Wednesday , December 8 2021

ਹੁਣੇ ਹੁਣੇ ਜੇਲ ਚ ਬੰਦ ਦੀਪ ਸਿੱਧੂ ਬਾਰੇ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਸਾਰੇ ਕਿਸਾਨਾਂ ਤੇ ਹਰ ਵਰਗ ਦੇ ਲੋਕਾਂ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਸਮੇਂ ਤੋਂ ਇਹ ਕਿਸਾਨੀ ਸੰਘਰਸ਼ ਆਰੰਭ ਹੋਇਆ ਹੈ ਉਸ ਸਮੇਂ ਤੋਂ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਗਿਆ ਹੈ। ਅੱਜ ਦੇਸ਼ ਦੀ ਜਵਾਨੀ ਤੇ ਕਿਸਾਨੀ ਇੱਕ ਜੁੱਟ ਹੋ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੀ ਹੈ। ਉਥੇ ਹੀ 26 ਜਨਵਰੀ ਨੂੰ ਟ੍ਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਲਾਲ ਕਿਲੇ ਤੇ ਕੇਸਰੀ ਝੰਡਾ ਲਹਿਰਾਉਣ ਦੀ ਘਟਨਾ ਨੂੰ ਲੈ ਕੇ ਸਰਕਾਰ ਵੱਲੋਂ ਬਹੁਤ ਸਾਰੇ ਕਿਸਾਨ ਆਗੂਆਂ ਅਦਾਕਾਰ ਦੀਪ ਸਿੱਧੂ,ਤੇ ਲੱਖਾ ਸਧਾਣਾ ਨੂੰ ਵੀ ਜ਼ਿੰ-ਮੇ-ਵਾ-ਰ ਠਹਿਰਾਇਆ ਗਿਆ ਸੀ।

ਪੁਲਿਸ ਵੱਲੋਂ ਕੁਝ ਦਿਨ ਪਹਿਲਾਂ ਅਦਾਕਾਰ ਦੀਪ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਸ ਨੂੰ ਇਸ ਘਟਨਾ ਵਿੱਚ ਲੋਕਾਂ ਨੂੰ ਉ-ਕ-ਸਾ-ਉ-ਣ ਦਾ ਜ਼ਿੰ-ਮੇ-ਵਾ-ਰ ਠਹਿਰਾਇਆ ਗਿਆ ਸੀ। ਜਿਸ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਉਨ੍ਹਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵੱਖਰੇ ਸੈੱਲ ਵਿਚ ਭੇਜਿਆ ਗਿਆ ਸੀ। ਹੁਣ ਜੇਲ ਵਿੱਚ ਬੰਦ ਦੀਪ ਸਿੱਧੂ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ,ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਅਦਾਕਾਰ ਦੀਪ ਸਿੱਧੂ ਜੋ ਇਸ ਸਮੇਂ ਜੇਲ ਵਿੱਚ ਬੰਦ ਹਨ।

ਉਨ੍ਹਾਂ ਨੂੰ ਜੇਲ ਤੋਂ ਬਾਹਰ ਲਿਆਉਣ ਲਈ ਕਾਨੂੰਨੀ ਮਦਦ ਦੇਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਮੈਂ ਦੀਪ ਸਿੱਧੂ ਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਵੇਗਾ। ਮਨਜਿੰਦਰ ਸਿੰਘ ਸਿਰਸਾ ਵੱਲੋਂ ਦੱਸਿਆ ਗਿਆ ਕਿ ਬਹੁਤ ਸਾਰੇ ਲੋਕ ਦੀਪ ਸਿੱਧੂ ਬਾਰੇ ਉਸ ਤੋਂ ਪੁੱਛ ਰਹੇ ਹਨ। ਉਨ੍ਹਾਂ ਇਸ ਸਵਾਲ ਦਾ ਜਵਾਬ ਦਿੰਦੇ ਹੋਏ ਦੱਸਿਆ ਕਿ ਜਦੋਂ ਦੀਪ ਸਿੱਧੂ ਨੂੰ ਰਿਮਾਂਡ ਤੇ ਲਿਆ ਗਿਆ ਸੀ ਤਾਂ ਉਸ ਸਮੇਂ ਮੇਰੀ ਫੋਨ ਤੇ ਦੀਪ ਸਿੱਧੂ ਨਾਲ ਗੱਲ ਬਾਤ ਹੋਈ ਸੀ ਤੇ ਉਹ ਬਿਲਕੁਲ ਠੀਕ ਤੇ ਤੰਦਰੁਸਤ ਹਨ।

ਦੀਪ ਸਿੱਧੂ ਇਸ ਸਮੇਂ ਤਿਹਾੜ ਜੇਲ ਵਿੱਚ ਬੰਦ ਹਨ। ਇਸ ਸਭ ਦੀ ਜਾਣਕਾਰੀ ਸਿਰਸਾ ਵੱਲੋਂ ਟਵਿੱਟਰ ਤੇ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਅਪਡੇਟ ਦੇਣਾ ਚਾਹੁੰਦਾ ਹਾਂ, ਕਿ ਦੀਪ ਸਿੱਧੂ ਜਲਦੀ ਹੀ ਬਾਹਰ ਆ ਜਾਵੇਗਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਬਹੁਤ ਸਾਰੇ ਕਿਸਾਨਾਂ ਦੀ ਮਦਦ ਕੀਤੀ ਗਈ ਹੈ ਜਿਨ੍ਹਾਂ ਨੂੰ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਲਾਲ ਕਿਲੇ ਉੱਪਰ ਵਾਪਰੀ ਘਟਨਾ ਕਾਰਨ ਦੋ-ਸ਼ੀ ਠਹਿਰਾਉਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ ਸੀ।