Monday , October 18 2021

ਹੁਣ ਕਿਸਾਨ ਅੰਦੋਲਨ ਬਾਰੇ ਅਮਰੀਕਾ ਤੋਂ ਆ ਗਈ ਅਜਿਹੀ ਖਬਰ ਕੇਂਦਰ ਤੱਕ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਭਾਰਤ ਦੇਸ਼ ਦੇ ਅੰਦਰ ਦੇਸ਼ ਦੀ ਅਰਥ ਵਿਵਸਥਾ ਦੇ ਵਿਚ ਅਹਿਮ ਯੋਗਦਾਨ ਰੱਖਣ ਵਾਲੇ ਦੇਸ਼ ਦੇ ਕਿਸਾਨ ਇਸ ਸਮੇਂ ਖੇਤੀ ਕਾਨੂੰਨਾਂ ਕਾਰਨ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਉਪਰ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦੇ ਇਸ ਰੋਸ ਪ੍ਰਦਰਸ਼ਨ ਨੂੰ ਹੁਣ ਤੱਕ ਵੱਖ-ਵੱਖ ਪਾਰਟੀਆਂ ਵੱਲੋਂ ਸਮਰਥਨ ਮਿਲ ਚੁੱਕਾ ਹੈ। ਵਿਦੇਸ਼ਾਂ ਤੋਂ ਵੀ ਬਹੁਤ ਸਾਰੇ ਸਿਆਸੀ ਲੀਡਰ ਆਪਣੇ ਬਿਆਨ ਕਿਸਾਨਾਂ ਦੇ ਹੱਕ ਵਿੱਚ ਦੇ ਚੁੱਕੇ ਹਨ। ਹੁਣ ਅਮਰੀਕਾ ਦੀ ਇਕ ਸਟੇਟ ਅਸੈਂਬਲੀ ਦੇ ਸਪੀਕਰ ਨੇ ਵੀ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਇਕ ਬਿਆਨ ਜਾਰੀ ਕੀਤਾ ਹੈ।

ਅਮਰੀਕਾ ਦੀ ਵਿਸਕਾਨਸਿਨ ਸਟੇਟ ਅਸੈਂਬਲੀ ਦੇ ਸਪੀਕਰ ਰੋਬਿਨ ਦੇ. ਵੌਸ ਨੇ ਆਖਿਆ ਹੈ ਕਿ ਭਾਰਤ ਸਰਕਾਰ ਨੂੰ ਨਵੇਂ ਖੇਤੀ ਆਰਡੀਨੈਂਸਾਂ ਦੇ ਸੰਬੰਧ ਵਿੱਚ ਇੱਕ ਵਾਰ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ ਅਤੇ ਦੇਸ਼ ਦੇ ਕਿਸਾਨ ਦੀ ਗੱਲ ਨੂੰ ਸੁਣਨਾ ਚਾਹੀਦਾ ਹੈ। ਸਪੀਕਰ ਨੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਅਤੇ ਭਾਰਤ ਦੇ ਵਿਚ ਅਮਰੀਕੀ ਰਾਜਦੂਤ ਕੇਨ ਜਸਟਰ ਨੂੰ ਇਕ ਪੱਤਰ ਲਿਖਦੇ ਹੋਏ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਪ੍ਰਗਟ ਕੀਤਾ ਹੈ। ਇਸ ਪੱਤਰ ਨੂੰ ਸਪੀਕਰ ਨੇ 4 ਜਨਵਰੀ ਨੂੰ

ਲਿਖਦੇ ਹੋਏ ਆਖਿਆ ਕਿ ਭਾਰਤ ਦੀ ਤਰ੍ਹਾਂ ਵਿਸਕਾਨਸਿਨ ਸੂਬੇ ਵਿਚ ਵੀ ਕਿਸਾਨਾਂ ਦੀ ਵੱਡੀ ਗਿਣਤੀ ਹੈ ਅਤੇ ਜਿਨ੍ਹਾਂ ਦਾ ਅਰਥ ਵਿਵਸਥਾ ਵਿੱਚ ਵੀ ਅਹਿਮ ਯੋਗਦਾਨ ਹੈ। ਸਰਕਾਰ ਨੂੰ ਕੋਈ ਵੀ ਅਜਿਹੇ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਦੇਸ਼ ਦੇ ਕਿਸਾਨਾਂ ਦੀ ਰਾਏ ਜ਼ਰੂਰ ਲੈਣੀ ਚਾਹੀਦੀ ਹੈ ਅਤੇ ਸ਼ਾਂਤੀਪੂਰਨ ਤਰੀਕੇ ਦੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਰੋਕ ਨਹੀਂ ਲਗਾਉਣੀ ਚਾਹੀਦੀ। ਸਪੀਕਰ ਰੋਬਿਨ ਦੇ. ਵੌਸ ਨੇ ਇਹ ਉਮੀਦ ਜਤਾਉਂਦੇ ਹੋਏ ਆਖਿਆ ਕਿ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ

ਨਰਿੰਦਰ ਮੋਦੀ ਦੀ ਸਰਕਾਰ ਖੇਤੀ ਆਰਡੀਨੈਸਾਂ ਉੱਪਰ ਇਕ ਵਾਰ ਮੁੜ ਤੋਂ ਵਿਚਾਰ ਕਰੇਗੀ ਅਤੇ ਕਿਸਾਨਾਂ ਦੀ ਗੱਲ ਜ਼ਰੂਰ ਸੁਣੇਗੀ। ਜ਼ਿਕਰਯੋਗ ਹੈ ਕਿ ਵਿਦੇਸ਼ੀ ਸਿਆਸੀ ਆਗੂਆਂ ਦੇ ਅਜਿਹੇ ਬਿਆਨਾਂ ਦੇ ਸੰਬੰਧ ਵਿੱਚ ਪਿਛਲੇ ਮਹੀਨੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਟਿੱਪਣੀ ਕਰਦੇ ਹੋਏ ਕਿਹਾ ਸੀ ਕਿ ਇਹ ਲੋਕਤੰਤਰ ਦੇਸ਼ ਦਾ ਅੰਦਰੂਨੀ ਮਾਮਲਾ ਹੈ ਅਤੇ ਬਿਨਾਂ ਕਿਸੇ ਪੂਰਨ ਜਾਣਕਾਰੀ ਦੇ ਅਜਿਹੇ ਬਿਆਨ ਦੇਣਾ ਸਹੀ ਨਹੀਂ ਹੈ।