Thursday , January 27 2022

ਹੁਣ ਕਿਸਾਨਾਂ ਹੱਕ ਚ ਆਈ ਅਧਿਆਪਕ ਯੂਨੀਅਨ, ਸੰਘਰਸ਼ ਲਈ ਦਿੱਤੇ ਏਨੇ ਲੱਖ ਰੁਪਏ ਸਭ ਹੋ ਗਏ ਹੈਰਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਦੀਆਂ ਸਭ ਕਿਸਾਨ ਜਥੇਬੰਦੀਆਂ ਲਗਾਤਾਰ ਕਾਫੀ ਦਿਨਾਂ ਤੋਂ ਇਸ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਜਿੱਥੇ ਪੰਜਾਬ ਦੇ ਵਿੱਚ ਕਾਫੀ ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ।ਰੇਲ ਰੋਕੋ ਅੰਦੋਲਨ ਦੇ ਤਹਿਤ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਗਈ ਹੈ। ਰੇਲਵੇ ਲਾਈਨਾਂ ਤੇ ਕੋਈ ਵੀ ਰੇਲ ਗੱਡੀ ਜਾਂ ਮਾਲ ਗੱਡੀ ਨਹੀਂ ਆ ਜਾ ਰਹੀ।

ਇਨ੍ਹਾਂ ਰੇਲਵੇ ਲਾਈਨ ਅਤੇ ਕਿਸਾਨ ਲਗਾਤਾਰ ਦਿਨ-ਰਾਤ ਦਾ ਧਰਨਾ ਲਗਾ ਕੇ ਬੈਠੇ ਹੋਏ ਹਨ। ਉਥੇ ਹੀ ਪੰਜਾਬ ਦੇ ਵਿੱਚ ਬਹੁਤ ਸਾਰੇ ਟੋਲ ਪਲਾਜ਼ਾ ਦੇ ਉੱਪਰ ਵੀ ਕਬਜ਼ਾ ਕਰ ਕੇ ਧਰਨਾ ਦਿੱਤਾ ਜਾ ਰਿਹਾ ਹੈ।ਖੇਤੀ ਕਨੂੰਨਾਂ ਨੂੰ ਲੈ ਰੇਲਵੇ ਲਾਈਨਾਂ ਤੇ ਦਿਨ-ਰਾਤ ਦਾ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਦੇ ਹੱਕ ਵਿੱਚ ਅਧਿਆਪਕ ਯੂਨੀਅਨ ਵੀ ਆ ਗਈ ਹੈ ਜਿਨ੍ਹਾਂ ਨੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਮਾਲੀ ਮਦਦ ਵੀ ਦਿੱਤੀ ਹੈ ਜਿਸ ਨਾਲ ਸਭ ਹੈਰਾਨ ਹੋ ਗਏ ਹਨ। ਮੋਗਾ ਵਿੱਚ ਅਧਿਆਪਕ ਵੱਲੋਂ ਕਿਸਾਨਾਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ।

ਅਧਿਆਪਕਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਉਨ੍ਹਾਂ ਦੀ ਹਰ ਸਮੱਸਿਆ ਨੂੰ ਹੱਲ ਕਰਵਾਉਣ ਲਈ ਪੂਰਾ ਸਾਥ ਦਿੱਤਾ ਜਾਂਦਾ ਰਿਹਾ ਹੈ । ਕੇਂਦਰ ਸਰਕਾਰ ਵੱਲੋਂ ਖਾਨ ਅਤੇ ਕਾਲੇ ਕਾਨੂੰਨ ਨੂੰ ਥੋਪਿਆ ਜਾ ਰਿਹਾ ਹੈ। ਡੀਟੀਐਫ਼ ਅਧਿਆਪਕ ਯੂਨੀਅਨ ਵੀ ਕਿਸਾਨ ਜਥੇਬੰਦੀਆਂ ਦਾ ਸਾਥ ਦੇ ਰਹੀ ਹੈ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਆਏ ਅਧਿਆਪਕਾਂ ਨੇ ਮੋਗਾ-ਕੋਟਕਪੂਰਾ ਰੋਡ ਤੇ ਟੋਲ ਪਲਾਜ਼ਾ ਤੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਆਰਥਿਕ ਮਦਦ ਲਈ 10 ਲੱਖ 35 ਹਜ਼ਾਰ ਦੀ ਰਾਸ਼ੀ ਵੀ ਦਿੱਤੀ।ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਇਜਲਾਸ ਬੁਲਾਇਆ ਉਸ ਤੋਂ ਬਾਅਦ ਸਰਕਾਰ ਕੀ ਫ਼ੈਸਲੇ ਲੈਂਦੀ ਹੈ।

ਇਹ ਫੈਸਲਾ ਵੇਖ ਕੇ ਹੀ ਕਿਸਾਨ ਜਥੇਬੰਦੀਆ ਆਪਣੀਆ ਅਗਲੀ ਰਣਨੀਤੀ ਤੈਅ ਕਰਨਗੀਆਂ।ਸੈਨਾ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਮੰਗ ਪੂਰਾ ਨਹੀਂ ਕਰਦੀ ਇਸ ਕਾਲੇ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਰਹੇਗਾ। ਜਥੇਬੰਦੀਆਂ ਨੇ ਕਿਹਾ ਕਿ ਅਗਰ ਕੇਂਦਰ ਸਰਕਾਰ ਇਹਨਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ