Wednesday , January 19 2022

ਹੁਣ ਸਕੂਲਾਂ ਨੂੰ ਦੁਬਾਰਾ ਖੋਲਣ ਬਾਰੇ ਆਈ ਵੱਡੀ ਖਬਰ – ਹੋਇਆ ਇਹ ਐਲਨ

ਆਈ ਤਾਜਾ ਵੱਡੀ ਖਬਰ

ਇਸ ਸਾਲ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਸ ਕਰੋਨਾ ਦਾ ਸਭ ਤੋਂ ਵੱਧ ਅਸਰ ਬੱਚਿਆਂ ਦੀ ਪੜ੍ਹਾਈ ਦੇ ਉਪਰ ਪੈ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਭਾਰਤ ਵਿਚ ਮਾਰਚ ਤੋਂ ਹੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਅਕਤੂਬਰ ਵਿਚ ਕੋਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਕੁਝ ਸੂਬਿਆ ਅੰਦਰ ਸਕੂਲਾ ਨੂੰ ਖੋਲ੍ਹ ਦਿੱਤਾ ਗਿਆ ਸੀ। ਜਿਸ ਵਿੱਚ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਕਈ ਤਬਦੀਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੁਣ ਕੁਝ ਵਿਦਿਆਰਥੀਆਂ ਨੂੰ ਫੀਸਾਂ ਦੇ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਗਈ ਹੈ। ਸਭ ਸੂਬਿਆਂ ਵੱਲੋਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਹੁਣ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਬਾਰੇ ਇਕ ਵੱਡੀ ਖਬਰ ਦਾ ਐਲਾਨ ਹੋ ਗਿਆ ਹੈ। ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਸਕੂਲਾਂ ਨੂੰ ਪਹਿਲਾਂ ਹੀ ਖੋਲ੍ਹ ਦਿੱਤਾ ਗਿਆ ਹੈ।

ਤੇ ਬਹੁਤ ਸਾਰੇ ਸੂਬਿਆਂ ਅੰਦਰ ਬੱਚਿਆਂ ਦੀ ਪੜ੍ਹਾਈ ਨੂੰ ਮੱਦੇ ਨਜ਼ਰ ਰੱਖਦੇ ਹੋਏ ਜਨਵਰੀ ਦੇ ਮਹੀਨੇ ਤੋਂ ਸਕੂਲ ਖੋਲਣ ਦੇ ਆਦੇਸ਼ ਦਿੱਤੇ ਗਏ ਹਨ। ਕਰਨਾਟਕ ਵਿਚ ਵੀ 1 ਜਨਵਰੀ ਤੋਂ ਸਕੂਲ ਖੋਲਣ ਜਾ ਰਹੇ ਹਨ। ਪੇਂਡੂਚਰੀ ਦੇ ਵਿੱਚ 4 ਜਨਵਰੀ ਤੋਂ ਸਕੂਲ ਖੋਲ੍ਹੇ ਜਾ ਰਹੇ ਹਨ। ਇਹ ਸਕੂਲ ਪਹਿਲੀ ਕਲਾਸ ਤੋਂ ਸ਼ੁਰੂ ਕੀਤੇ ਜਾ ਰਹੇ ਹਨ। ਜਿਸ ਵਿਚ ਬੱਚੇ ਅੱਧੇ ਦਿਨ ਲਈ ਸਕੂਲ ਆਉਣਗੇ। ਇਸ ਤਰਾਂ ਹੀ 18 ਜਨਵਰੀ ਤੋਂ ਪੂਰੇ ਦਿਨ ਲਈ ਸਕੂਲਾਂ ਨੂੰ ਖੋਲ ਦਿੱਤਾ ਜਾਵੇਗਾ।

ਬਿਹਾਰ ਅਤੇ ਝਾਰਖੰਡ ਵਿਚ ਵੀ 4 ਜਨਵਰੀ ਤੋਂ ਵਿਦਿਅਕ ਸੰਸਥਾਵਾਂ ਨੂੰ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਝਾਰਖੰਡ ਵਿੱਚ ਦਸਵੀਂ ਅਤੇ ਬਾਰਵੀਂ ਕਲਾਸ ਲਈ ਸਕੂਲਾਂ ਨੂੰ 21 ਦਸੰਬਰ ਤੋ ਖੋਲ੍ਹ ਦਿੱਤਾ ਗਿਆ ਸੀ। ਮੈਡੀਕਲ ਕਾਲਜਾਂ ਅਤੇ ਨਰਸਿੰਗ ਸਕੂਲਾਂ ਦੀਆਂ ਕਲਾਸਾਂ ਵੀ 21 ਦਸੰਬਰ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ। ਹਰਿਆਣੇ ਅੰਦਰ ਵੀ ਦਸਵੀਂ ਤੋਂ ਬਾਰ੍ਹਵੀਂ ਕਲਾਸ ਲਈ 14 ਦਸੰਬਰ ਅਤੇ ਨੌਵੀਂ ਤੋਂ ਗਿਆਰਵੀਂ ਕਲਾਸ ਲਈ 21 ਦਸੰਬਰ ਤੋ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ । ਕਰੋਨਾ ਦੇ ਕੇਸਾਂ ਨੂੰ ਵੇਖਦੇ ਹੋਏ ਦਿੱਲੀ ਅਤੇ ਮਹਾਰਾਸ਼ਟਰ ਸਰਕਾਰ ਨੇ ਅਜੇ ਸਕੂਲਾਂ ਨੂੰ ਨਾ ਖੋਲਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਸਕੂਲ ਖੋਲ੍ਹੇ ਗਏ ਸੂਬਿਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।