Saturday , January 29 2022

ਹੁਣੇ ਹੁਣੇ ਹੋਈ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ , ਹੌਲੀਵੁੱਡ ਤੋਂ ਬੋਲੀਵੁਡ ਤੱਕ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੁਨੀਆਂ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉੱਥੇ ਹੀ ਇਸ ਸੰਸਾਰ ਤੋਂ ਜਾਣ ਵਾਲੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਵੱਖ ਵੱਖ ਖੇਤਰਾਂ ਦੇ ਵਿੱਚ ਉਹਨਾਂ ਦੀ ਦੇਣ ਨੂੰ ਦੁਨੀਆਂ ਵੱਲੋਂ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਜਿੱਥੇ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕਾਰਨ ਵੱਖ-ਵੱਖ ਦੇਸ਼ ਪ੍ਰਭਾਵਤ ਹੋਏ ਸਨ ਅਤੇ ਬਹੁਤ ਸਾਰੀਆਂ ਹਸਤੀਆਂ ਇਸ ਦੀ ਚਪੇਟ ਵਿਚ ਆ ਗਈਆਂ।

ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵਾਪਰਨ ਵਾਲੇ ਸੜਕ ਹਾਦਸਿਆ ਬਿਮਾਰੀਆਂ ਅਤੇ ਹੋਰ ਅਚਾਨਕ ਵਾਪਰਨ ਵਾਲੇ ਭਿਆਨਕ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ। ਜਿਨ੍ਹਾਂ ਦੇ ਜਾਣ ਨਾਲ ਉਨ੍ਹਾਂ ਖੇਤਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਹੁਣ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਨਾਲ ਹੋਲੀਵੁੱਡ ਤੋਂ ਬਾਲੀਵੁੱਡ ਤੱਕ ਮਾਤਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਾਸ ਏਂਜਲਸ ਵਿੱਚ ਹਾਲੀਵੁੱਡ ਦੇ ਮਸ਼ਹੂਰ ਟੀਵੀ ਸ਼ੋਅ ਫਰੈਂਡਸ ਦੇ ਅਦਾਕਾਰ ਜੇਮਸ ਮਾਈਕਲ ਟਾਈਲਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦੀ ਮੌਤ ਦੀ ਖਬਰ ਸੁਣਦੇ ਹੀ ਦੁਨੀਆਂ ਭਰ ਵਿਚ ਉਹਨਾਂ ਦੇ ਪ੍ਰਸ਼ੰਸਕਾਂ ਵਲੋ ਉਨ੍ਹਾਂ ਦੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਜਿੱਥੇ ਉਹ ਇੱਕ ਵਧੀਆ ਸੰਗੀਤਕਾਰ ਅਦਾਕਾਰ ਅਤੇ ਕੈਂਸਰ ਜਾਗਰੂਕਤਾ ਦੇ ਵਕੀਲ ਸਨ, ਉਥੇ ਹੀ ਆਪਣੀ ਪਤਨੀ ਨੂੰ ਬੇਹੱਦ ਪਿਆਰ ਕਰਨ ਵਾਲੇ ਪਤੀ ਵੀ ਸਨ। ਉਨ੍ਹਾਂ ਦੇ ਦਿਹਾਂਤ ਬਾਰੇ ਜਾਣਕਾਰੀ ਦਿੰਦੇ ਹੋਏ ਜੇਮਸ ਦੇ ਇਕ ਬੁਲਾਰੇ ਟੋਨੀ ਬੈਨਸਨ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਦੁਨੀਆ ਵੱਲੋਂ ਸੀਰੀਜ਼ ਫਰੈਂਡਸ ਦੇ ਗੌਟਰ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ।

ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਬੇਹੱਦ ਪਿਆਰ ਕੀਤਾ ਜਾਂਦਾ ਸੀ। ਉਨ੍ਹਾਂ ਵੱਲੋਂ ਫਰੈਂਡਸ ਵਿੱਚ ਜਿੱਥੇ ਅਹਿਮ ਭੂਮਿਕਾ ਨਿਭਾਈ ਗਈ ਉਥੇ ਹੀ ਇਕ ਵੱਖਰੀ ਪਹਿਚਾਣ ਬਣਾਈ ਗਈ। ਉਹ 2018 ਤੋਂ ਨਾ-ਮੁਰਾਦ ਬਿਮਾਰੀ ਕੈਸਰ ਨਾਲ ਪੀੜਤ ਸਨ ਅਤੇ ਪ੍ਰੋਸਟੇਟ ਕੈਂਸਰ ਨਾਲ ਜੂਝ ਰਹੇ ਸਨ। ਉਹਨਾਂ ਦਾ ਦਿਹਾਂਤ ਉਨ੍ਹਾਂ ਦੇ ਘਰ ਵਿੱਚ ਹੀ ਹੋਇਆ ਹੈ।