Monday , October 18 2021

ਹੁਣੇ ਹੁਣੇ ਦੀਪ ਸਿੱਧੂ ਅਤੇ ਲਖੇ ਸਿਧਾਣੇ ਲਈ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸਫਲਤਾ ਪੂਰਵਕ ਅੱਗੇ ਵਧ ਰਿਹਾ ਹੈ। ਉੱਥੇ ਹੀ 26 ਜਨਵਰੀ ਨੂੰ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਵਾਪਰੀ ਲਾਲ ਕਿਲੇ ਦੀ ਘਟਨਾ ਕਾਰਨ ਕਈ ਸਵਾਲ ਖੜ੍ਹੇ ਹੋ ਚੁੱਕੇ ਹਨ। ਕਿਉਂਕਿ ਉਸ ਦਿਨ ਰੋਡ ਮੈਪ ਦੇ ਤੈਅ ਕੀਤੇ ਗਏ ਰਸਤੇ ਤੇ ਹੀ ਟਰੈਕਟਰ ਪਰੇਡ ਕਰਕੇ ਵਾਪਸ ਆਉਣ ਦਾ ਵੀ ਫੈਸਲਾ ਕੀਤਾ ਗਿਆ ਸੀ। ਇਸ ਟਰੈਕਟਰ ਪਰੇਡ ਵਾਸਤੇ ਕਿਸਾਨ ਆਗੂਆ ਵੱਲੋਂ ਪਹਿਲਾਂ ਹੀ ਸ਼ਾਂਤ ਮਈ ਢੰਗ ਨਾਲ ਇਹ ਟਰੈਕਟਰ ਪ੍ਰੇਡ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ।

ਦਿੱਲੀ ਪੁਲੀਸ ਵੱਲੋਂ ਪਹਿਲਾਂ ਤਾਂ ਸੁਪਰੀਮ ਕੋਰਟ ਵਿਚ ਇਸ ਟਰੈਕਟਰ ਪਰੇਡ ਨੂੰ ਰੁਕਵਾਉਣ ਲਈ ਇਕ ਪਟੀਸ਼ਨ ਦਾਇਰ ਵੀ ਕੀਤੀ ਗਈ ਸੀ। ਪਰ ਸੁਪਰੀਮ ਕੋਰਟ ਵੱਲੋਂ ਇਸ ਫੈਸਲੇ ਉਪਰ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਵੱਲੋਂ ਇਹ ਪੁਲਿਸ ਪ੍ਰਸ਼ਾਸਨ ਨੂੰ ਨਿਆਂ ਦਾ ਮਾਮਲਾ ਦੱਸਿਆ ਗਿਆ ਸੀ। ਇਸ ਟਰੈਕਟਰ ਪਰੇਡ ਨੂੰ ਲੈ ਕੇ ਸਭ ਕਿਸਾਨ ਆਗੂਆਂ ਵੱਲੋਂ ਬਾਰ-ਬਾਰ ਸਭ ਲੋਕਾਂ ਨੂੰ ਸ਼ਾਂਤੀ ਬਣਾ ਕੇ ਇਸ ਪਰੇਡ ਨੂੰ ਨੇਪਰੇ ਚਾੜਨ ਦੀ ਅਪੀਲ ਵੀ ਕੀਤੀ ਗਈ ਸੀ ।

ਹੁਣ 26 ਜਨਵਰੀ ਦੀ ਘਟਨਾ ਨੂੰ ਲੈ ਕੇ ਦੀਪ ਸਿੱਧੂ ਅਤੇ ਲੱਖੇ ਸਧਾਣੇ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। 26 ਜਨਵਰੀ ਨੂੰ ਲਾਲ ਕਿਲੇ ਤੇ ਕੁਝ ਕਿਸਾਨਾਂ ਵੱਲੋਂ ਕੇਸਰੀ ਝੰਡਾ ਲਹਿਰਾਏ ਜਾਣ ਦੇ ਮਾਮਲੇ ਨੂੰ ਲੈ ਕੇ ਸਰਕਾਰ ਵੱਲੋਂ ਕਈ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। 26 ਜਨਵਰੀ ਦੀ ਘਟਨਾ ਨੂੰ ਲੈ ਕੇ ਕਈ ਕਿਸਾਨ ਆਗੂਆਂ ਉੱਪਰ ਦੋਸ਼ ਲਾਏ ਜਾ ਰਹੇ ਹਨ ਜਿਸ ਤਹਿਤ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਹੋਏ ਹਨ।

ਗ੍ਰਿਫਤਾਰੀ ਦੇ ਇਹ ਆਦੇਸ਼ ਗ੍ਰਹਿ ਮੰਤਰਾਲੇ ਵੱਲੋਂ ਦਿੱਲੀ ਪੁਲਿਸ ਨੂੰ ਦਿੱਤੇ ਗਏ ਹਨ। 26 ਜਨਵਰੀ ਨੂੰ ਹੋਈ ਸਾਰੀ ਘਟਨਾ ਦੇ ਮਾਮਲੇ ਦੀ ਜਾਂਚ ਵੀ ਹੁਣ ਸਿੱਟ ਵੱਲੋਂ ਕੀਤੀ ਜਾਵੇਗੀ। ਪੁਲਿਸ ਵੱਲੋਂ ਇਹ ਫੈਸਲਾ ਵੀ ਕੀਤਾ ਗਿਆ ਹੈ ਕਿ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਉਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਜਿਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਸਾਰੀ ਘਟਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮੁੱਦੇ ਨੂੰ ਲੈ ਕੇ ਹੋਈ ਹੈ। ਕਿਉਂਕਿ ਸਰਕਾਰ ਦੇ ਵਿਰੁੱਧ ਰੋਸ ਜਾਹਿਰ ਕਰਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।