Thursday , June 30 2022

ਹੁਣੇ ਹੁਣੇ ਡੇਰਾ ਬਿਆਸ ਦੇ ਮੁੱਖੀ ਆਪਣੇ ਪੈਰੋਕਾਰਾਂ ਨੂੰ ਕੀਤੀ ਇਹ ਅਪੀਲ – ਲੈ ਲਿਆ ਇਹ ਵੱਡਾ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਵਿੱਚ ਜਾ ਕੇ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਸੰਸਥਾਵਾਂ ਦੇ ਮੁਖੀਆਂ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ। ਇਨ੍ਹਾਂ ਮੁਲਾਕਾਤਾਂ ਨੂੰ ਸਭ ਲੋਕਾਂ ਵੱਲੋਂ ਸਿਆਸਤ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਦੇਸ਼ ਅੰਦਰ ਜਿਥੇ ਪੰਜ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਪੰਜਾਬ ਦੇ ਬਹੁਤ ਸਾਰੇ ਡੇਰਿਆਂ ਅਤੇ ਸੰਸਥਾਵਾਂ ਵਿੱਚ ਜਾ ਕੇ ਵੀ ਸਿਆਸੀ ਪਾਰਟੀਆਂ ਵੱਲੋਂ ਇਹ ਮੁਲਾਕਾਤਾਂ ਕੀਤੀਆਂ ਗਈਆਂ ਹਨ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਡੇਰਾ ਬਿਆਸ ਦੇ ਮੁਖੀ ਨਾਲ ਵੀ ਤਿੰਨ ਵਾਰ ਮੁਲਾਕਾਤ ਕੀਤੀ ਗਈ ਹੈ। ਜਿਸ ਨੂੰ ਸਿਆਸਤ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ।

ਉੱਥੇ ਹੀ ਹੁਣ ਡੇਰਾ ਬਿਆਸ ਦੇ ਮੁਖੀ ਵੱਲੋਂ ਆਪਣੇ ਪੈਰੋਕਾਰਾਂ ਨੂੰ ਇੱਕ ਅਪੀਲ ਕੀਤੀ ਗਈ ਹੈ ਅਤੇ ਇਹ ਫ਼ੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਡੇਰਾ ਰਾਧਾ ਸੁਆਮੀ ਬਿਆਸ ਵੱਲੋਂ ਆਪਣੇ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਨੂੰ ਰੱਦ ਕੀਤਾ ਗਿਆ ਸੀ। ਉੱਥੇ ਹੀ ਹੁਣ ਸੰਪਰਦਾ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਵੱਖ-ਵੱਖ ਦੇਸ਼ ਦੇ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਭ ਸਿਆਸੀ ਪਾਰਟੀਆਂ ਤੋਂ ਦੂਰੀ ਬਣਾ ਕੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਉੱਥੇ ਹੀ ਉਨ੍ਹਾਂ ਵੱਲੋਂ ਇਸ ਸਬੰਧੀ ਆਪਣੇ ਸਾਰੇ ਪੈਰੋਕਾਰਾਂ ਅਤੇ ਸਾਰੇ ਕੇਂਦਰਾਂ ਨੂੰ ਵੀ ਇੱਕ ਸਰਕੂਲਰ ਜਾਰੀ ਕਰ ਦਿਤਾ ਗਿਆ ਹੈ। ਉਨ੍ਹਾਂ ਆਖਿਆ ਹੈ ਕਿ ਜਿੱਥੇ ਫਰਵਰੀ ਵਿਚ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਹਰ ਇਨਸਾਨ ਨੂੰ ਆਪਣਾ ਵੋਟ ਪਾਉਣ ਦਾ ਨਿੱਜੀ ਅਧਿਕਾਰ ਹੈ। ਹਰ ਇਨਸਾਨ ਆਪਣੇ ਸਮਾਜ ਦੀ ਭਲਾਈ ਨੂੰ ਮੱਦੇਨਜ਼ਰ ਰਖਦੇ ਹੋਏ ਆਪਣੇ ਵੋਟ ਦਾ ਇਸਤੇਮਾਲ ਕਰ ਸਕਦਾ ਹੈ।

ਇਸ ਲਈ ਉਨ੍ਹਾਂ ਵੱਲੋਂ ਸਭ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਆਪਣੇ ਸਮਾਜ ਦੀ ਭਲਾਈ ਲਈ ਇਸਤੇਮਾਲ ਕਰਨ। ਸੰਸਥਾ ਵੱਲੋਂ ਕਿਸੇ ਵੀ ਸਿਆਸੀ ਪਾਰਟੀ ਦੇ ਹਿੱਤ ਵਿੱਚ ਜਾਣ, ਮਦਦ ਕਰਨ ਲਈ ਅੱਗੇ ਨਾ ਜਾਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਸਬੰਧੀ ਉਨ੍ਹਾਂ ਵੱਲੋਂ ਦੇਸ਼ ਭਰ ਦੇ ਸਾਰੇ ਰਾਧਾ ਸੁਆਮੀ ਸਤਿਸੰਗ ਕੇਂਦਰਾਂ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਹੈ।