Tuesday , January 25 2022

ਹੈਵਾਨੀਅਤ ਦੀ ਅਖੀਰ – ਪ੍ਰੀਵਾਰ ਨਾਲ ਮਿਲ ਕੇ ਆਪਣੇ ਹੀ ਬੱਚਿਆਂ ਨੂੰ ਉਤਾਰਿਆ ਏਦਾਂ ਮੌਤ ਦੇ ਘਾਟ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵਾਪਰੀਆਂ ਅਪਰਾਧਿਕ ਘਟਨਾਵਾਂ ਦੇ ਕਾਰਨ ਜਿੱਥੇ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉਥੇ ਹੀ ਜਦੋਂ ਬੱਚਿਆ ਨਾਲ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਸਾਰੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਰਹਿੰਦੇ ਹਨ। ਜਿੱਥੇ ਕਈ ਲੋਕਾਂ ਵੱਲੋਂ ਮਾਸੂਮ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਪਰ ਸਿਆਣੇ ਸੱਚ ਹੀ ਕਹਿੰਦੇ ਹਨ ਕਿ ਕਾਨੂੰਨ ਤੇ ਹੱਥ ਬਹੁਤ ਲੰਬੇ ਹੁੰਦੇ ਹਨ ਅਜਿਹੇ ਅਪਰਾਧੀ ਪੁਲਿਸ ਦੇ ਹੱਥ ਆਉਣ ਤੋਂ ਵਧੇਰੇ ਸਮੇਂ ਲਈ ਬਚ ਨਹੀਂ ਸਕਦੇ।

ਅਪਰਾਧੀ ਜਿੰਨਾਂ ਮਰਜ਼ੀ ਚਲਾਕ ਹੋਣ ਲੇਕਿਨ ਉਹ ਕੋਈ ਨਾ ਕੋਈ ਸਬੂਤ ਛੱਡ ਹੀ ਦਿੰਦੇ ਹਨ। ਹੁਣ ਇੱਥੇ ਪਰਵਾਰ ਵੱਲੋਂ ਹੀ ਮਿਲ ਕੇ ਆਪਣੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ ,ਜਿੱਥੇ ਪੁਲਿਸ ਵੱਲੋਂ ਪਿਛਲੇ ਸਾਲ ਦਸੰਬਰ 2020 ਵਿੱਚ ਦੋ ਮਾਸੂਮ ਬੱਚੀਆਂ ਦੀ ਹੱਤਿਆ ਦੇ ਕੇਸ ਨੂੰ ਸੁਲਝਾ ਲਿਆ ਗਿਆ ਹੈ। ਇਨ੍ਹਾਂ ਬੱਚੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਕੋਈ ਹੋਰ ਨਹੀਂ ਸਗੋਂ ਬੱਚਿਆਂ ਦਾ ਪਿਓ ਰਣਜੀਤ ਮੰਡਲ ਪੁੱਤਰ ਮਦਨ ਨਾਲ ਮੰਡਲ ਬਿਹਾਰ ਤੋ ਆ ਕੇ ਦਕੋਹਾ ਵਿਖੇ ਰਹਿ ਰਹੇ ਸਨ। ਉਥੇ ਹੀ ਪਰਿਵਾਰ ਵਿੱਚ ਅਕਸਰ ਲੜਾਈ ਝਗੜਾ ਹੁੰਦਾ ਰਹਿੰਦਾ ਸੀ ਜਿਸ ਤੋਂ ਦੁਖੀ ਹੋ ਕੇ ਪਿਤਾ ਵੱਲੋਂ ਆਪਣੇ ਬਚਿਆਂ ਨੂੰ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਤੱਲ੍ਹਣ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤਾ ਗਿਆ ਸੀ।

ਉਸ ਵੱਲੋਂ ਪੁੱਛਿਆ ਗਿਆ ਸੀ ਕਿ ਇਨ੍ਹਾਂ ਲਾਸ਼ਾਂ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਮਿਲੇਗੀ। ਇਹ ਸਭ ਕੁਝ ਰਣਜੀਤ ਮੰਡਲ ਨੇ ਆਪਣੀ ਮਾਂ ਭੈਣ ਭਰਾ ਨਾਲ ਮਿਲ ਕੇ ਕੀਤਾ ਸੀ। ਉਨ੍ਹਾਂ ਸਭ ਵੱਲੋਂ ਕਿਹਾ ਗਿਆ ਸੀ ਕਿ ਆਪਣੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਦੇ ਅਤੇ ਆਪਣੀ ਪਤਨੀ ਨੂੰ ਛੱਡ ਦੇਵੇ ਅਤੇ ਉਸ ਤੋਂ ਬਾਅਦ ਉਸ ਦਾ ਦੂਜਾ ਵਿਆਹ ਕਰ ਦੇਣਗੇ, ਕਿਉਂਕਿ ਉਸ ਦੀ ਪਤਨੀ ਹਮੇਸ਼ਾ ਉਸ ਨਾਲ ਲੜਾਈ-ਝਗੜਾ ਕਰਦੀ ਸੀ।

ਸੱਤ ਮਹੀਨੇ ਬੀਤਣ ਤੇ ਪਰਿਵਾਰ ਵੱਲੋਂ ਉਸ ਦਾ ਦੂਜਾ ਵਿਆਹ ਕਰ ਦਿੱਤਾ ਗਿਆ ਸੀ ਅਤੇ ਹੁਣ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਪੂਰੀ ਕਰ ਲਈ ਗਈ ਹੈ ਅਤੇ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਥੇ ਹੀ ਉਸ ਦੀ ਪਹਿਲੀ ਪਤਨੀ ਅਰਮਾਨ ਨਗਰ ਵਿਚ ਰਹਿਣ ਵਾਲੀ ਰੰਗੀਲੀ ਵੱਲੋਂ ਇਹ ਦੋਸ਼ ਲਗਾਇਆ ਜਾਂਦਾ ਰਿਹਾ ਸੀ ਕਿ ਉਸ ਦੇ ਬੱਚਿਆਂ ਦੀ ਹੱਤਿਆ ਰਣਜੀਤ ਵੱਲੋਂ ਕੀਤੀ ਗਈ ਹੈ।