Friday , March 5 2021

ਹੁਣੇ ਹੁਣੇ ਮਸ਼ਹੂਰ ਕ੍ਰਿਕਟਰ ਵਿਰਾਟ ਕੋਹਲੀ ਦੇ ਘਰੇ ਆਈ ਵੱਡੀ ਖੁਸ਼ੀ ਦੀ ਖਬਰ , ਮਿਲ ਰਹੀਆਂ ਵਧਾਈਆਂ

ਆਈ ਤਾਜਾ ਵੱਡੀ ਖਬਰ

ਕ੍ਰਿਕਟ ਜਗਤ ਅਤੇ ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਖਿਡਾਰੀ ਤੇ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਸਾਰਿਆਂ ਵਲੋ ਸਾਥ ਦਿੱਤਾ ਜਾ ਰਿਹਾ ਹੈ । ਬਹੁਤ ਸਾਰੇ ਖਿਡਾਰੀ ਤੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਖੇਡ ਜਗਤ ਤੇ ਫ਼ਿਲਮ ਜਗਤ ਦੇ ਸਦਾ ਬਹਾਰ ਲੋਕ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ।

ਕ੍ਰਿਕਟ ਖਿਡਾਰੀ ਵਿਰਾਟ ਕੋਹਲੀ ਅਤੇ ਫ਼ਿਲਮੀ ਅਦਾਕਾਰਾ ਅਨੁਸ਼ਕਾ ਸ਼ਰਮਾ ਦੇ ਬਹੁਤ ਸਾਰੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਘਰ ਆਉਣ ਵਾਲੀ ਖੁਸ਼ੀ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ । ਹੁਣ ਮਸ਼ਹੂਰ ਕ੍ਰਿਕਟਰ ਵਿਰਾਟ ਕੋਹਲੀ ਦੇ ਘਰ ਆਈ ਵੱਡੀ ਖੁਸ਼ਖਬਰੀ ਨਾਲ ਉਨ੍ਹਾਂ ਨੂੰ ਸਭ ਪਾਸੇ ਵਧਾਈਆਂ ਮਿਲ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਖੇਡ ਜਗਤ ਵਿਚ ਸਭ ਤੋਂ ਮਸ਼ਹੂਰ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ ਦੇ ਘਰ ਇਕ ਨੰਨ੍ਹੀ ਪਰੀ ਨੇ ਦਸਤਕ ਦਿੱਤੀ ਹੈ।

ਇਸ ਖੁਸ਼ਖਬਰੀ ਦਾ ਖੁਲਾਸਾ ਵਿਰਾਟ ਕੋਹਲੀ ਵਲੋ ਟਵਿੱਟਰ ਅਕਾਊਂਟ ਤੇ ਪੋਸਟ ਸਾਂਝੀ ਕਰਨ ਨਾਲ ਕੀਤਾ ਗਿਆ ਹੈ। ਵਿਰਾਟ ਕੋਹਲੀ ਨੇ ਆਪਣੇ ਟਵਿੱਟਰ ਅਕਾਊਂਟ ਤੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸ਼ਕਾ ਸ਼ਰਮਾ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਇੱਕ ਧੀ ਨੂੰ ਜਨਮ ਦਿੱਤਾ ਹੈ। ਵਿਰਾਟ ਕੋਹਲੀ ਨੇ ਟਵੀਟ ਕਰਕੇ ਕਿਹਾ ਹੈ ਕਿ ਸਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕੇ ਅੱਜ ਦੁਪਹਿਰ ਸਮੇਂ ਸਾਡੇ ਇੱਥੇ ਧੀ ਨੇ ਜਨਮ ਲਿਆ ਹੈ। ਅਸੀਂ ਤੁਹਾਡੇ ਪਿਆਰ ਲਈ ਦਿੱਲੀ ਸ਼ੁਕਰੀਆ ਕਰਦੇ ਹਾਂ।

ਅਨੁਸ਼ਕਾ ਤੇ ਸਾਡੀ ਧੀ ਦੋਵੇਂ ਬਿਲਕੁੱਲ ਠੀਕ ਹਨ। ਉਨ੍ਹਾਂ ਕਿਹਾ ਕਿ ਇਹ ਸਾਡੀ ਖ਼ੁਸ਼ਕਿਸਮਤੀ ਹੈ ਕਿ ਸਾਨੂੰ ਇਸ ਜ਼ਿੰਦਗੀ ਦਾ ਇਹ ਚੈਪਟਰ ਅਨੁਭਵ ਕਰਨ ਨੂੰ ਮਿਲਿਆ। ਉਨ੍ਹਾਂ ਆਪਣੇ ਪ੍ਰਸ਼ੰਸਕਾਂ ਨੂੰ ਕਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਤੁਸੀਂ ਇਹ ਜ਼ਰੂਰ ਸਮਝੋਗੇ ਕਿ ਇਸ ਸਮੇਂ ਸਾਨੂੰ ਥੋੜ੍ਹੀ ਜਿਹੀ ਪ੍ਰਾਈਵਸੀ ਚਾਹੀਦੀ ਹੋਵੇਗੀ। ਵਿਰਾਟ। ਉਨ੍ਹਾਂ ਵਲੋ ਸਾਂਝੀ ਕੀਤੀ ਗਈ ਇਸ ਮੌਕੇ ਤੇ ਇਸ ਖਬਰ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਬੁਹਤ ਖੁਸ਼ ਹਨ , ਤੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ।