Tuesday , September 27 2022

ਹੁਣੇ ਹੁਣੇ ਦੀਪ ਸਿੱਧੂ ਤੋਂ ਬਾਅਦ ਲਖੇ ਸਿਧਾਣੇ ਬਾਰੇ ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

26 ਜਨਵਰੀ ਨੂੰ ਜਿਥੇ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਟਰੈਕਟਰ ਪਰੇਡ ਕੱਢੀ ਗਈ ਹੈ। ਉਥੇ ਹੀ ਕੁਝ ਕਿਸਾਨਾਂ ਵੱਲੋਂ ਦਿੱਲੀ ਦੇ ਲਾਲ ਕਿਲ੍ਹੇ ਉਪਰ ਜਾ ਕੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੇ ਮਾਹੌਲ ਨੂੰ ਤਨਾਅਪੂਰਣ ਕਰ ਦਿੱਤਾ ਸੀ। ਜਿਸ ਕਾਰਨ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। 26 ਜਨਵਰੀ ਨੂੰ ਲਾਲ ਕਿਲੇ ਉੱਪਰ ਵਾਪਰੀ ਇਸ ਘਟਨਾ ਨੂੰ ਲੈ ਕੇ ਸਰਕਾਰ ਵੱਲੋਂ ਬਹੁਤ ਸਾਰੇ ਕਿਸਾਨ ਆਗੂਆਂ ਅਤੇ ਕੁਝ ਹੋਰ ਲੋਕਾਂ ਉਪਰ ਦਰਜ ਕੀਤੇ ਗਏ ਸਨ।

ਸਰਕਾਰ ਵੱਲੋਂ ਅੱਠ ਵਿਅਕਤੀਆਂ ਉੱਪਰ 50 ਹਜ਼ਾਰ ਅਤੇ ਇਕ-ਇਕ ਲੱਖ ਦੀ ਇਨਾਮ ਰਾਸ਼ੀ ਰੱਖੀ ਗਈ ਸੀ। ਜਿਨ੍ਹਾਂ ਵਿੱਚ ਅਦਾਕਾਰ ਦੀਪ ਸਿੱਧੂ ਅਤੇ ਲੱਖੇ ਸਧਾਣੇ ਦਾ ਨਾਮ ਵੀ ਸ਼ਾਮਲ ਸੀ। ਦੀਪ ਸਿੱਧੂ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਸ ਤੋਂ ਪੁਲਿਸ ਵੱਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਇਨ੍ਹਾਂ ਉਪਰ ਦੋਸ਼ ਲਗਾਇਆ ਗਿਆ ਸੀ ਕਿ ਇਹਨਾਂ ਨੇ ਲੋਕਾਂ ਨੂੰ ਭੜਕਾ ਕੇ ਹਿੰਸਕ ਘਟਨਾ ਨੂੰ ਅੰਜਾਮ ਦਿੱਤਾ ਹੈ ।

ਹੁਣ ਦੀਪ ਸਿੱਧੂ ਤੋਂ ਬਾਅਦ ਲੱਖੇ ਸਿਧਾਣੇ ਬਾਰੇ ਵੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਦਿੱਲੀ ਪੁਲਿਸ ਵੱਲੋਂ ਅਦਾਕਾਰ ਦੀਪ ਸਿੱਧੂ ਦੀ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦੀ ਘੋਸ਼ਣਾ ਕੀਤੀ ਗਈ ਸੀ। ਉਥੇ ਹੀ ਲੱਖੇ ਸਧਾਣੇ ਦੀ ਸੂਚਨਾ ਦੇਣ ਵਾਲੇ ਨੂੰ ਵੀ ਪੰਜਾਹ ਹਜ਼ਾਰ ਰੁਪਏ ਇਨਾਮ ਰੱਖਿਆ ਗਿਆ ਸੀ। ਜਿਸ ਨੂੰ ਅੱਜ ਦਿੱਲੀ ਪੁਲੀਸ ਵੱਲੋਂ ਵਧਾ ਕੇ ਇਕ ਲੱਖ ਰੁਪਏ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਜੋ ਵੀ ਵਿਅਕਤੀ ਲੱਖੇ ਸਧਾਣੇ ਦੇ ਬਾਰੇ ਪਤਾ ਦੱਸੇਗਾ ਉਸ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਲੱਖਾ ਸਿਧਾਣਾ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਨਾਲ ਜੁੜਿਆ ਹੋਇਆ ਹੈ।

ਤੇ ਉਸ ਵੱਲੋਂ ਕਈ ਵੀਡੀਓ ਜਾਰੀ ਕਰਕੇ ਇਸ ਕਿਸਾਨੀ ਸੰਘਰਸ਼ ਨੂੰ ਸਭ ਲੋਕਾਂ ਵੱਲੋਂ ਭਰਪੂਰ ਸਮਰਥਨ ਦੇਣ ਦੀ ਅਪੀਲ ਵੀ ਕੀਤੀ ਜਾਂਦੀ ਹੈ। ਉਸਦੇ ਪਿੰਡ ਵਾਸੀਆਂ ਵੱਲੋਂ ਵੀ ਉਸ ਦੇ ਨਾਲ ਹੋਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਅਗਰ ਲੱਖਾ ਸਿਧਾਣਾ ਗੱਦਾਰ ਹੈ ਤਾਂ ਸਾਰਾ ਪਿੰਡ ਹੀ ਗੱਦਾਰ ਹੈ। ਲੱਖੇ ਸਧਾਣੇ ਨੂੰ ਵੀ ਲਾਲ ਕਿਲੇ ਦੀ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਦੋਸ਼ੀ ਕਰਾਰ ਦਿੱਤਾ ਹੋਇਆ ਹੈ।