Sunday , June 26 2022

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਹੋਈਆਂ ਇਕੱਠਿਆਂ ਏਨੇ ਨੌਜਵਾਨਾਂ ਦੀਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਚੜ੍ਹਦੀ ਸਵੇਰ ਹੀ ਲੋਕਾਂ ਨੂੰ ਅਜਿਹੀਆਂ ਮੰਦਭਾਗੀਆਂ ਖ਼ਬਰਾਂ ਦੀ ਜਾਣਕਾਰੀ ਸਾਹਮਣੇ ਆ ਜਾਂਦੀ ਹੈ ਜਿਸ ਬਾਰੇ ਲੋਕ ਸੁਣ ਕੇ ਹੈਰਾਨ ਰਹਿ ਜਾਂਦੇ ਹਨ। ਹਰ ਰੋਜ਼ ਹੀ ਅਖ਼ਬਾਰਾਂ ਦੇ ਪੰਨੇ ਵੀ ਅਜਿਹੀਆਂ ਵਾਪਰਨ ਵਾਲੀਆਂ ਘਟਨਾਵਾਂ ਨਾਲ ਭਰੇ ਹੁੰਦੇ ਹਨ ਜਿਨ੍ਹਾਂ ਵਿਚ ਸੜਕ ਹਾਦਸਿਆਂ ਦਾ ਜ਼ਿਕਰ ਆਮ ਹੀ ਹੁੰਦਾ ਹੈ। ਕੁਝ ਲੋਕਾਂ ਦੀ ਗਲਤੀ ਨਾਲ ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਅਜਿਹੇ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ ਅਤੇ ਕਈ ਲੋਕਾਂ ਦੀਆਂ ਖੁਸ਼ੀਆਂ ਗਮੀ ਵਿਚ ਤਬਦੀਲ ਹੋ ਜਾਂਦੀਆਂ ਹਨ।

ਬਹੁਤ ਸਾਰੇ ਨੌਜਵਾਨਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ। ਜਿਸ ਦਾ ਖਮਿਆਜਾ ਸਾਰੇ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ। ਇਸ ਲਈ ਹੀ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਜਿਸ ਨਾਲ ਉਨ੍ਹਾਂ ਦੀ ਕੀਮਤੀ ਜਾਨ ਬਚ ਸਕੇ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਇਕੱਠਿਆਂ ਏਨੇ ਨੌਜਵਾਨਾਂ ਦੀਆਂ ਮੌਤਾਂ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਬਟਾਲਾ ਤੋਂ ਸ੍ਰੀ ਹਰਗੋਬਿੰਦਪੁਰ ਰੋਡ ਤੇ ਅੱਡਾ ਸੱਖੋਵਾਲ ਤੋਂ ਸਾਹਮਣੇ ਆਈ ਹੈ।

ਇਹ ਹਾਦਸਾ ਅੱਜ ਸਵੇਰੇ 9 ਵਜੇ ਦੇ ਕਰੀਬ ਅੱਡਾ ਸੱਖੋਵਾਲ ਦੇ ਕੋਲ ਵਾਪਰਨ ਕਾਰਨ ਤਿੰਨ ਨੌਜਵਾਨਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਹੈ। ਇਹ ਹਾਦਸਾ ਇਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਕਾਰਨ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਜਿਥੇ ਕਾਰ ਵਿੱਚ ਸਵਾਰ 3 ਨੌਜਵਾਨ ਜੋ ਕਿ ਉਤਰਾਖੰਡ ਦੇ ਰਹਿਣ ਵਾਲੇ ਸਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਇਸ ਘਟਨਾ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋਇਆ ਹੈ ਜੋ ਕਿ ਪਿੰਡ ਸੱਖੋਵਾਲ ਦਾ ਰਹਿਣ ਵਾਲਾ ਹੈ।

ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨਾਂ ਵਿੱਚ ਨਵਤੇਜ ਸਿੰਘ, ਜਤਿੰਦਰਪਾਲ ਸਿੰਘ,ਅਤੇ ਵਰਿੰਦਰ ਸਿੰਘ ਸ਼ਾਮਲ ਸਨ। ਉਤਰਾਖੰਡ ਦੇ ਸ਼ਹੀਦ ਊਧਮ ਸਿੰਘ ਨਗਰ ਦੇ ਰਹਿਣ ਵਾਲੇ ਸਨ ਅਤੇ ਉਥੋਂ ਫਤਿਹਗੜ੍ਹ ਚੂੜੀਆਂ ਨੇੜੇ ਪਿੰਡ ਤੇਜਾ ਖੁਰਦ ਦੇ ਪੰਚਾਇਤ ਸਕੱਤਰ ਸੁਖਦੀਪ ਸਿੰਘ ਦੇ ਘਰ ਉਨ੍ਹਾਂ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ ,ਤੇ ਇਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ।