Friday , October 7 2022

ਹੁਣੇ ਹੁਣੇ ਮਸ਼ਹੂਰ ਸਮਾਜ ਸੇਵਕ ਲੱਖੇ ਸਿਧਾਣੇ ਬਾਰੇ ਆਈ ਇਹ ਵੱਡੀ ਖਬਰ – ਲਿਆ ਗਿਆ ਹਿਰਾਸਤ ਚ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਨੂੰ ਲਾਗੂ ਕੀਤੇ ਗਏ ਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਹਰ ਇਕ ਵਰਗ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੇ ਸੰਘਰਸ਼ ਅਤੇ ਜੋਸ਼ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਝੁਕਦੇ ਹੋਏ ਇਨ੍ਹਾਂ ਤਿੰਨ ਕਾਲ਼ੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿਤਾ ਗਿਆ ਹੈ। ਪਰ ਕਿਸਾਨ ਜਥੇਬੰਦੀਆਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਜਦੋਂ ਤੱਕ ਪਾਰਲੀਆਮੇਂਟ ਵਿਚ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਕਾਨੂੰਨ ਨਹੀਂ ਪਾਸ ਕਰ ਦਿੱਤਾ ਜਾਂਦਾ, ਉਸ ਸਮੇਂ ਤੱਕ ਉਨ੍ਹਾਂ ਦਾ ਸੰ-ਘ-ਰ-ਸ਼ ਜਾਰੀ ਰਹੇਗਾ।

ਹੁਣ ਇਸ ਮਸ਼ਹੂਰ ਸਮਾਜ ਸੇਵਕ ਲੱਖੇ ਸਿਧਾਣੇ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਘਿਰਾਓ ਕੀਤਾ ਜਾਣਾ ਸੀ। ਉਥੇ ਹੀ ਪਟਿਆਲਾ ਪੁਲਿਸ ਵੱਲੋ ਲੱਖਾਂ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕਿਉਂਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ ਵਿੱਚ ਆਇਆ ਜਾ ਰਿਹਾ ਹੈ ।

ਉਥੇ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦਾ ਘਿਰਾਓ ਕੀਤੇ ਜਾਣ ਵਾਲੇ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ । ਪਟਿਆਲਾ ਪੁਲਿਸ ਵੱਲੋਂ ਜਿੱਥੇ ਅੱਜ ਸਮਾਜ ਸੁਧਾਰਕ ਲੱਖਾਂ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਥੇ ਹੀ ਮੁੱਖ ਮੰਤਰੀ ਦਾ ਘਿਰਾਓ ਕਰਨ ਜਾ ਰਹੇ ਲੱਖਾ ਸਿਧਾਣਾ ਦੇ ਸਮਰਥਕਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।

ਲੱਖਾ ਸਿਧਾਣਾ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵਿੱਚ ਵੀ ਰੋਸ ਵੇਖਿਆ ਜਾ ਰਿਹਾ ਹੈ ਕਿਉਂਕਿ ਲੱਖਾ ਸਿਧਾਣਾ ਵੱਲੋਂ ਇਸ ਕਿਸਾਨ ਮੋਰਚੇ ਵਿਚ ਵੱਧ-ਚੜ੍ਹ ਕੇ ਨੌਜਵਾਨ ਪੀੜ੍ਹੀ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਗਿਆ ਹੈ। ਜਿਨ੍ਹਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਜਾ ਕੇ ਰੈਲੀਆਂ ਕੀਤੀਆਂ ਅਤੇ ਪੰਜਾਬ ਦੇ ਹਰ ਵਰਗ ਨੂੰ ਇਸ ਸੰਘਰਸ਼ ਵਿੱਚ ਸਾਥ ਦੇਣ ਵਾਸਤੇ ਉਤਸ਼ਾਹਿਤ ਕੀਤਾ। ਜੋ ਪਹਿਲੇ ਦਿਨ ਤੋਂ ਹੀ ਦਿੱਲੀ ਦੇ ਬਾਰਡਰ ਉੱਤੇ ਚੱਲ ਰਹੇ ਕਿਸਾਨੀ ਸੰਘਰਸ਼ ਮੋਰਚੇ ਨਾਲ ਜੁੜੇ ਹੋਏ ਹਨ।