Wednesday , September 22 2021

ਹੁਣੇ ਹੁਣੇ ਯੁਵਰਾਜ ਸਿੰਘ ਨੇ ਆਪਣੇ ਪਿੱਤਾ ਯੋਗਰਾਜ ਸਿੰਘ ਅਤੇ ਕਿਸਾਨਾਂ ਦੇ ਬਾਰੇ ਚ ਕਹੀ ਅਜਿਹੀ ਗਲ ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਪਿਛਲੇ 2 ਮਹੀਨਿਆਂ ਤੋਂ ਵੱਧ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਜਾਰੀ ਕੀਤਾ ਗਿਆ ਸੰਘਰਸ਼ ਅਜੇ ਵੀ ਨਿਰੰਤਰ ਚੱਲ ਰਿਹਾ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਮਨਾ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ। ਜਿਸ ਵਿੱਚ ਪੰਜਾਬ ਦੇ ਸਭ ਕਲਾਕਾਰਾਂ ਵੱਲੋਂ, ਗਾਇਕਾਂ ਵੱਲੋਂ ਤੇ ਹਰ ਵਰਗ ਦੇ ਲੋਕਾਂ ਵੱਲੋਂ ਕਿਸਾਨਾਂ ਦਾ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ।

ਜਿੱਥੇ ਦਿੱਲੀ ਹਰਿਆਣਾ ਦੇ ਸਿੰਘੂ ਬਾਰਡਰ ਤੇ ਪਿਛਲੇ ਦਿਨੀਂ ਅਦਾਕਾਰ ਅਤੇ ਕ੍ਰਿਕਟਰ ਦੇ ਪਿਤਾ ਯੋਗਰਾਜ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ ਸੀ। ਉਹਨਾਂ ਵੱਲੋਂ ਦਿੱਤੇ ਗਏ ਭਾਸ਼ਣ ਦੇ ਕਾਰਨ ਬਹੁਤ ਸਾਰੇ ਹਿੰਦੂ ਵਰਗ ਦੇ ਲੋਕਾਂ ਵੱਲੋਂ ਇਤਰਾਜ਼ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਯੁਵਰਾਜ ਸਿੰਘ ਨੇ ਆਪਣੇ ਪਿਤਾ ਯੋਗਰਾਜ ਸਿੰਘ ਅਤੇ ਕਿਸਾਨਾਂ ਦੇ ਬਾਰੇ ਇੱਕ ਅਜਿਹੀ ਗੱਲ ਆਖੀ ਹੈ ,ਜਿਸ ਕਰਕੇ ਸਾਰੇ ਪਾਸੇ ਚਰਚਾ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕ੍ਰਿਕਟਰ ਯੁਵਰਾਜ ਸਿੰਘ , ਜੋ ਅਭਿਨੇਤਾ ਯੋਗਰਾਜ ਸਿੰਘ ਦੇ ਪੁੱਤਰ ਹਨ। ਉਨ੍ਹਾਂ ਬਾਰੇ ਇੱਕ ਖਬਰ ਸਾਹਮਣੇ ਆਈ ਹੈ, ਯੁਵਰਾਜ ਸਿੰਘ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਆਰੰਭ ਕੀਤੇ ਗਏ ਸੰਘਰਸ਼ ਨੂੰ ਦੇਖਦੇ ਹੋਏ ਅੱਜ ਆਪਣਾ 39 ਵਾਂ ਜਨਮ ਦਿਨ ਮਨਾਉਣ ਤੋਂ ਮਨ੍ਹਾ ਕਰ ਦਿੱਤਾ ਗਿਆ ਹੈ। ਯੁਵਰਾਜ ਸਿੰਘ ਵੱਲੋਂ ਸੋਸ਼ਲ ਮੀਡੀਆ ਅਤੇ ਇੱਕ ਪੋਸਟ ਸਾਂਝੀ ਕਰਕੇ ਕਿਹਾ ਗਿਆ ਹੈ ਕਿ, ਇਸ ਵਾਰ ਮੇਰਾ ਜਨਮ ਦਿਨ ਮਨਾਉਣ ਦੀ ਬਜਾਏ ਮੈਂ ਆਪਣੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਹੱਲ ਲਈ ਅਰਦਾਸ ਕਰਦਾ ਹਾਂ।

ਕਿਸਾਨ ਸਾਡੇ ਦੇਸ਼ ਦਾ ਮੁੱਢ ਹਨ ਅਤੇ ਅਜਿਹਾ ਕੋਈ ਵੀ ਮਸਲਾ ਨਹੀਂ ਹੈ। ਜੋ ਸ਼ਾਂਤੀ ਨਾਲ ਗੱਲਬਾਤ ਰਾਹੀਂ ਸੁਲਝਿਆ ਨਾ ਜਾ ਸਕੇ। ਇਸ ਮੌਕੇ ਤੇ ਯੁਵਰਾਜ ਸਿੰਘ ਨੇ ਆਪਣੇ ਪਿਤਾ ਵੱਲੋਂ ਦਿੱਤੇ ਗਏ ਬਿਆਨ ਤੇ ਵੀ ਆਪਣੀ ਪ੍ਰਤੀਕ੍ਰਿਆ ਜਾਹਿਰ ਕੀਤੀ ਹੈ। ਯੁਵਰਾਜ ਸਿੰਘ ਨੇ ਕਿਹਾ ਹੈ ਕਿ ਭਾਰਤ ਦਾ ਇਕ ਮਾਣਮੱਤਾ ਪੁੱਤਰ ਹੋਣ ਦੇ ਨਾਤੇ ਆਪਣੇ ਪਿਤਾ ਜੀ ਦੇ ਬਿਆਨ ਤੋਂ ਦੁੱਖੀ ਹਾਂ। ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਹੈ।

ਇਸ ਦੌਰਾਨ ਵੀ ਉਨ੍ਹਾਂ ਦੇਸ਼ ਵਿੱਚ ਫੈਲੀ ਹੋਈ ਕਰੋਨਾ ਦੇ ਬਾਰੇ ਵੀ ਗੱਲਬਾਤ ਕੀਤੀ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ , ਕਿ ਇਹ ਮਹਾਮਾਰੀ ਅਜੇ ਖ਼ਤਮ ਨਹੀਂ ਹੋਈ, ਇਸ ਲਈ ਸਭ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਉਨ੍ਹਾਂ ਸੱਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।