Saturday , August 13 2022

ਹੁਣੇ ਹੁਣੇ ਮਸ਼ਹੂਰ ਪੰਜਾਬੀ ਐਕਟਰ ਯੋਗਰਾਜ ਸਿੰਘ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਨੂੰਨਾਂ ਨੂੰ ਸਭ ਲੋਕਾਂ ਵੱਲੋਂ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੇ ਚਲਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਸਾਰੇ ਬਾਰਡਰਾਂ ਨੂੰ ਸੀਲ ਕੀਤਾ ਹੋਇਆ ਹੈ। ਇਸ ਸੰਘਰਸ਼ ਦੇ ਵਿਚ ਹਰ ਵਰਗ ਦੇ ਲੋਕਾਂ ਵੱਲੋਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਕਲਾਕਾਰ ਇਸ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ।

ਸਭ ਵਲੋ ਇਸ ਸੰਘਰਸ਼ ਵਿੱਚ ਆਪਣੀ ਹਾਜ਼ਰੀ ਲਵਾਈ ਜਾ ਰਹੀ ਹੈ। ਇਸਦੇ ਤਹਿਤ ਹੀ ਮਸ਼ਹੂਰ ਪੰਜਾਬੀ ਐਕਟਰ ਜੋਗਰਾਜ ਸਿੰਘ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਦੀ ਚਰਚਾ ਸਭ ਪਾਸੇ ਹੋ ਰਹੀ ਹੈ। ਖੇਤੀ ਕਾਨੂੰਨਾ ਵਿਰੁੱਧ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੀਤੇ ਜਾ ਰਹੇ ਸੰਘਰਸ਼ ਵਿਚ ਸਿਆਸੀ ਪਾਰਟੀਆਂ ਤੋਂ ਬਿਨਾਂ ਫਿਲਮੀ ਅਦਾਕਾਰਾ ਅਤੇ ਗਾਇਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਮਸ਼ਹੂਰ ਪੰਜਾਬੀ ਐਕਟਰ ਜੋਗਰਾਜ ਸਿੰਘ ਇਸ ਸੰਘਰਸ਼ ਵਿੱਚ ਸ਼ਾਮਲ ਹੋਏ ਹਨ।

ਜਿੱਥੇ ਉਨ੍ਹਾਂ ਵੱਲੋਂ ਵਿਵਾਦਤ ਟਿਪਣੀ ਕਰਨ ਤੇ ਉਹਨਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਖੇਤੀ ਕਾਨੂੰਨਾ ਨੂੰ ਲੈ ਕੇ ਜਿੱਥੇ ਸਭ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਜਿਸ ਕਰਕੇ ਪੰਜਾਬੀ ਆਪਣੇ ਗੁੱਸੇ ਤੇ ਕਾਬੂ ਨਹੀਂ ਰੱਖ ਰਹੇ। ਗੁੱਸੇ ਵਿੱਚ ਹੀ ਯੋਗਰਾਜ ਸਿੰਘ ਨੇ ਹਿੰਦੂਆਂ ਬਾਰੇ ਅਜਿਹੀ ਟਿੱਪਣੀ ਕਰ ਦਿੱਤੀ, ਜਿਸ ਦੇ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਗਏ। ਜਿਸ ਵਿੱਚ ਉਨ੍ਹਾਂ ਨੇ ਹਿੰਦੂਆਂ ਲਈ ਗ਼ੱਦਾਰ ਸ਼ਬਦ ਵਰਤਿਆ ਹੈ, ਉਨ੍ਹਾਂ ਕਿਹਾ ਕਿ ਹਿੰਦੂ ਗੱਦਾਰ ਹਨ ,ਸੌ ਸਾਲ ਮੁਗਲਾਂ ਦੀ ਗੁਲਾਮੀ ਕੀਤੀ।

ਉਹਨਾਂ ਦੇ ਇਸ ਭਾਸ਼ਣ ਨੂੰ ਲੈ ਕੇ ਹਿੰਦੂ ਭਾਈਚਾਰੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਨਿਊਜ਼ 18 ਇਸ ਵੀਡੀਓ ਦੀ ਸੱਚਾਈ ਦੀ ਸੁਤੰਤਰ ਤੌਰ ਤੇ ਤਸਦੀਕ ਨਹੀਂ ਕਰਦਾ ਹੈ। ਇਸ ਤੋਂ ਪਹਿਲਾਂ ਵੀ ਜੋਗਰਾਜ ਸਿੰਘ ਇੱਕ ਵਾਰ ਅਜਿਹਾ ਕਰ ਚੁੱਕੇ ਹਨ। ਜਿਸ ਸਮੇਂ ਉਨ੍ਹਾਂ ਦੇ ਬੇਟੇ ਯੁਵਰਾਜ ਸਿੰਘ ਨੂੰ ਟੀਮ ਇੰਡੀਆ ਵਿੱਚ ਜਗ੍ਹਾ ਨਹੀਂ ਦਿੱਤੀ ਗਈ ਸੀ ,ਉਨ੍ਹਾਂ ਨੇ ਧੋਨੀ ਨੂੰ ਗੁੱਸੇ ਹੁੰਦੇ ਹੋਏ ਵੀ ਅਜਿਹਾ ਹੀ ਵਿਵਾਦਪੂਰਨ ਬਿਆਨ ਦਿੱਤਾ ਸੀ। ਜਿਸ ਕਾਰਣ ਉਹ ਵਿਵਾਦਾਂ ਦੇ ਘੇਰੇ ਵਿਚ ਘਿਰ ਗਏ ਸਨ। ਉਨ੍ਹਾਂ ਦੀ ਅਜਿਹੀ ਟਿੱਪਣੀ ਤੇ ਲੋਕਾਂ ਵੱਲੋਂ ਇਤਰਾਜ਼ ਕੀਤਾ ਜਾ ਰਿਹਾ ਹੈ।