Saturday , September 18 2021

ਹੁਣੇ ਹੁਣੇ ਪੰਜਾਬ ਚ ਅਸਮਾਨੀ ਬਿਜਲੀ ਨੇ ਮਚਾਈ ਵੱਡੀ ਤਬਾਹੀ – ਮੱਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਬਰਸਾਤ ਜਿਥੇ ਫਸਲਾਂ ਲਈ ਲਾਭਦਾਇਕ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਰਹੀ ਹੈ, ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਜਾਣ ਦਾ ਕਾਰਨ ਵੀ ਬਣ ਰਹੀ ਹੈ। ਇਸ ਹੋਣ ਵਾਲੀ ਬਰਸਾਤ ਕਾਰਨ ਜਿੱਥੇ ਪੰਜਾਬ ਵਿੱਚ ਘਰਾਂ ਦੀਆਂ ਛੱਤਾਂ ਡਿੱਗਣ ਅਤੇ ਅਸਮਾਨੀ ਬਿਜਲੀ ਪੈਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਪਿਛਲੇ ਦਿਨੀਂ ਹਿਮਾਚਲ ਦੇ ਵਿੱਚ ਵੀ ਕੁਦਰਤੀ ਆਫਤਾਂ ਦੇ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਪੰਜਾਬ ਵਿੱਚ ਅਸਮਾਨੀ ਬਿਜਲੀ ਨੇ ਵੱਡੀ ਤਬਾਹੀ ਮਚਾਈ ਹੈ ਜਿਸ ਕਾਰਨ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿਥੇ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਭਾਰੀ ਅਤੇ ਦਰਮਿਆਨੀ ਬਰਸਾਤ ਹੋ ਰਹੀ ਹੈ ਜਿਸ ਕਾਰਨ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਹਲਕਾ ਮਜੀਠਾ ਦੇ ਪਿੰਡ ਅਠਵਾਲ ਤੋਂ ਅਜਿਹੀ ਘਟਨਾ ਸਾਹਮਣੇ ਆਈ ਹੈ ਜਿੱਥੇ ਅਸਮਾਨੀ ਬਿਜਲੀ ਕਾਰਨ ਅੱਗ ਲੱਗਣ ਕਾਰਨ ਭਾਰੀ ਤਬਾਹੀ ਹੋਈ ਹੈ।

ਇਹ ਹਾਦਸਾ ਪਿੰਡ ਦੇ ਬਾਹਰ ਬਣੇ ਹੋਏ ਇਕ ਟਿਉਬਲ ਵਾਲੇ ਕਮਰੇ ਵਿੱਚ ਵਾਪਰਿਆ ਹੈ। ਜਿੱਥੇ ਅਸਮਾਨੋਂ ਆਈ ਬਿਜਲੀ ਕਾਰਨ ਕਮਰੇ ਵਿੱਚ ਬਹੁਤ ਵੱਡਾ ਪਾੜ ਪੈ ਗਿਆ ਅਤੇ ਕਮਰੇ ਨੂੰ ਅੱਗ ਲੱਗ ਗਈ । ਅਸਮਾਨੀ ਬਿਜਲੀ ਕਾਰਨ ਲੱਗਣ ਵਾਲੀ ਅੱਗ ਕਾਰਨ ਕਿਸਾਨ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਵੱਲੋਂ ਜਿੱਥੇ ਟਿਊਬਲ ਵਾਲੇ ਕਮਰੇ ਵਿੱਚ ਕਿਸਾਨੀ ਦਾ ਬਹੁਤ ਸਾਰਾ ਸਮਾਂ ਰੱਖਿਆ ਗਿਆ ਸੀ ਉਥੇ ਹੀ ਅੱਗ ਲੱਗਣ ਕਾਰਨ ਟਿਊਬਲ ਵਾਲੇ ਕਮਰੇ ਵਿੱਚ ਭਾਰੀ ਨੁਕਸਾਨ ਹੋਇਆ ਹੈ।

ਇਸ ਭਿਆਨਕ ਅੱਗ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਖੇਤਾਂ ਵਿਚ ਬਣੇ ਹੋਏ ਇਸ ਮਕਾਨ ਨੂੰ ਲੱਗੀ ਭਿਆਨਕ ਅੱਗ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।