Friday , October 7 2022

ਹੁਣੇ ਹੁਣੇ ਹਸਪਤਾਲ ਚ ਦਾਖਲ ਮਸ਼ਹੂਰ ਅਦਾਕਾਰ ਨਸੀਰੂਦੀਨ ਸ਼ਾਹ ਬਾਰੇ ਆਈਏ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਹਿੰਦੀ ਫ਼ਿਲਮ ਜਗਤ ਦੀਆਂ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ,ਜਿਨ੍ਹਾਂ ਨੇ ਇਸ ਫ਼ਿਲਮੀ ਖੇਤਰ ਨੂੰ ਬਹੁਤ ਜ਼ਿਆਦਾ ਦੇਣ ਦਿੱਤੀ ਹੈ। ਜਿਨ੍ਹਾਂ ਵੱਲੋਂ ਸੁਪਰ-ਡੁਪਰ ਹਿੱਟ ਫਿਲਮਾਂ ਦਿੱਤੀਆਂ ਗਈਆਂ ਹਨ ਅਤੇ ਜਿਹਨਾਂ ਨੂੰ ਅਜੇ ਤੱਕ ਵੀ ਲੋਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਫ਼ਿਲਮੀ ਅਦਾਕਾਰਾ ਵੱਲੋਂ ਕਿਸਾਨੀ ਸੰਘਰਸ਼ ਅਤੇ ਕਰੋਨਾ ਤੋਂ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਵਧ ਕੇ ਮਦਦ ਕੀਤੀ ਗਈ ਹੈ। ਜਿਸ ਕਾਰਨ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਏ ਦਿਨ ਹੀ ਚਰਚਾ ਦੇ ਵਿੱਚ ਬਣੀਆਂ ਰਹਿੰਦੀਆਂ ਹਨ। ਉਥੇ ਹੀ ਕਈ ਫ਼ਿਲਮੀ ਹਸਤੀਆਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਨਾਲ ਵੀ ਜੂਝਣਾ ਪੈ ਰਿਹਾ ਹੈ। ਜਿਨ੍ਹਾਂ ਬਾਰੇ ਆਏ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ।

ਹੁਣ ਹਸਪਤਾਲ ਵਿੱਚ ਮਸ਼ਹੂਰ ਅਦਾਕਾਰ ਨਸੀਰੂਦੀਨ ਸ਼ਾਹ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਨਸੀਰੂਦੀਨ ਸ਼ਾਹ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਮੁੰਬਈ ਦੇ ਹਿੰਦੂਜਾਂ ਹਸਪਤਾਲ ਵਿਚ 29 ਜੂਨ ਨੂੰ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਨਮੂਨੀਆਂ ਦੀ ਸ਼ਿਕਾਇਤ ਹੋਣ ਤੇ ਸਾਹ ਲੈਣ ਵਿੱਚ ਕਾਫੀ ਪ-ਰੇ-ਸ਼ਾ-ਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਕਾਰਨ ਗੰ-ਭੀ-ਰ ਹਾਲਤ ਦੇ ਚਲਦੇ ਹੋਏ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ।

ਜਿੱਥੇ ਕੁਝ ਦਿਨ ਦੇ ਇਲਾਜ ਤੋਂ ਬਾਅਦ ਉਹ ਬਿਲਕੁਲ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਸ ਦੀ ਜਾਣਕਾਰੀ ਨਸੀਰੂਦੀਨ ਸ਼ਾਹ ਪਤਨੀ ਰਤਨਾ ਪਾਠਕ ਸ਼ਾਹ ਵੱਲੋਂ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਸੋਸ਼ਲ ਮੀਡੀਆ ਉਪਰ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਅਦਾਕਾਰ ਨਸੀਰੂਦੀਨ ਸ਼ਾਹ ਸੰਤਰੀ ਰੰਗ ਦੀ ਟੀ ਸ਼ਰਟ ਅਤੇ ਚਿੱਟੇ ਟਰੈਕ ਪੈਂਟ ਵਿੱਚ ਆਪਣੇ ਬਿਸਤਰੇ ਕੋਲ ਖੜੇ ਦਿਖਾਈ ਦੇ ਰਹੇ ਹਨ। ਇਸ ਤਰ੍ਹਾਂ ਹੀ ਇੱਕ ਦੂਸਰੀ ਤਸਵੀਰ ਵਿਚ ਨਸੀਰੂਦੀਨ ਸ਼ਾਹ ਆਪਣੇ ਫੋਨ ਉੱਪਰ ਕੁਝ ਕਰਦੇ ਹੋਏ ਦਿਖਾਈ ਦੇ ਰਹੇ ਹਨ।

ਇਨ੍ਹਾਂ ਤਸਵੀਰਾਂ ਵਿੱਚ ਉਨ੍ਹਾਂ ਦੀ ਪਤਨੀ ਰਤਨਾ ਸ਼ਾਹ ਵੀ ਦਿਖਾਈ ਦੇ ਰਹੀ ਹੈ। ਹਸਪਤਾਲ ਵਿੱਚੋਂ ਛੁੱਟੀ ਮਿਲਣ ਤੋਂ ਬਾਅਦ ਬੇਟੇ ਵਿਵਾਨ ਸ਼ਾਹ ਵਲੋ ਆਪਣੇ ਪਿਤਾ ਨਸੀਰੂਦੀਨ ਸ਼ਾਹ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਉਪਰ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਦੇ ਸਿਹਤਯਾਬ ਹੋ ਕੇ ਘਰ ਪਰਤਣ ਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਖੁਸ਼ੀ ਜਾਹਿਰ ਕੀਤੀ ਜਾ ਰਹੀ ਹੈ।