ਹੁਣੇ ਹੁਣੇ ਪ੍ਰਧਾਨ ਮੰਤਰੀ ਮੋਦੀ ਵਲੋਂ ਆਇਆ ਇਹ ਵੱਡਾ ਬਿਆਨ ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਜਿੱਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਦੇਸ਼ ਦੇ ਕਿਸਾਨਾਂ ਵੱਲੋਂ ਸਵੀਕਾਰ ਨਹੀਂ ਕੀਤਾ ਜਾ ਰਿਹਾ। ਇਸ ਲਈ ਕਿ ਦੇਸ਼ ਦੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਸੰਘਰਸ਼ ਕਰ ਰਹੇ ਹਨ। ਜਿੱਥੇ ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿਤ ਵਿਚ ਆਖ ਰਹੀ ਹੈ ਕਿ ਜਿਸ ਦੇ ਜ਼ਰੀਏ ਕਿਸਾਨਾਂ ਦੀ ਆਮਦਨ ਡੇਢ ਗੁਣਾ ਜ਼ਿਆਦਾ ਹੋ ਜਾਵੇਗੀ। ਉੱਥੇ ਹੀ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸ ਰਹੇ ਹਨ।

ਜਿੱਥੇ ਦੇਸ਼ ਦਾ ਇਸ ਸਾਲ ਦਾ ਬਜ਼ਟ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਉੱਥੇ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਸੰਸਦ ਵਿੱਚ 2020 21 ਦਾ ਆਮ ਬਜਟ ਪੇਸ਼ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਡੇਢ ਗੁਣਾ ਵਾਧਾ ਹੋਣ ਦਾ ਜ਼ਿਕਰ ਕੀਤਾ ਹੈ। ਉੱਥੇ ਹੀ ਹੁਣ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀ ਆਏ ਬਿਆਨ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਅੱਜ ਵਿਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀ ਪ੍ਰਤੀਕ੍ਰਿਆ ਜਾਹਿਰ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਇਹ ਬਜਟ ਦੇਸ਼ ਵਿੱਚ ਨਵੇਂ ਸੁਧਾਰਾਂ ਲਈ ਪੇਸ਼ ਕੀਤਾ ਗਿਆ ਹੈ। ਪਿਛਲੇ ਸਾਲ ਦੇਸ਼ ਨੂੰ ਬਹੁਤ ਸਾਰੀਆਂ ਚੁ-ਣੌ-ਤੀ-ਆਂ ਦਾ ਸਾਹਮਣਾ ਕਰਨਾ ਪਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਰੋਨਾ ਦੇ ਹਲਾਤਾਂ ਵਿੱਚ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰੇ ਲੋਕਾਂ ਨੂੰ ਇਹ ਬਜਟ ਉਜਾਗਰ ਕਰਨ ਵਾਲਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਬਜਟ ਦੇ ਜ਼ਰੀਏ ਲੇਹ ਲਦਾਖ ਵਰਗੇ ਖੇਤਰਾਂ ਚ ਵਿਕਾਸ ਤੇ ਖ਼ਾਸ ਧਿਆਨ ਦਿੱਤਾ ਜਾਵੇਗਾ। ਇਹ ਬਜਟ ਜਿਸ ਤਰ੍ਹਾਂ ਨਾਲ ਹੈਲਥ ਕੇਅਰ ਤੇ ਵੀ ਕੇਂਦ੍ਰਿਤ ਹੈ।

ਉਨ੍ਹਾਂ ਇਸ ਬਜਟ ਦੇ ਪੱਖ ਵਿਚ ਗੱਲ ਕਰਦਿਆਂ ਹੋਇਆ ਆਖਿਆ ਕਿ ਅਜਿਹੇ ਬਜਟ ਬਹੁਤ ਘੱਟ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਦੇ ਹਾਂ ਪੱਖੀ ਜਵਾਬ ਇੱਕ ਦੋ ਘੰਟਿਆਂ ਵਿੱਚ ਆਏ ਹੋਣ। ਉਨ੍ਹਾਂ ਆਖਿਆ ਕਿ ਇਹ ਬਜਟ ਆਤਮ ਨਿਰਭਰਤਾ ਦਾ ਵਿਜ਼ਨ ਹੈ। ਉਨ੍ਹਾਂ ਆਖਿਆ ਕਿ ਇਸ ਬਜਟ ਦੇ ਜ਼ਰੀਏ ਮੰਡੀਆਂ ਨੂੰ ਵਧੇਰੇ ਆਜ਼ਾਦ ਕਰਨ ਦੀ ਵਿਵਸਥਾ ਹੈ ਅਤੇ ਇਸ ਬਜਟ ਨਾਲ ਪਿੰਡਾਂ ਦੇ ਕਿਸਾਨਾਂ ਨੂੰ ਖੇਤੀ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਆਖਿਆ ਕਿ ਇਸ ਪੇਸ਼ ਕੀਤੇ ਗਏ ਬਜਟ ਨਾਲ ਦੇਸ਼ ਅੰਦਰ ਨੌਜਵਾਨਾਂ ਲਈ ਰੋਜ਼ਗਾਰ ਦੇ ਕਈ ਮੌਕੇ ਮਿਲਣਗੇ।