Thursday , August 5 2021

ਹੁਣੇ ਹੁਣੇ ਮਸ਼ਹੂਰ ਬੋਲੀਵੁਡ ਅਦਾਕਾਰਾ ਕੰਗਨਾ ਰਣੌਤ ਲਈ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ । ਉਥੇ ਹੀ ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ।

ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਲਈ ਇਕ ਮਾੜੀ ਵੱਡੀ ਖਬਰ ਸਾਹਮਣੇ ਆਈ ਹੈ।

ਕੰਗਨਾ ਰਣੌਤ ਜੋ ਪਿਛਲੇ ਕਾਫ਼ੀ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਾਫੀ ਚਰਚਾ ਵਿਚ ਹੈ। ਹੁਣ ਇਸ ਕੰਗਣਾ ਰਣੌਤ ਨੂੰ ਅਦਾਲਤ ਵੱਲੋਂ ਮਾਣਹਾਨੀ ਦੇ ਕੇਸ ਵਿਚ ਪੇਸ਼ ਨਾ ਹੋਣ ਲਈ ਵਰੰਟ ਜਾਰੀ ਕੀਤਾ ਗਿਆ ਹੈ। ਇਹ ਮਾਣਹਾਨੀ ਦਾ ਕੇਸ ਉਸ ਉਪਰ ਪ੍ਰਸਿੱਧ ਲੇਖਕ ਜਾਵੇਦ ਅਖ਼ਤਰ ਵੱਲੋਂ ਕੀਤਾ ਗਿਆ। ਇਹ ਘਟਨਾ ਪਿਛਲੇ ਸਾਲ ਨਵੰਬਰ ਦੀ ਹੈ, ਜਦੋਂ ਇਕ ਇੰਟਰਵਿਊ ਵਿਚ ਕੰਗਨਾ ਰਣੌਤ ਵੱਲੋਂ ਜਾਵੇਦ ਅਖ਼ਤਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਗਿਆ ਸੀ ਕਿ ਇਹ ਵੱਡੇ ਲੋਕ ਹਨ ਤੇ ਇਹਨਾਂ ਨਾਲ ਨਹੀਂ ਉਲਝਣਾ ਚਾਹੀਦਾ।

ਕੰਗਲਾ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਜਾਵੇਦ ਅਖ਼ਤਰ ਨੇ ਰਿਤਿਕ ਰੋਸ਼ਨ ਨਾਲ ਉਸ ਦੇ ਕਥਿਤ ਸਬੰਧਾਂ ਬਾਰੇ ਚੁੱਪ ਰਹਿਣ ਦੀ ਧ-ਮ-ਕੀ ਦਿੱਤੀ ਹੈ। ਏਸੇ ਨਾਲ ਹੀ ਜਾਵੇਦ ਅਖ਼ਤਰ ਵੱਲੋਂ ਆਪਣੀ ਛਵੀ ਨੂੰ ਖਰਾਬ ਹੁੰਦੇ ਦੇਖ ਕੇ ਸ਼ਿਕਾਇਤ ਦਰਜ ਕਰਵਾਈ ਹੈ ,ਕੇ ਕੰਗਨਾ ਰਣੌਤ ਵੱਲੋਂ ਉਸ ਦੀ ਇਮੇਜ਼ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਲਈ 17 ਜਨਵਰੀ ਨੂੰ ਅਦਾਲਤ ਨੇ ਇਸ ਕੇਸ ਦੀ ਜਾਂਚ ਰਿਪੋਰਟ ਪੇਸ਼ ਕਰਨ ਲਈ ਪੁਲਿਸ ਨੂੰ 1 ਫਰਵਰੀ ਤੱਕ ਦਾ ਸਮਾਂ ਦਿੱਤਾ ਸੀ । ਹੁਣ ਕੰਗਨਾ ਰਣੌਤ ਨੂੰ ਲੇਖਕ ਅਤੇ ਗੀਤਕਾਰ ਜਾਵੇਦ ਅਖ਼ਤਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਕੇਸ ਵਿੱਚ ਬੁਲਾਇਆ ਸੀ, ਪਰ ਕੰਗਣਾ ਪੇਸ਼ ਨਹੀਂ ਹੋਈ।