Friday , October 7 2022

ਹੁਣੇ ਹੁਣੇ ਪੰਜਾਬ ਇਥੇ ਹੋ ਗਿਆ ਖੜਕਾ ਦੜਕਾ -ਆਈ ਇਹ ਤਾਜਾ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਪਹਿਲਾਂ ਕਰੋਨਾ ਨੂੰ ਦੇਖ ਕੇ ਚੋਣਾਂ ਦਾ ਕੋਈ ਵੀ ਸੰਕੇਤ ਨਜ਼ਰ ਨਹੀਂ ਆ ਰਿਹਾ ਸੀ। ਪਰ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਨਗਰ ਨਿਗਮ ਦੀਆਂ ਚੋਣਾਂ ਕਰਵਾਏ ਜਾਣ ਦਾ ਐਲਾਨ ਕੀਤਾ ਗਿਆ। ਇਸ ਐਲਾਨ ਦੇ ਨਾਲ ਹੀ ਚੋਣ ਮੈਦਾਨ ਫਿਰ ਤੋਂ ਗਰਮਾ ਗਿਆ। ਸਭ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਲਈ ਵੱਧ ਚੜ੍ਹ ਕੇ ਚੋਣਾਂ ਸਬੰਧੀ ਚੋਣ ਪ੍ਰਚਾਰ ਕਰਦੇ ਹੋਏ ਦੇਖਿਆ ਗਿਆ।

ਦੇਸ਼ ਅੰਦਰ ਜਿੱਥੇ ਕਿਸਾਨੀ ਸੰਘਰਸ਼ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਦਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਕਾਂਗਰਸ ਅਤੇ ਆਪ ਪਾਰਟੀ ਵੱਲੋਂ ਚੋਣ ਹਲਕਿਆਂ ਵਿਚ ਵਧੇਰੇ ਚੋਣ ਪ੍ਰਚਾਰ ਕੀਤਾ ਗਿਆ। ਕਿਸਾਨੀ ਸੰਘਰਸ਼ ਦੇ ਕਾਰਨ ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ। ਜਿਸ ਕਾਰਨ ਹਰਸਿਮਰਤ ਕੌਰ ਬਾਦਲ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ। ਉਥੇ ਹੀ ਪੰਜਾਬ ਅੰਦਰ ਜਿੱਥੇ ਕਾਂਗਰਸ ਅਤੇ ਆਪ ਵੱਲੋਂ ਆਪਣੇ ਆਪਣੇ ਚੋਣ ਨਿਸ਼ਾਨ ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਸੀ। ਉੱਥੇ ਹੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਆਪਣੇ ਚੋਣ ਨਿਸ਼ਾਨ ਨਾਲ ਚੋਣ ਲੜਨ ਦਾ ਐਲਾਨ ਕੀਤਾ ਗਿਆ। ਭਾਜਪਾ ਵੱਲੋਂ ਆਪਣੇ ਭਾਜਪਾ ਆਗੂਆਂ ਨੂੰ ਹੀ ਇਨ੍ਹਾਂ ਚੋਣਾਂ ਦੌਰਾਨ ਮੈਦਾਨ ਵਿਚ ਉਤਾਰਿਆ ਗਿਆ।

ਹੁਣ ਪੰਜਾਬ ਵਿੱਚ ਚੋਣਾਂ ਦੌਰਾਨ ਕੁੱਝ ਖੜਕਾ ਦੜਕਾ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅੱਜ ਇੱਥੇ ਪੰਜਾਬ ਅੰਦਰ ਕੁਝ ਜਗ੍ਹਾ ਉਪਰ ਨਗਰ ਨਿਗਮ ਤੇ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਗਈਆਂ ਹਨ। ਇਹ ਚੋਣ ਅੱਜ ਸਵੇਰੇ 8 ਵਜੇ ਸ਼ੁਰੂ ਹੋ ਕੇ 4 ਵਜੇ ਤੱਕ ਖ਼ਤਮ ਕੀਤੀ ਗਈ ਹੈ। ਉਥੇ ਹੀ ਬਠਿੰਡਾ ਦੇ ਵਾਰਡ ਨੰਬਰ 43 ਵਿੱਚ ਬੂਥ ਦੇ ਬਾਹਰ ਕੁਝ ਲੋਕਾਂ ਵਿਚਕਾਰ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਾਂਗਰਸੀ ਉਮੀਦਵਾਰਾਂ ਉਪਰ ਆਜ਼ਾਦ ਉਮੀਦਵਾਰਾਂ ਵੱਲੋਂ ਧੱਕੇਸ਼ਾਹੀ ਦੇ ਆਰੋਪ ਲਗਾਏ ਗਏ ਹਨ।

ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਹੇਠ ਕੀਤਾ ਗਿਆ। ਪੰਜਾਬ ਵਿੱਚ ਅੱਜ ਕਈ ਜਗਾਹ ਵੋਟਿੰਗ ਹੋਈ ਹੈ। ਅੱਜ 8 ਨਗਰ ਨਿਗਮ, 109 ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ 2302 ਵਾਰਡ ਦੀਆਂ ਚੋਣਾਂ ਹੋਈਆਂ ਹਨ। ਜਿਸ ਵਿੱਚ ਕੁੱਲ 9,222 ਆਪਣੀ ਕਿਸਮਤ ਅਜ਼ਮਾਉਣ ਲਈ ਮੈਦਾਨ ਵਿੱਚ ਉਤਰੇ ਹਨ। ਅੱਜ ਕਰਵਾਈਆਂ ਗਈਆਂ ਇਹ ਚੋਣਾਂ ਦੇ ਨਤੀਜੇ 17 ਫਰਵਰੀ ਨੂੰ ਐਲਾਨੇ ਜਾਣਗੇ।