ਹੁਣੇ ਹੁਣੇ ਸਕੂਲ ਚ 2 ਟੀਚਰਾਂ ਨੂੰ ਸ਼ਰੇਆਮ ਮਾਰੀਆਂ ਗਈਆਂ ਗੋਲੀਆਂ – ਇਲਾਕੇ ਚ ਪਿਆ ਮਾਤਮ, ਹੋ ਰਹੀ ਜੋਰਾਂ ਤੇ ਭਾਲ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ ਕਿਉਂਕਿ ਤਿਉਹਾਰੀ ਸੀਜ਼ਨ ਦੇ ਸ਼ੁਰੂ ਹੁੰਦੇ ਹੀ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਨਾਲ ਦੇਸ਼ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਅਜਿਹੀਆਂ ਘਟਨਾਵਾਂ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਜਿੱਥੇ ਪੁਲਿਸ ਵੱਲੋਂ ਸੁਰੱਖਿਆ ਨੂੰ ਵਧਾਇਆ ਗਿਆ ਹੈ ਉਥੇ ਹੀ ਅਜਿਹੇ ਅਨਸਰਾਂ ਵੱਲੋਂ ਘਟਨਾ ਨੂੰ ਅੰਜਾਮ ਦੇਣ ਲਈ ਕੋਈ ਨਾ ਕੋਈ ਰਸਤਾ ਅਪਣਾ ਲਿਆ ਜਾਂਦਾ ਹੈ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਸਕੇ।

ਹੁਣ ਇਥੇ ਸਕੂਲ ਵਿਚ 2 ਅਧਿਆਪਕ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ , ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਸ਼੍ਰੀਨਗਰ ਦੇ ਇਕ ਹਾਈ ਸੈਕੰਡਰੀ ਸਕੂਲ ਤੋਂ ਸਾਹਮਣੇ ਆਈ ਹੈ ਜਿੱਥੇ ਦੋ ਅਧਿਆਪਕਾਂ ਨੂੰ ਅੱਤਵਾਦੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ ਹੈ। ਇਸ ਹਮਲੇ ਵਿਚ ਦੋ ਅਧਿਆਪਕਾਂ ਦੀ ਮੌਤ ਹੋਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅੱਤਵਾਦੀਆਂ ਵੱਲੋਂ ਸ਼੍ਰੀਨਗਰ ਦੇ ਈਦਗਾਹ ਇਲਾਕੇ ਦੇ ਇੱਕ ਸਕੂਲ ‘ਤੇ ਹਮਲਾ ਕੀਤਾ ਗਿਆ।

ਇਸ ਘਟਨਾ ਵਿਚ ਦੋ ਅਧਿਆਪਕਾਂ ਨੂੰ ਗੋਲੀ ਲੱਗੀ ਹੈ ਜਿਨ੍ਹਾਂ ਵਿੱਚ ਪ੍ਰਿੰਸੀਪਲ ਸਤਿੰਦਰ ਕੌਰ ਤੇ ਦੂਜੀ ਅਧਿਆਪਕਾ ਦੀਪਕ ਚੰਦ ਦਾ ਨਾਮ ਸ਼ਾਮਲ ਹੈ। ਇਸ ਘਟਨਾ ਤੋਂ ਬਾਅਦ ਅੱਤਵਾਦੀ ਇਸ ਜਗ੍ਹਾ ਤੋਂ ਫ਼ਰਾਰ ਹੋ ਗਏ ਹਨ। ਇਹ ਹਮਲਾ ਕਰਨ ਵਾਲੇ ਅੱਤਵਾਦੀਆਂ ਦੀ ਗਿਣਤੀ 2 ਤੋਂ 3 ਦੱਸੀ ਗਈ ਹੈ।

ਇਸ ਦੀ ਜਾਣਕਾਰੀ ਮਿਲਣ ਤੇ ਪੁਲਿਸ ਕਰਮਚਾਰੀਆਂ ਵੱਲੋਂ ਘਟਨਾ ਤੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿਚ ਜਗ੍ਹਾ-ਜਗ੍ਹਾ ਤੇ ਪੁਲਿਸ ਨੂੰ ਤੈਨਾਤ ਕੀਤਾ ਗਿਆ ਹੈ ਤਾਂ ਜੋ ਇਸ ਟਾਰਗੇਟਿੰਗ ਕਿਲਿੰਗ ਘਟਨਾ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਨੂੰ ਕਾਬੂ ਕੀਤਾ ਜਾ ਸਕੇ। ਇਸ ਘਟਨਾ ਦੇ ਵਾਪਰਨ ਨਾਲ ਜਿੱਥੇ ਸਕੂਲ ਵਿਚ ਦਹਿਸ਼ਤ ਦਾ ਮਾਹੌਲ ਹੈ ਉਥੇ ਹੀ ਇਲਾਕੇ ਵਿੱਚ ਵੀ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ।