ਹੁਣੇ ਹੁਣੇ ਪੰਜਾਬ ਦੇ ਗਵਾਂਢ ਹਰਿਆਣੇ ਚ ਆਇਆ ਭੁਚਾਲ – ਕੰਬੀ ਧਰਤੀ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਦੇਸ਼ ਅੰਦਰ ਲੋਕਾਂ ਵੱਲੋਂ ਤਿਉਹਾਰਾਂ ਦੇ ਮੌਸਮ ਵਿੱਚ ਦੀਵਾਲੀ ਅਤੇ ਵਿਸ਼ਕਰਮਾਂ ਡੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਵੀ ਲਗਾਤਾਰ ਜਾਰੀ ਹਨ। ਜਿਥੇ ਪਿਛਲੇ ਲੰਮੇ ਸਮੇਂ ਤੋਂ ਕਰੋਨਾ ਦੇ ਕਾਰਨ ਲੋਕਾਂ ਵੱਲੋਂ ਪਹਿਲਾਂ ਹੀ ਇੱਕ ਸਾਲ ਤੋ ਤਿਉਹਾਰਾਂ ਨੂੰ ਨਹੀਂ ਮਨਾਇਆ ਗਿਆ ਸੀ। ਕਿਉਂਕਿ ਕਰੋਨਾ ਦੇ ਚਲਦੇ ਹੋਏ ਲੋਕਾਂ ਨੂੰ ਇਸ ਸਭ ਤੋਂ ਮਨਾ ਕੀਤਾ ਗਿਆ ਸੀ। ਜਿੱਥੇ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ। ਉਥੇ ਹੀ ਕਰੋਨਾ ਤੋਂ ਬਾਅਦ ਹੜ੍ਹ, ਭੂਚਾਲ, ਮੀਂਹ, ਅਸਮਾਨੀ ਬਿਜਲੀ, ਜਮੀਨ ਦਾ ਖਿਸਕਣਾ, ਬੱਦਲਾਂ ਦਾ ਫਟਣਾ ਅਤੇ ਸਮੁੰਦਰੀ ਤੂਫ਼ਾਨ ਅਤੇ ਰਹੱਸਮਈ ਬੀਮਾਰੀਆਂ ਦੇ ਲਗਾਤਾਰ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਉਥੇ ਹੀ ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭਿਆਨਕ ਭੂਚਾਲ ਵੀ ਆ ਚੁੱਕੇ ਹਨ ਜਿਸ ਵਿੱਚ ਕੇ ਜਗਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਹੁਣ ਪੰਜਾਬ ਦੇ ਗਵਾਂਢ ਸੂਬੇ ਹਰਿਆਣੇ ਵਿਚ ਭੁਚਾਲ ਆਇਆ ਹੈ, ਜਿਸ ਨਾਲ ਕੰਬੀ ਧਰਤੀ , ਜਿਸ ਕਾਰਨ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਦੇ ਝਟਕੇ ਹਰਿਆਣਾ ਦੇ ਝੱਜਰ ਵਿਚ ਮਹਿਸੂਸ ਕੀਤੇ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਇਹ ਭੂਚਾਲ ਦੇ ਝਟਕੇ ਸ਼ੁੱਕਰਵਾਰ ਦੇਰ ਸ਼ਾਮ ਆਉਣ ਦੀ ਖ਼ਬਰ ਦੱਸੀ ਗਈ ਹੈ। ਉੱਥੇ ਹੀ ਹਰਿਆਣਾ ਤੇ ਝੱਜਰ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਨੂੰ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 3.3 ਮਾਪੀ ਗਈ ਹੈ। ਅੱਜ ਆਏ ਇਸ ਭੂਚਾਲ਼ ਦੇ ਕਾਰਣ ਜਿੱਥੇ ਝੱਜਰ ਇਲਾਕੇ ਦੇ ਲੋਕਾਂ ਵਿਚ ਡਰ ਵੀ ਵੇਖਿਆ ਗਿਆ ਹੈ। ਉੱਥੇ ਹੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਆਏ ਇਸ ਭੂਚਾਲ ਕਾਰਨ ਕੋਈ ਵੀ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਹੈ ।

ਉੱਥੇ ਹੀ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਹਰਿਆਣਾ ਦੇ ਝੱਜਰ ਵਿਚ ਭੂਚਾਲ ਦੇ ਝਟਕੇ ਰਾਤ 8:15 ਵਜੇ ਮਹਿਸੂਸ ਕੀਤੇ ਗਏ। ਉੱਥੇ ਹੀ ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਗੜਚਿਰੌਲੀ ਜ਼ਿਲ੍ਹੇ ਦੇ ਸਿਰੋਂਚਾ ਤਾਲੁਕਾ ਵਿੱਚ ਵੀ 31 ਅਕਤੂਬਰ ਨੂੰ 4.3 ਤੀਬਰਤਾ ਦਾ ਭੂਚਾਲ ਆਇਆ ਸੀ।