Thursday , August 5 2021

ਹੁਣ ਪੰਜਾਬ ਚ ਇਥੇ ਪ੍ਰਾਈਵੇਟ ਸਕੂਲ ਦਾ ਵਿਦਿਆਰਥੀ ਨਿਕਲਿਆ ਕੋਰੋਨਾ ਪੌਜੇਟਿਵ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਪਿਛਲੇ ਕੁਝ ਦਿਨਾਂ ਤੋਂ ਮੁੜ ਕਰੋਨਾ ਦੇ ਕੇਸ ਵਧਣ ਦਾ ਸਿਲਸਿਲਾ ਫਿਰ ਤੋਂ ਜਾਰੀ ਹੈ। ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਏ ਦਿਨ ਹੀ ਕੇਸਾਂ ਵਿੱਚ ਵਾਧਾ ਹੋਣ ਕਾਰਨ ਪੂਰੀ ਦੁਨੀਆ ਲਈ ਫਿਰ ਤੋਂ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਸਭ ਦੇਸ਼ਾਂ ਨੂੰ ਕਰੋਨਾ ਦੀ ਪਈ ਇਸ ਮਾ-ਰ ਦੇ ਕਾਰਨ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੇ ਗਈਆਂ ਸਨ। ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਭ ਦੇਸ਼ਾਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਸੀ, ਤਾਂ ਜੋ ਵਿਦਿਆਰਥੀਆਂ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਇਸ ਕਰੋਨਾ ਕਾਰਣ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ। ਹੁਣ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦੇਖਦੇ ਹੋਏ ਸਕੂਲ ਆਉਣ ਵਾਲੇ ਵਿਦਿਆਰਥੀਆਂ ਦੇ ਮਾਪੇ ਗਹਿਰੀ ਚਿੰਤਾ ਵਿਚ ਹਨ। ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਵਿਚ ਅਧਿਆਪਕਾਂ ਦੇ ਕਰੋਨਾ ਟੈਸਟ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ।

ਜਿਸ ਨਾਲ ਸਕੂਲਾਂ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਦੇ ਅੰਦਰ ਲਾਗੂ ਕੀਤੇ ਗਏ ਆਦੇਸ਼ ਦੇ ਤਹਿਤ ਸਭ ਟੀਚਰਾਂ ਦੇ ਟੈਸਟ ਦੌਰਾਨ ਬਹੁਤ ਸਾਰੇ ਅਧਿਆਪਕਾ ਦੇ ਕਰੋਨਾ ਤੋ ਪੀੜਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਜਿੱਥੇ ਬੱਚਿਆਂ ਦੇ ਇਮਤਿਹਾਨ ਲਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਅਧਿਆਪਕ ਅਤੇ ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਹੁਣ ਪੰਜਾਬ ਚ ਇਥੇ ਪ੍ਰਾਈਵੇਟ ਸਕੂਲ ਦਾ ਵਿਦਿਆਰਥੀ ਵੀ ਕਰੋਨਾ ਤੋਂ ਪੀੜਤ ਨਿਕਲਿਆ ਹੈ।

ਆਏ ਦਿਨ ਹੀ ਕੇਸਾਂ ਵਿਚ ਵਾਧਾ ਹੋ ਰਿਹਾ ਹੈ ਜਿਥੇ ਲੁਧਿਆਣੇ ਜਿਲ੍ਹੇ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਪੀੜਤ ਹੋਣ ਦੇ ਕੇਸ ਸਭ ਤੋਂ ਜ਼ਿਆਦਾ ਸਾਹਮਣੇ ਆਏ ਹਨ। ਉੱਥੇ ਹੀ ਹੁਣ ਮਾਛੀਵਾੜਾ ਸਾਹਿਬ ਵਿੱਚ ਵੀ ਕਰੋਨਾ ਸਕੂਲ ਦੇ ਬੱਚਿਆਂ ਨੂੰ ਆਪਣੀ ਚਪੇਟ ਵਿਚ ਲੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਥੇ ਇਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀ ਦੇ ਕਰੋਨਾ ਤੋਂ ਪੀੜਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਵਿਦਿਆਰਥੀ ਪਿਛਲੇ 10 ਦਿਨਾਂ ਤੋਂ ਬੁਖ਼ਾਰ ਦੀ ਸ਼ਿਕਾਇਤ ਕਰ ਰਿਹਾ ਸੀ। ਇਸ ਬੱਚੇ ਦਾ ਟੈਸਟ ਕਰਾਉਣ ਤੇ ਏਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਬਾਕੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਸ ਬੱਚੇ ਨੂੰ ਇਕਾਂਤਵਾਸ ਕੀਤਾ ਗਿਆ ਹੈ।