Saturday , August 13 2022

ਹੁਣੇ ਹੁਣੇ ਪੰਜਾਬ ਚ 22 ਜਨਵਰੀ ਤੱਕ ਲਈ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਪੰਜ ਸੂਬਿਆਂ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਚੋਣ ਕਮਿਸ਼ਨ ਵੱਲੋਂ 8 ਜਨਵਰੀ ਨੂੰ ਇਨ੍ਹਾਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਸੀ ਅਤੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ। ਇਸ ਚੋਣ ਜ਼ਾਬਤੇ ਦੇ ਲਾਗੂ ਹੋਣ ਨਾਲ ਇਹ ਸਾਰੀਆਂ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਸਨ ਜਿਨ੍ਹਾਂ ਦੀ ਪਾਲਣਾ ਕਰਨੀ ਲਾਜ਼ਮੀ ਕਰ ਦਿੱਤੀ ਗਈ ਸੀ। ਪੰਜਾਬ ਵਿੱਚ ਚੋਣਾਂ ਦਾ ਮਾਹੌਲ ਕਾਫੀ ਗਰਮਾਇਆ ਹੋਇਆ ਹੈ ਉੱਥੇ ਹੀ ਕਰੋਨਾ ਦੇ ਮਾਮਲੇ ਵੀ ਲਗਾਤਾਰ ਵਧ ਰਹੇ ਹਨ ਜਿਨ੍ਹਾਂ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਡੋਰ ਟੂ ਡੋਰ ਪੰਜ ਵਿਅਕਤੀਆਂ ਦੇ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਤਰਾਂ ਹੀ ਚੋਣ ਕਮਿਸ਼ਨ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਅਤੇ ਹੋਰ ਪ੍ਰੋਗਰਾਮ ਉਪਰ 15 ਜਨਵਰੀ ਤੱਕ ਰੋਕ ਲਗਾਈ ਗਈ ਸੀ।

ਹੁਣ ਪੰਜਾਬ ਵਿੱਚ 22 ਜਨਵਰੀ ਤੱਕ ਲਈ ਇਹ ਰੋਕ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਕੋਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਇਕ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਹੁਣ 22 ਜਨਵਰੀ 2022 ਲਈ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਵਧਾ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਹੁਣ ਹੋਣ ਵਾਲੀਆਂ ਸਿਆਸੀ ਰੈਲੀਆਂ ਰੋਡ ਸ਼ੋਅ ਦੀ ਪਾਬੰਦੀ ਨੂੰ ਇਕ ਹਫਤੇ ਲਈ ਅੱਗੇ ਵਧਾ ਦਿੱਤਾ ਹੈ। ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਉੱਥੇ ਹੀ 16 ਸੂਤਰੀ ਗਾਇਡਲਾਇਨਸ ਜਾਰੀ ਕੀਤੀਆਂ ਗਈਆਂ ਹਨ।

ਸਿਆਸੀ ਰੈਲੀਆਂ ਨੂੰ ਜਿਥੇ ਬੰਦ ਕੀਤਾ ਗਿਆ ਹੈ ਉਥੇ ਹੀ ਇੰਨਡੋਰ ਵਿੱਚ ਪੰਜਾਹ ਫੀਸਦੀ ਸਮਰਥਾ ਨਾਲ ਲੋਕਾਂ ਦੀਆਂ ਬੈਠਕਾਂ ਆਯੋਜਿਤ ਕੀਤੀਆਂ ਜਾ ਸਕਦੀਆਂ ਹਨ ਅਤੇ ਇਨ੍ਹਾਂ ਥਾਵਾਂ ਤੇ ਘੱਟੋ ਘੱਟ ਤਿੰਨ ਵਿਅਕਤੀ ਸ਼ਾਮਲ ਹੋ ਸਕਦੇ ਹਨ।

ਪੰਜਾਬ ਵਿੱਚ ਲਾਗੂ ਕੀਤੀਆਂ ਗਈਆਂ ਇਹ ਪਾਬੰਦੀਆਂ 22 ਜਨਵਰੀ ਤੱਕ ਜਾਰੀ ਰਹਿਣਗੀਆਂ ਜਿਹਨਾਂ ਵਿੱਚ ਸਾਈਕਲ ਜਾਂ ਬਾਈਕ ਰੈਲੀ, ਰੋਡ-ਸ਼ੋਅ, ਚੋਣ ਰੈਲੀਆਂ ਉਪਰ ਲਾਗੂ ਕੀਤੀਆਂ ਗਈਆਂ ਇਹ ਪਾਬੰਦੀਆਂ ਪੰਜ ਸੂਬਿਆਂ ਵਿੱਚ ਜਾਰੀ ਰਹਿਣਗੀਆਂ। ਉਥੇ ਹੀ ਕਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦਾ ਆਦੇਸ਼ ਵੀ ਚੋਣ ਕਮਿਸ਼ਨ ਵੱਲੋਂ ਦਿੱਤਾ ਗਿਆ ਹੈ।