Tuesday , November 30 2021

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਇਥੇ ਹੋਇਆ ਭਿਆਨਕ ਹਾਦਸਾ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੜਕੀ ਆਵਾਜਾਈ ਜਿਥੇ ਲੋਕਾਂ ਦੀ ਸਹੂਲਤ ਲਈ ਬਣੀ ਹੋਈ ਹੈ ਤਾਂ ਜੋ ਲੋਕ ਆਪਣੇ ਕੰਮ ਤੇ ਆਸਾਨੀ ਨਾਲ ,ਤੇ ਆਪਣੀ ਮੰਜ਼ਲ ਤੇ ਪਹੁੰਚ ਸਕਣ। ਜਿੱਥੇ ਇਨ੍ਹਾਂ ਚੀਜ਼ਾਂ ਦੇ ਫ਼ਾਇਦੇ ਹਨ ਉੱਥੇ ਹੀ ਇਨ੍ਹਾਂ ਦੇ ਨੁਕਸਾਨ ਵੀ ਬਹੁਤ ਜ਼ਿਆਦਾ ਹੈ ਜਿਸ ਕਾਰਨ ਇਨਸਾਨ ਦੀ ਜ਼ਿੰਦਗੀ ਵੀ ਚਲੀ ਜਾਂਦੀ ਹੈ। ਬਹੁਤ ਸਾਰੇ ਅਜਿਹੇ ਬਦਨਸੀਬ ਇਨਸਾਨ ਹਨ ਜੋ ਕਿਸੇ ਕੰਮ ਦੀ ਖਾਤਰ ਆਪਣੇ ਘਰ ਤੋਂ ਗਏ ਪਰ ਵਾਪਸ ਆਪਣੇ ਘਰ ਨਹੀਂ ਆ ਸਕੇ।

ਰੋਜ਼ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੇ ਬਹੁਤ ਸਾਰੇ ਲੋਕਾਂ ਦੇ ਅੰਦਰ ਡਰ ਪੈਦਾ ਕਰ ਦਿੱਤਾ ਹੈ। ਪਹਿਲਾਂ ਧੁੰਦ ਦੇ ਕਾਰਨ ਵੀ ਬਹੁਤ ਸਾਰੇ ਸੜਕ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਕ ਕਹਿਰ ਵਾਪਰਿਆ ਹੈ, ਜਿੱਥੇ ਮੌ-ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਸੋ-ਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਦੇਰ ਸ਼ਾਮ ਮਮਦੋਟ ਖਾਈ ਟੀ ਪੁਆਇੰਟ ਤੇ ਵਾਪਰੀ ਹੈ।

ਜਿੱਥੇ ਅੱਜ ਇਕ ਵਰਨਾ ਕਾਰ ਟਾਹਲੀ ਨਾਲ ਟ-ਕ-ਰਾ-ਉਣ ਕਾਰਨ ਹਾਦਸਾ ਗ੍ਰਸਤ ਹੋ ਗਈ ਹੈ। ਇਸ ਕਾਰ ਵਿਚ ਸਵਾਰ ਨਵਦੀਪ ਸਿੰਘ ਉਰਫ ਨਵੀਂ ਪੁੱਤਰ ਜਸਵੰਤ ਸਿੰਘ ਵਾਸੀ ਝੋਕ ਟਹਿਲ ਸਿੰਘ ਵਾਲਾ ਆਪਣੇ ਇੱਕ ਹੋਰ ਦੋਸਤ ਇੰਦਰਪਾਲ ਸਿੰਘ ਪੁੱਤਰ ਭੁਪਿੰਦਰ ਸਿੰਘ ਨਾਲ ਵਰਨਾ ਗੱਡੀ ਵਿਚ ਸਵਾਰ ਹੋ ਕੇ ਫਿਰੋਜ਼ਪੁਰ ਤੋਂ ਆਪਣੇ ਪਿੰਡ ਵਾਪਸ ਪਰਤ ਰਿਹਾ ਸੀ। ਜਦੋਂ ਇਨ੍ਹਾਂ ਦੀ ਕਾਰ ਫਿਰੋਜ਼ਪੁਰ ਫਾਜ਼ਿਲਕਾ ਜੀ ਟੀ ਰੋਡ ਤੇ ਆਈ ਤਾਂ ਅੱਗੇ ਟੀ ਪੁਆਇੰਟ ਹੋਣ ਕਾਰਨ ਦਰਖਤ ਨਾਲ ਟ-ਕ-ਰਾ ਗਈ। ਨਵਦੀਪ ਸਿੰਘ ਕੁਝ ਦਿਨ ਪਹਿਲਾਂ ਹੀ ਫੌਜ ਵਿੱਚੋਂ ਆਪਣੇ ਘਰ ਛੁੱਟੀ ਤੇ ਆਇਆ ਹੋਇਆ ਸੀ।

ਜਿਸ ਦੀ ਇਸ ਹਾਦਸੇ ਵਿਚ ਮੌ-ਤ ਹੋ ਗਈ ਹੈ। ਤੇ ਉਸ ਦੇ ਨਾਲ ਉਸ ਦਾ ਦੋਸਤ ਇੰਦਰਪਾਲ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਜਿਸ ਨੂੰ ਹਾਦਸੇ ਵਾਲੀ ਜਗ੍ਹਾ ਉਪਰ ਇਕੱਠੇ ਹੋਏ ਲੋਕਾਂ ਵੱਲੋਂ ਫਿਰੋਜ਼ਪੁਰ ਦੇ ਹੀ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੇ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਲਾ-ਸ਼ ਨੂੰ ਕਬਜ਼ੇ ਵਿਚ ਲੈ ਕੇ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।