਸਾਨ ਆਗੂ ਚੜੂਨੀ ਵੱਲੋਂ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਸੋਚਾਂ ਵਿੱਚ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨੀ ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਆਪਣੀ ਨਵੀਂ ਪਾਰਟੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਸ ਦਾ ਨਾਮ ਸੰਯੁਕਤ ਸੰਘਰਸ਼ ਕਮੇਟੀ ਰਖਿਆ ਗਿਆ ਹੈ।

ਪਹਿਲਾਂ ਵੀ ਇਸ ਕਿਸਾਨ ਆਗੂ ਵੱਲੋਂ ਕਿਸਾਨੀ ਸੰਘਰਸ਼ ਦੇ ਦੌਰ ਵਿਚ ਮਿਸ਼ਨ ਪੰਜਾਬ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਸੀ। ਸਿਆਸਤ ਵਿੱਚ ਆਉਣ ਲਈ ਉਹ ਆਪਣੇ ਫੈਸਲੇ ਤੇ ਅੜੇ ਹੋਏ ਹਨ। ਉਥੇ ਹੀ ਪੰਜਾਬ ਵਿੱਚ ਉਨ੍ਹਾਂ ਦੇ ਚੋਣਾਂ ਲੜਨ ਉਪਰ ਸੰਯੁਕਤ ਕਿਸਾਨ ਮੋਰਚਾ ਆਪਣੀ ਸਹਿਮਤੀ ਨਹੀਂ ਦੇ ਰਿਹਾ। ਜਿੱਥੇ ਉਨ੍ਹਾਂ ਵੱਲੋਂ ਪਹਿਲਾਂ ਵੀ ਇੱਕ ਵਾਰ ਸਿਆਸਤ ਵਿਚ ਆਪਣੀ ਕਿਸਮਤ ਅਜਮਾਈ ਗਈ ਸੀ, ਜਿਥੇ ਉਨ੍ਹਾਂ ਵੱਲੋਂ ਚੋਣ ਲੜੀ ਗਈ ਸੀ ਪਰ ਸਫ਼ਲਤਾ ਹੱਥ ਨਹੀਂ ਲੱਗੀ ਸੀ।

ਅੱਜ ਇਸ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਜਿਥੇ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਪਾਰਟੀ ਦੀ ਰਣਨੀਤੀ ਦਾ ਉਨ੍ਹਾਂ ਦੀ ਆਪਣੀ ਵੱਖਰੀ ਪਾਰਟੀ ਨੂੰ ਲੈ ਕੇ ਐਲਾਨ ਕੀਤਾ ਜਾਵੇਗਾ। ਜਿੱਥੇ ਹੁਣ ਪੰਜਾਬ ਦੀ ਸਿਆਸਤ ਹੋਰ ਗਰਮਾ ਗਈ ਹੈ। ਉਥੇ ਹੀ ਵੇਖਣਾ ਹੋਵੇਗਾ ਕਿ ਪਾਰਟੀ ਨੂੰ ਆਉਣ ਵਾਲੇ ਦਿਨਾਂ ਵਿੱਚ ਕਿਸ ਤਰ੍ਹਾਂ ਦਾ ਹੁੰਗਾਰਾ ਮਿਲਦਾ ਹੈ।