Tuesday , June 28 2022

ਹੁਣ ਇੰਡੀਆ ਚ ਇਥੇ ਛੇ ਸਾਲਾ ਦੇ ਸਿੱਖ ਲੜਕੇ ਨੂੰ ਦਸਤਾਰ ਕਾਰਨ ਸਕੂਲ ਚ ਨਹੀ ਦਿਤਾ ਗਿਆ ਦਾਖਲਾ

ਆਈ ਤਾਜਾ ਵੱਡੀ ਖਬਰ 

ਭਾਰਤ ਦੇਸ਼ ਵਿੱਚ ਵੱਖ ਵੱਖ ਧਰਮਾਂ ਦੇ ਲੋਕ ਰਹਿੰਦੇ ਹਨ। ਜਿਨ੍ਹਾਂ ਨੂੰ ਕਿਸੇ ਵੀ ਧਰਮ ਨੂੰ ਅਪਨਾਉਣ ਦੀ ਆਜ਼ਾਦੀ ਹੈ । ਭਾਰਤ ਦੇ ਸੰਵਿਧਾਨ ਮੁਤਾਬਕ ਕੋਈ ਵੀ ਵਿਅਕਤੀ ਕਿਸੇ ਵੀ ਧਰਮ ਨੂੰ ਅਪਣਾ ਸਕਦਾ ਹੈ । ਭਾਰਤ ਦੀ ਖ਼ੂਬਸੂਰਤੀ ਵੀ ਇਸੇ ਗੱਲ ਤੇ ਨਿਰਭਰ ਕਰਦੀ ਹੈ ਕਿ ਭਾਰਤ ਦੇਸ਼ ਵਿਚ ਵੱਖ ਵੱਖ ਧਰਮਾਂ ਦੇ ਲੋਕ ਹਨ ਜੋ ਉਸ ਨੂੰ ਇੱਕ ਗੁਲਦਸਤੇ ਵਾਂਗ ਪੇਸ਼ ਕਰਦੇ ਹਨ । ਪਰ ਇਹ ਗੁਲਦਸਤਾ ਉਸ ਸਮੇਂ ਇੱਕ ਇੱਕ ਪਤੀ ਹੋ ਕੇ ਬਿਖਰ ਜਾਂਦਾ ਹੈ , ਜਦੋਂ ਲੋਕ ਧਰਮਾਂ ਦੇ ਨਾਮ ਤੇ ਆਪਸ ਵਿਚ ਲੜਦੇ ਹਨ । ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਚੱਲਦੇ ਇਕ ਸਿੱਖ ਲੜਕੇ ਨੂੰ ਉਸ ਦੀ ਦਸਤਾਰ ਕਾਰਨ ਪਿਛਲੇ ਛੇ ਸਾਲਾਂ ਤੋਂ ਸਕੂਲ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ । ਮਾਮਲਾ ਕਰਨਾਟਕ ਦੇ ਮੰਗਲੁਰੂ ਤੋਂ ਸਾਹਮਣੇ ਆਇਆ ਹੈ ।

ਜਿੱਥੇ ਕਿ ਛੇ ਸਾਲਾ ਸਿੱਖ ਲੜਕੇ ਨੂੰ ਦਸਤਾਰ ਕਾਰਨ ਇਕ ਸਕੂਲ ਵੱਲੋਂ ਦਾਖਲਾ ਨਹੀਂ ਦਿੱਤਾ ਗਿਆ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਹਮਲਾ ਕੀਤਾ ਗਿਆ ਹੈ । ਦੱਸ ਦੇਈਏ ਕਿ ਪਹਿਲਾਂ ਵੀ ਕਰਨਾਟਕਾ ਅੰਦਰ ਹੀ ਇੱਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਕਾਰਨ ਕਲਾਸ ਵਿੱਚ ਨਹੀਂ ਬੈਠਣ ਦਿੱਤਾ ਗਿਆ ਸੀ ਤੇ ਇਹ ਵਰਤਾਰਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਹਰ ਇਕ ਵਿਅਕਤੀ ਨੂੰ ਭਾਰਤ ਦੇਸ਼ ਦੇ ਦੇ ਸੰਵਿਧਾਨ ਮੁਤਾਬਕ ਕਿਸੇ ਵੀ ਧਰਮ ਨੂੰ ਅਪਨਾਉਣ ਦੀ ਆਜ਼ਾਦੀ ਹੈ , ਕੋਈ ਵੀ ਇਸ ਤੇ ਪ੍ਰਤੀਬੰਧ ਨਹੀਂ ਲਗਾ ਸਕਦਾ ।

ਉੱਥੇ ਹੀ ਐੱਸਜੀਪੀਸੀ ਦੇ ਪ੍ਰਧਾਨ ਦੇ ਵੱਲੋਂ ਹੁਣ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਸੂਬੇ ਅੰਦਰ ਸਿੱਖ ਵਿਰੋਧੀ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ ।

ਉੱਥੇ ਹੀ ਇਸ ਬਾਬਤ ਗੱਲਬਾਤ ਕਰਦੇ ਹੋਏ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕਰਨਾਟਕਾ ਅੰਦਰ ਅਜਿਹੇ ਜੋ ਮਾਮਲੇ ਵਧ ਰਹੇ ਹਨ ਤੇ ਅਜਿਹੇ ਸਿੱਖ ਮਾਮਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਹੁਣ ਜਲਦੀ ਹੀ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਕਰਨਾਟਕਾ ਵਿਖੇ ਪਹੁੰਚੇਗਾ । ਫਿਲਹਾਲ ਉਨ੍ਹਾਂ ਵੱਲੋਂ ਇਕ ਪੱਤਰ ਲਿਖ ਕੇ ਉੱਥੇ ਦੇ ਮੁੱਖ ਮੰਤਰੀ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਅਪੀਲ ਕੀਤੀ ਗਈ ਹੈ ।