Monday , October 18 2021

ਹੁਣੇ ਹੁਣੇ ਪੰਜਾਬ ਚ ਇਥੇ ਇਸ ਦਿਨ ਦੀ ਛੁੱਟੀ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਧਰਤੀ ਗੁਰੂਆਂ ,ਪੀਰਾਂ ,ਪੈਗੰਬਰਾਂ ਦੀ ਧਰਤੀ ਹੈ । ਇਸ ਧਰਤੀ ਤੇ ਕਈ ਸੰਤਾਂ ਨੇ, ਮਹੰਤਾਂ ਨੇ,ਗੁਰੂਆਂ ਅਤੇ ਪੈਗੰਬਰਾਂ ਨੇ ਜਨਮ ਲਿਆ ਹੈ । ਜਿਨ੍ਹਾਂ ਦੇ ਜਨਮ ਦਿਹਾੜਿਆਂ ਨੂੰ ਅਤੇ ਸ਼ਹੀਦੀ ਦਿਹਾੜਿਆਂ ਨੂੰ ਅਸੀਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਉਂਦੇ ਹਾਂ । ਕੁਝ ਅਜਿਹੀਆਂ ਵੀ ਮਹਾਨ ਹਸਤੀਆਂ ਹਨ ਜਿਨ੍ਹਾਂ ਦੇ ਜਨਮ ਦਿਹਾੜੇ ਜਾਂ ਸ਼ਹੀਦੀ ਦਿਹਾੜੇ ਦੇ ਦਿਨ ਪੂਰੇ ਦੇਸ਼ ਭਰ ਦੇ ਵਿੱਚ ਛੁੱਟੀ ਹੁੰਦੀ ਹੈ ।ਇਸ ਵਿਚਕਾਰ ਹੁਣ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕੀ ਇਹ ਇਕ ਹੋਰ ਮਹਾਨ ਹਸਤੀ ਦੇ ਆਗਮਨ ਪੁਰਬ ਦਿਵਸ ਤੇ ਹੁਣ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ ।

ਪੰਜਾਬ ਦੇ ਇਸ ਜਿਲ੍ਹੇ ਵਿੱਚ ਹੁਣ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਤੇ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਪ੍ਰਸ਼ਾਸਨ ਦੇ ਵੱਲੋਂ ।ਦਰਅਸਲ ਪੰਜਾਬ ਦੀ ਜ਼ਿਲ੍ਹਾ ਫ਼ਰੀਦਕੋਟ ਤੇ ਮੈਜਿਸਟ੍ਰੇਟ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਵੱਲੋਂ ਪੰਜਾਬ ਸਰਕਾਰ ਪ੍ਰਸੋਨਲ ਦੇ ਪ੍ਰਬੰਧਕੀ ਸੁਧਾਰ ਵਿਭਾਗ ਚੰਡੀਗਡ਼੍ਹ ਦੇ ਪੱਤਰ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰਸਿੱਧ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਨੂੰ ਮਨਾਉਣ ਦੇ ਲਈ ਤੇਈ ਸਤੰਬਰ ਦੋ ਹਜਾਰ ਇੱਕੀ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ।

23 ਸਿਤੰਬਰ ਨੂੰ ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਵਿੱਚ ਸਾਰੇ ਹੀ ਸਰਕਾਰੀ ਦਫਤਰਾਂ ਦੇ ਵਿਚ, ਸਿੱਖਿਆ ਵਿਭਾਗਾਂ ਦੇ ਵਿੱਚ ਅਤੇ ਸਿੱਖਿਆ ਦੇ ਨਾਲ ਜੁੜੇ ਸਾਰੇ ਅਦਾਰਿਆਂ ਦੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਾਰੇ ਹੀ ਸਰਕਾਰੀ ਅਦਾਰੇ ਬੰਦ ਰਹਿਣਗੇ । ਉਥੇ ਹੀ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਨੂੰ ਮੁੱਖ ਰੱਖਦੇ ਹੋਏ ਪੂਰੇ ਫ਼ਰੀਦਕੋਟ ਜ਼ਿਲ੍ਹੇ ਦੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ।

ਪੂਰੇ ਫ਼ਰੀਦਕੋਟ ਦੇ ਵਿੱਚ 23 ਸਤੰਬਰ ਨੂੰ ਸਾਰੇ ਹੀ ਸਰਕਾਰੀ ਅਤੇ ਸਿੱਖਿਆ ਸੰਸਥਾਵਾਂ ਦੇ ਵਿੱਚ ਛੁੱਟੀ ਹੋਵੇਗੀ । ਸੋ ਫਰੀਦਕੋਟ ਵਾਸੀਆਂ ਲਈ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ 23 ਸਤੰਬਰ ਨੂੰ ਫ਼ਰੀਦਕੋਟ ਤੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ । 23 ਸਤੰਬਰ ਨੂੰ ਜਿਨ੍ਹਾਂ ਲੋਕਾਂ ਦੇ ਵੱਲੋਂ ਆਪਣਾ ਸਰਕਾਰੀ ਕੰਮ ਕਰਵਾਉਣਾ ਸੀ ਉਨ੍ਹਾਂ ਦਿਨੀਂ ਥੋੜ੍ਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।