Monday , July 26 2021

ਹੁਣ 6 ਮਾਰਚ ਲਈ ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ – ਮੋਦੀ ਸਰਕਾਰ ਪਈ ਫਿਕਰਾਂ ਚ

ਆਈ ਤਾਜਾ ਵੱਡੀ ਖਬਰ 

ਆਏ ਦਿਨ ਹੀ ਕਿਸਾਨੀ ਸੰਘਰਸ਼ ਨਾਲ ਜੁੜੀ ਹੋਈ ਕੋਈ ਨਾ ਕੋਈ ਖਬਰ ਸਾਹਮਣੇ ਆਉਂਦੀ ਰਹਿੰਦੀ ਹੈ। ਇਸ ਸਮੇਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਹਨ। ਸੂਬਾ ਪੱਧਰ ਤੇ ਸ਼ੁਰੂ ਕੀਤਾ ਗਿਆ ਇਹ ਕਿਸਾਨੀ ਸੰਘਰਸ਼ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਵੀ ਲਗਾਤਾਰ ਚੱਲ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਉੱਥੇ ਹੀ ਇਹ ਸੰਘਰਸ਼ ਹੁਣ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ।

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਜਾ ਰਿਹਾ ਧੱਕਾ ਹਰ ਵਰਗ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਕੀਤੇ ਗਏ ਸੋਧ ਦੇ ਪ੍ਰਸਤਾਵ ਨੂੰ ਵੀ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਇਸ ਕਿਰਸਾਨੀ ਮੋਰਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਤਰ੍ਹਾ ਦੇ ਐਲਾਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ 26 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਨਿਰੰਤਰ ਜਾਰੀ ਹੈ। ਇਸ ਸਮੇਂ ਰਾਜਸਥਾਨ, ਹਰਿਆਣਾ ਤੇ ਪੰਜਾਬ ਵਿੱਚ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਹੁਣ 6 ਮਾਰਚ ਲਈ ਕਿਸਾਨਾਂ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ। ਜਿਸ ਨਾਲ ਸਰਕਾਰ ਫਿਰ ਚਿੰਤਾ ਵਿਚ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਮੈਂਬਰ ਬਲਬੀਰ ਸਿੰਘ ਰਾਜੇਵਾਲ ਨੇ ਸੋਮਵਾਰ ਨੂੰ ਮੁੱਖ ਮੰਚ ਤੋਂ 6 ਮਾਰਚ ਨੂੰ 6 ਘੰਟੇ ਲਈ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ- ਵੇਅ ਨੂੰ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਨਾਲ ਦੀ ਚਿੰਤਾ ਵਧ ਗਈ ਹੈ। ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।

ਜਿਸ ਦੀ ਗਿਣਤੀ ਪਹਿਲਾਂ ਵਾਂਗ ਫਿਰ ਤੋਂ ਵਧਣੀ ਸ਼ੁਰੂ ਹੋ ਚੁੱਕੀ ਹੈ। ਇਸ ਲਈ ਅੰਦੋਲਨ ਨੂੰ ਤੇਜ਼ ਕਰਦਿਆਂ 6 ਮਾਰਚ ਨੂੰ 11 ਤੋਂ ਸ਼ਾਮ 5 ਵਜੇ ਤਕ ਕੇਐੱਮਪੀ ਨੂੰ ਜਾਮ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਅੰਦੋਲਨ ਸਥਾਨ ‘ਤੇ ਹਰ ਪਿੰਡ ਤੋਂ ਸਟੇਸ਼ਨ ‘ਚ 10 ਤੋਂ 20 ਲੋਕਾਂ ਧਰਨਾ ਸਥਾਨ ‘ਤੇ ਆਉਣ ਦੀ ਅਪੀਲ ਕੀਤੀ।ਕੁੰਡਲੀ ਬਾਰਡਰ ਤੇ ਅੰਦੋਲਨ ਤੇ ਮੁੱਖ ਮੰਚ ਤੋਂ ਰਾਜੇਵਾਲ ਨੇ ਅੰਦੋਲਨ ਚ ਹਰਿਆਣਾ-ਪੰਜਾਬ ਦੇ ਭਾਈਚਾਰੇ ਦੀ ਮਿਸਾਲ ਦਿੰਦਿਆਂ ਕਿਹਾ ਕਿ ਜਲਦ ਹੀ ਇਹ ਅੰਦੋਲਨ ਕਾਮਯਾਬ ਹੋਵੇਗਾ ਤੇ ਅਸੀਂ ਜਿੱਤ ਕੇ ਜਾਵਾਂਗੇ। ਅੱਗੇ ਦੀ ਰਣਨੀਤੀ ਅੱਜ ਕਿਸਾਨ ਮੋਰਚਾ ਦੀ ਬੈਠਕ ‘ਚ ਤੈਅ ਕੀਤੀ ਜਾਵੇਗੀ। ਮੰਚ ਦੇ ਐਲਾਨ ਤੋਂ ਬਾਅਦ ਮੋਰਚਾ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਨੇ ਵੀ ਇੰਟਰਨੈੱਟ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਸਾਂਝਾ ਕੀਤੀ।