Thursday , June 30 2022

ਹੁਣੇ ਹੁਣੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਰਾਇਆ ਗਿਆ ਹਸਪਤਾਲ ਦਾਖਿਲ, ਹੋ ਰਹੀਆਂ ਅਰਦਾਸਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਕਾਫ਼ੀ ਗਰਮਾਈ ਹੋਈ ਦਿਖਾਈ ਦੇ ਰਹੀ ਹੈ । ਵੱਖ ਵੱਖ ਸਿਆਸੀ ਲੀਡਰ ਚੋਣ ਤਿਆਰੀਆਂ ਵਿੱਚ ਰੁੱਝੇ ਹੋਏ ਹਨ। ਉੱਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਵੀਲ੍ਹ ਚੇਅਰ ਤੇ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਚ ਚੈੱਕਅਪ ਲਈ ਲਿਆਂਦਾ ਗਿਆ ਸੀ । ਜਿਸ ਨੂੰ ਲੈ ਕੇ ਹਰ ਕਿਸੇ ਦੇ ਵੱਲੋਂ ਇਹ ਜਾਣਨ ਦੀ ਉਤਸੁਕਤਾ ਪ੍ਰਗਟਾਈ ਜਾ ਰਹੀ ਸੀ ਕਿ ਆਖਿਰਕਾਰ ਉਨ੍ਹਾਂ ਦਾ ਕਿਸ ਤਰ੍ਹਾਂ ਦਾ ਚੈੱਕਅੱਪ ਹੋਣਾ ਹੈ । ਉੱਥੇ ਹੀ ਹੁਣ ਇਸ ਬਾਬਤ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਅੱਜ ਪ੍ਰਕਾਸ਼ ਸਿੰਘ ਬਾਦਲ ਦਾ ਲੁਧਿਆਣਾ ਦੇ ਡੀਐਮਸੀ ਹੀਰੋ ਹਾਰਟ ਹਸਪਤਾਲ ਵਿਚ ਕਰੋਨਾ ਟੈਸਟ ਕੀਤਾ ਗਿਆ ਜਿਹੜਾ ਕਿ ਪਾਜ਼ੇਟਿਵ ਪਾਇਆ ਗਿਆ ਹੈ । ਜਿੱਥੇ ਚਲਦੇ ਹੁਣ ਹਰ ਕਿਸੇ ਦੇ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਜਲਦ ਹੀ ਠੀਕ ਹੋਣ ਦੀਆਂ ਕਾਮਨਾਵਾਂ ਕੀਤੀਆਂ ਜਾ ਰਹੀਆਂ ਹਨ ।

ਜ਼ਿਕਰਯੋਗ ਹੈ ਕਿ ਭਾਰੀ ਸੁਰੱਖਿਆ ਵਿਚਕਾਰ ਪ੍ਰਕਾਸ਼ ਸਿੰਘ ਬਾਦਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਲਿਆਂਦਾ ਗਿਆ ਸੀ । ਜਿੱਥੇ ਡੀਐਮਸੀ ਸਟਾਫ ਦੇ ਵੱਲੋਂ ਪੀ.ਪੀ ਕਿੱਟਾਂ ਪਾ ਕੇ ਉਨ੍ਹਾਂ ਨੂੰ ਚੈੱਕਅੱਪ ਦੇ ਲਈ ਹਸਪਤਾਲ ਅੰਦਰ ਲਿਜਾਇਆ ਗਿਆ ਸੀ । ਜਿਸ ਬਾਬਤ ਹੁਣ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਿਛਲੇ ਦੋ- ਤਿੰਨ ਦਿਨਾਂ ਤੋਂ ਕਰੋਨਾ ਦੇ ਲੱਛਣ ਸਨ , ਜਿਸ ਕਾਰਨ ਅੱਜ ਉਨ੍ਹਾਂ ਨੂੰ ਹਸਪਤਾਲ ਲਿਆਇਆ ਗਿਆ ਸੀ ,ਜਿੱਥੇ ਹਸਪਤਾਲ ਸਟਾਫ ਦੇ ਵਲੋ ਜਦ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੇਟਿਵ ਪਾਏ ਗਏ ਹਨ ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਇੱਕ ਵਾਰ ਫ਼ਿਰ ਤੋ ਕੋਰੋਨਾ ਮਾਮਲਿਆਂ ਨੇ ਰਫਤਾਰ ਫੜ ਲਈ ਹੈ । ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਹੁਣ ਪੰਜਾਬ ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਸਮੇਤ ਚੋਣ ਕਮਿਸ਼ਨ ਦੇ ਵੱਲੋਂ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਦੂਜੇ ਪਾਸੇ ਪੰਜਾਬ ਵਿੱਚ ਵੈਕਸੀਨੇਸ਼ਨ ਦਾ ਕੰਮ ਵੀ ਜ਼ੋਰਾਂ ਤੇ ਚੱਲ ਰਿਹਾ ਹੈ । ਪਰ ਇਸ ਦੇ ਬਾਵਜੂਦ ਵੀ ਲਗਾਤਾਰ ਲੋਕ ਇਸਦੀ ਲਪੇਟ ਵਿਚ ਆ ਰਹੇ ਹਨ ।

ਉੱਧਰ ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਚੋਣ ਕਮਿਸ਼ਨ ਵੱਲੋਂ ਚੋਣ ਰੈਲੀਆਂ ਤੇ ਰੋਕ ਲਗਾਈ ਗਈ ਹੈ । ਪਰ ਇਸਦੇ ਬਾਵਜੂਦ ਵੀ ਸਿਆਸੀ ਲੀਡਰ ਵੱਖ ਵੱਖ ਤਰੀਕਿਆਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ । ਦੂਜੇ ਪਾਸੇ ਕਰੋੜਾਂ ਦਾ ਕਹਿਰ ਵੀ ਲਗਾਤਾਰ ਵਧ ਰਿਹਾ ਹੈ ਤੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਇਸ ਕਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਗਏ ਹਨ । ਜਿਨ੍ਹਾਂ ਦੇ ਠੀਕ ਹੋਣ ਦੀਆਂ ਕਾਮਨਾਵਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ।