Sunday , June 26 2022

ਹੁਣ ਫਿਰ ਲਾਕ ਡਾਊਨ ਲਗਨ ਦੀਆਂ ਚਰਚਾਵਾਂ ਹੋ ਗਈਆਂ ਜੋਰਾਂ ਤੇ ਓਮੀਕ੍ਰੋਨ ਦੀ ਲਹਿਰ ਨੂੰ ਦੇਖਦੇ ਹੋਏ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਜਿੱਥੇ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਖਣੀ ਅਫਰੀਕਾ ਦੇ ਵਿੱਚ ਨਵੇਂ ਵੇਰੀਏਂਟ ਦੀ ਪੁਸ਼ਟੀ ਕੀਤੀ ਗਈ ਸੀ ਉਥੇ ਹੀ ਇਹ ਵੈਰੀਐਟ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਜਿੱਥੇ ਵਿਸ਼ਵ ਸਿਹਤ ਸੰਗਠਨ ਵੱਲੋਂ ਇਸ ਵੈਰੀਐਂਟ ਨੂੰ ਕਾਫੀ ਘਾਤਕ ਦੱਸਿਆ ਗਿਆ ਸੀ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਦੱਖਣੀ ਅਫਰੀਕਾ ਅਤੇ ਇਸ ਦੇ ਨਾਲ ਲਗਦੇ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ ਤਾਂ ਜੋ ਇਸ ਓਮੀਕਰੋਨ ਦੇ ਵਾਧੇ ਨੂੰ ਰੋਕਿਆ ਜਾ ਸਕੇ। ਜਿਸ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਵੀ ਪਾਬੰਦੀਆਂ ਨੂੰ ਵਧਾ ਦਿੱਤਾ ਗਿਆ ਸੀ ਅਤੇ ਅੰਤਰਰਾਸ਼ਟਰੀ ਉਡਾਨਾਂ ਉਪਰ ਲਗਾਈ ਗਈ ਰੋਕ ਨੂੰ 31 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ।

ਪੰਜਾਬ ਵਿੱਚ ਵੀ ਕਰੋਨਾ ਦੇ ਮਾਮਲੇ ਲਗਾਤਾਰ ਵਧਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਹੁਣ ਇੱਥੇ ਫਿਰ ਤੋਂ ਤਾਲਾਬੰਦੀ ਦੀਆਂ ਚਰਚਾਵਾਂ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਬਹੁਤ ਸਾਰੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਕਾਰਨ ਲੋਕਾਂ ਵਿਚ ਡਰ ਪੈਦਾ ਹੋ ਰਿਹਾ ਹੈ। ਜਿੱਥੇ ਆਖਿਆ ਜਾ ਰਿਹਾ ਹੈ ਕਿ ਮੁੜ ਤੋਂ ਤਾਲਾਬੰਦੀ ਕੀਤੀ ਜਾ ਸਕਦੀ ਹੈ। ਜਿੱਥੇ ਭਾਰਤ ਵਿਚ ਨਵੇਂ ਵੇਰੀਏਂਟ ਤੇ ਕੁਝ ਹੀ ਮਾਮਲੇ ਸਾਹਮਣੇ ਆਏ ਹਨ।

ਉੱਥੇ ਹੀ ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਕਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ ਮੰਡਰਾ ਰਿਹਾ ਹੈ। ਇਨ੍ਹਾਂ ਖਬਰਾਂ ਨੂੰ ਲੈ ਕੇ ਉਨ੍ਹਾਂ ਲੋਕਾਂ ਵਿਚ ਵਧੇਰੇ ਡਰ ਵੇਖਿਆ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਰੋਜ਼ਾਨਾ ਹੀ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਭਰਿਆ ਜਾ ਰਿਹਾ ਹੈ। ਅਜੇ ਵੀ ਹਸਪਤਾਲ ਅਤੇ ਅਦਾਲਤਾਂ ਦੇ ਅੰਦਰ ਮਾਸਕ ਦੀ ਵਰਤੋਂ ਨੂੰ ਲਾਜ਼ਮੀ ਕੀਤਾ ਗਿਆ ਹੈ।

ਉਥੇ ਹੀ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲੋਕਾਂ ਵੱਲੋਂ ਜਿੱਥੇ ਸਮਾਜਕ ਦੂਰੀ ਦੀ ਉਲੰਘਣਾ ਕੀਤੀ ਜਾ ਰਹੀ ਹੈ ਉਥੇ ਹੀ ਮਾਸਕ ਦੀ ਵਰਤੋਂ ਕਰਨੀ ਬੰਦ ਕੀਤੀ ਗਈ ਹੈ। ਕਰੋਨਾ ਦੀ ਇਸ ਲਹਿਰ ਨੂੰ ਰੋਕਣ ਵਾਸਤੇ ਹੀ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਸਖ਼ਤ ਹੁਕਮ ਲਾਗੂ ਕੀਤੇ ਜਾ ਰਹੇ ਹਨ ਤਾਂ ਜੋ ਇਸਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਲੋਕਾਂ ਨੂੰ ਬਾਰ-ਬਾਰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।