Saturday , June 25 2022

ਹੁਣ ਇਸ ਤਰੀਕ ਤੋਂ ਖੁੱਲਣਗੇ ਪੰਜਾਬ ਚ ਟੋਲ ਪਲਾਜ਼ੇ – ਖਿੱਚੋ ਤਿਆਰੀ ਪੈਸੇ ਦੇਣ ਦੀ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਜਦੋਂ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਉਸ ਸਮੇਂ ਤੋਂ ਹੀ ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਸੀ। ਜਿਸ ਨੇ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਪਹਿਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਸਨ। ਜਿੱਥੇ ਪੰਜਾਬ ਵਿੱਚ ਵੀ ਪਿਛਲੇ ਸਾਲ ਤੋਂ ਹੀ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਪੈਟਰੌਲ ਪੰਪਾਂ ਅਤੇ ਸੂਬੇ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਲਗਾਤਾਰ ਕਿਸਾਨਾਂ ਵੱਲੋਂ ਉਥੇ ਪੱਕੇ ਮੋਰਚੇ ਲਾ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਦੇ ਹੋਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ। ਉੱਥੇ ਹੀ ਸੰਜੁਕਤ ਕਿਸਾਨ ਮੋਰਚੇ ਵੱਲੋਂ ਆਪਣੀਆਂ ਸਾਰੀਆਂ ਮੰਗਾਂ ਨੂੰ ਪੂਰਿਆਂ ਹੁੰਦਿਆਂ ਦੇਖ ਕੇ 15 ਦਸੰਬਰ ਤੋਂ ਧਰਨੇ ਪ੍ਰਦਰਸ਼ਨ ਅਤੇ ਇਹ ਮੋਰਚਾ ਖਤਮ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ।

ਹੁਣ ਇਸ ਤਰੀਕ ਤੋਂ ਖੁੱਲ੍ਹਣਗੇ ਪੰਜਾਬ ਵਿੱਚ ਟੋਲ ਪਲਾਜ਼ੇ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਕਿਸਾਨ ਜਥੇਬੰਦੀਆਂ ਵੱਲੋਂ 15 ਦਸੰਬਰ ਨੂੰ ਸੰਘਰਸ਼ ਖ਼ਤਮ ਕੀਤਾ ਜਾ ਰਿਹਾ ਹੈ। ਉਸੇ ਦਿਨ ਹੀ ਕਿਸਾਨਾਂ ਦੇ ਟੋਲ ਪਲਾਜ਼ਿਆਂ ਨੂੰ ਛੱਡੇ ਜਾਣ ਤੋਂ ਬਾਅਦ ਟੋਲ ਪਲਾਜ਼ਿਆਂ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ। ਲਗਾਤਾਰ ਜਿਥੇ 15 ਮਹੀਨੇ ਇਹ ਸੰਘਰਸ਼ ਟੋਲ ਪਲਾਜ਼ਿਆਂ ਤੇ ਜਾਰੀ ਰਹੇ ਹਨ। ਇਨ੍ਹਾਂ ਧਰਨੇ ਪ੍ਰਦਰਸ਼ਨਾਂ ਦੇ ਦੌਰਾਨ ਹੀ ਟੋਲ ਪਲਾਜ਼ਾ ਨੂੰ ਬੰਦ ਰੱਖਿਆ ਗਿਆ। ਜਿਸ ਕਾਰਨ ਟੋਲ ਪਲਾਜ਼ਾ ਕੰਪਨੀਆਂ ਨੂੰ ਭਾਰੀ ਵਿੱਤੀ ਨੁਕਸਾਨ ਵੀ ਹੋਇਆ ਹੈ।

ਪਰ ਆਮ ਜਨਤਾ ਨੂੰ ਇਸ ਟੋਲ ਤੋਂ ਮੁਕਤੀ ਮਿਲੀ ਰਹੀ ਹੈ। ਪਰ ਹੁਣ 15 ਦਸੰਬਰ ਤੋਂ ਜਿਥੇ ਇਹ ਟੋਲ ਪਲਾਜਾ ਸ਼ੁਰੂ ਕੀਤੇ ਜਾ ਰਹੇ ਹਨ ਉਥੇ ਹੀ ਆਉਣ ਜਾਣ ਵਾਲੇ ਲੋਕਾਂ ਨੂੰ ਬਿਨਾਂ ਟੋਲ ਪਰਚੀ ਤੋਂ ਅੱਗੇ ਵਧਣ ਨਹੀਂ ਦਿੱਤਾ ਜਾਵੇਗਾ। ਇਸ ਲਈ ਲੋਕਾਂ ਵੱਲੋਂ ਹੁਣ ਆਪਣੇ ਫਾਸਟੈਗ ਰੀਚਾਰਜ ਕਰਵਾਉਣੇ ਸ਼ੁਰੂ ਕਰ ਦਿੱਤੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਦੱਸਿਆ ਗਿਆ ਹੈ ਕਿ 15 ਮਹੀਨਿਆਂ ਦੌਰਾਨ ਅੰਮ੍ਰਿਤਸਰ ਵਿੱਚ ਆਉਣ ਵਾਲੇ ਹਜ਼ਾਰਾਂ ਵਾਹਨਾਂ ਨੂੰ ਬਿਨਾਂ ਟੋਲ ਦੇ ਹੀ ਲੰਘਣ ਦਿੱਤਾ ਗਿਆ।

ਉੱਥੇ ਹੀ ਹੁਣ 15 ਦਸੰਬਰ ਨੂੰ ਜੰਡਿਆਲਾ ਗੁਰੂ ਦੇ ਕੋਲ ਟੋਲ ਪਲਾਜ਼ਾ ਤੇ ਫ਼ਤਹਿ ਮਾਰਚ ਦੇ ਪਹੁੰਚਣ ਤੇ ਸਵਾਗਤ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਮੰਗਲ ਸਿੰਘ ਰਾਮਪੁਰਾ ,ਦਵਿੰਦਰ ਸਿੰਘ, ਅੰਗਰੇਜ ਸਿੰਘ ਚਾਟੀਵਿੰਡ ਵੱਲੋਂ ਦਿੱਤੀ ਗਈ ਹੈ।