Saturday , July 24 2021

ਹੁਣੇ ਹੁਣੇ ਪੰਜਾਬ ਚ ਇਥੇ ਇਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਭਿਆਨਕ ਹਾਦਸੇ ਚ ਮੌਤ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਜਾਰੀ ਹੈ। ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਜਿੱਥੇ ਬਹੁਤ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਉੱਥੇ ਹੀ ਇਨ੍ਹਾਂ ਹਾਦਸਿਆਂ ਵਿੱਚ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਲੋਕਾਂ ਵੱਲੋਂ ਇੱਕ ਦੂਜੇ ਤੋਂ ਅੱਗੇ ਨਿਕਲਣ ਦੀ ਕਾਹਲ ਕੀਤੀ ਜਾ ਰਹੀ ਹੈ, ਉੱਥੇ ਹੀ ਅਜਿਹੇ ਭਿਆਨਕ ਹਾਦਸੇ ਵਧੇਰੇ ਵਾਪਰ ਰਹੇ ਹਨ। ਜਿੱਥੇ ਸੜਕੀ ਆਵਾਜਾਈ ਵਿੱਚ ਵਾਹਨਾਂ ਦੀ ਗਿਣਤੀ ਵਧੀ ਹੈ ਉਥੇ ਹੀ ਹੋਣ ਵਾਲੇ ਸੜਕ ਹਾਦਸਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ।

ਹੁਣ ਪੰਜਾਬ ਵਿੱਚ ਇੱਥੇ ਇੱਕੋ ਪਰਵਾਰ ਦੇ ਤਿੰਨ ਜੀਆਂ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਰੋਡ ਤੇ ਸਥਿਤ ਪਿੰਡ ਉਦੋਨੰਗਲ ਅੱਡਾ ਤੇਈਮੀਲ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਬਲੈਰੋ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਇਕ ਭਿਆਨਕ ਹਾਦਸਾ ਵਾਪਰਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਬਲੈਰੋ ਗੱਡੀ ਅੰਮ੍ਰਿਤਸਰ ਸਾਈਡ ਤੋਂ ਆ ਰਹੀ ਸੀ। ਉਸ ਸਮੇਂ ਹੀ ਮੋਟਰ ਸਾਇਕਲ ਤੇ ਤਿੰਨ ਲੋਕ ਸਵਾਰ ਹੋ ਕੇ ਆ ਰਹੇ ਸਨ ਜਿਨ੍ਹਾਂ ਦੀ ਟੱਕਰ ਬਲੈਰੋ ਗੱਡੀ ਨਾਲ ਹੋ ਗਈ।

ਇਹ ਹਾਦਸਾ ਬਲੈਰੋ ਗੱਡੀ ਦਾ ਅਚਾਨਕ ਟਾਇਰ ਫਟਣ ਕਾਰਨ ਵਾਪਰਿਆ ਹੈ ਜਿਸ ਕਾਰਨ ਗੱਡੀ ਆਪਣਾ ਸੰਤੁਲਨ ਗੁਆ ਬੈਠੀ ਅਤੇ ਮੋਟਰਸਾਈਕਲ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀ ਜਿਨ੍ਹਾਂ ਵਿੱਚ ਤਰਸੇਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚੰਨਣਕੇ ਅਤੇ ਉਸ ਦਾ ਸਾਂਢੂ ਰਾਜਵੀਰ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਕਾਜਮਪੁਰਾ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇਕ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ।

ਜਿਸ ਨੂੰ ਤੁਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ, ਜਿੱਥੇ ਬਲਵਿੰਦਰ ਕੌਰ ਪਤਨੀ ਤਰਸੇਮ ਸਿੰਘ ਵਾਸੀ ਚੰਨਣਕੇ ਦੀ ਮੌਤ ਹੋ ਗਈ। ਪੁਲੀਸ ਵੱਲੋਂ ਘਟਨਾ ਵਾਲੀ ਜਗ੍ਹਾ ਉਪਰ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਬਾਰੇ ਜਾਂਚ ਕੀਤੀ ਜਾ ਰਹੀ ਹੈ।