ਹੁਣੇ ਹੁਣੇ ਪੰਜਾਬ ਦੇ ਇਸ ਮਸ਼ਹੂਰ ਲੀਡਰ ਤੇ ਹੋਇਆ ਵੱਡਾ ਹਮਲਾ ਹੋਈ ਗੋਲੀਆਂ ਦੀ ਬਰਸਾਤ , ਮੱਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਅਪਰਾਧੀਆਂ ਦੇ ਹੌਂਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਅਪਰਾਧੀਆਂ ਦੇ ਵੱਲੋਂ ਬਿਨਾਂ ਕਿਸੇ ਡਰ ਦੇ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਹਰ ਰੋਜ਼ ਇਹ ਅਪਰਾਧੀ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦੇ ਕੇ ਕਾਨੂੰਨ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹਨ। ਹਰ ਰੋਜ਼ ਅਪਰਾਧ ਦੇ ਨਾਲ ਸਬੰਧਤ ਵਾਰਦਾਤਾਂ ਦੇ ਵਿੱਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ । ਬੇਸ਼ੱਕ ਪੁਲੀਸ ਦੇ ਵੱਲੋਂ ਸਮੇਂ ਸਮੇਂ ਤੇ ਅਜਿਹੀਆਂ ਅਜਿਹੇ ਅਪਰਾਧੀਆਂ ਤੇ ਸ਼ਿਕੰਜਾ ਕੱਸਣ ਦੇ ਲਈ ਸਖ਼ਤੀ ਕੀਤੀ ਜਾਂਦੀ ਹੈ ਪਰ ਇਹ ਦੋਸ਼ੀ ਬਿਨਾਂ ਕਿਸੇ ਡਰ ਦੇ ਸ਼ਰ੍ਹੇਆਮ ਬੇਖ਼ੌਫ਼ ਹੋ ਕੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ।

ਪੰਜਾਬ ਦੇ ਵਿੱਚ ਵੀ ਇਹ ਕ੍ਰਾਈਮ ਗ੍ਰਾਫ ਲਗਾਤਾਰ ਵਧਦਾ ਹੋਇਆ ਨਜ਼ਰ ਆ ਰਿਹਾ ਹੈ ।ਇਕ ਹੋਰ ਵੱਡੀ ਵਾਰਦਾਤ ਨੂੰ ਹੁਣ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਿਚ ਅੰਜਾਮ ਦਿੱਤਾ ਗਿਆ ਹੈ । ਜਿੱਥੇ ਇਕ ਸਿਆਸੀ ਲੀਡਰ ਦੇ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਹੈ ।ਫ਼ਾਜ਼ਿਲਕਾ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਰੂਬੀ ਗਿੱਲ ਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨਲੇਵਾ ਹਮਲਾ ਕਰਦੇ ਹੋਏ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ । ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਰੂਬੀ ਗਿੱਲ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਆਪਣੀ ਇਨੋਵਾ ਗੱਡੀ ਤੇ ਸਵਾਰ ਹੋ ਕੇ ਆਪਣੇ ਦੋਸਤਾਂ ਨਾਲ ਘਰ ਜਾ ਰਹੇ ਸਨ ।

ਤਾਂ ਜਿਵੇਂ ਹੀ ਕੰਧ ਵਾਲਾ ਹਜ਼ਾਰ ਖਾਂ ਪਿੰਡ ਦੇ ਕੋਲ ਪਹੁੰਚੇ ਤਾਂ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਉਨ੍ਹਾਂ ਦੀ ਗੱਡੀ ਦੇ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ । ਗਨੀਮਤ ਰਹੀ ਹੈ ਕਿ ਇਸ ਪੂਰੀ ਘਟਨਾ ਦੌਰਾਨ ਰੂਬੀ ਗਿੱਲ ਦਾ ਬਚਾਅ ਹੋ ਗਿਆ । ਜਦ ਕਿ ਉਨ੍ਹਾਂ ਦੀ ਗੱਡਿ ਇਸ ਪੂਰੀ ਘਟਨਾ ਦੌਰਾਨ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ।ਇਸ ਘਟਨਾ ਦੇ ਵਾਪਰਨ ਤੋਂ ਬਾਅਦ ਹਰ ਪਾਸੇ ਹੁਣ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ।

ਗੱਡੀ ਉੱਪਰ ਗੋਲੀਆਂ ਦੇ ਨਿਸ਼ਾਨ ਸਾਫ਼ ਨਜ਼ਰ ਆ ਰਹੇ ਹਨ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮੌਕੇ ਤੇ ਪੁਲੀਸ ਨੂੰ ਇਸਦੀ ਜਾਣਕਾਰੀ ਦਿੱਤੀ ਗਈ ਤੇ ਇਸ ਮਾਮਲੇ ਵਿਚ ਥਾਣਾ ਅਰਨੀਵਾਲਾ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਹ ਪਰਚਾ ਯੂਥ ਕਾਂਗਰਸ ਪ੍ਰਧਾਨ ਰੂਬੀ ਗਿੱਲ ਦੇ ਬਿਆਨਾਂ ਦੇ ਆਧਾਰ ਤੇ ਪੁਲੀਸ ਵੱਲੋਂ ਦਰਜ ਕੀਤਾ ਗਿਆ ਹੈ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਿਚ ਹਰ ਪਾਸੇ ਇਸ ਘਟਨਾ ਦੇ ਚਰਚੇ ਹੋ ਰਹੇ ਹਨ ਤੇ ਲੋਕਾਂ ਦੇ ਵਿਚ ਕਾਫੀ ਸਹਿਮ ਦਾ ਮਾਹੌਲ ਵੀ ਪਾਇਆ ਜਾ ਰਿਹਾ ਹੈ ।