Tuesday , June 28 2022

16 ਸਾਲਾ ਵਿਦਿਆਰਥੀ ਨੇ ਸਕੂਲ ਚ ਛੁੱਟੀ ਕਰਵਾਉਣ ਲਈ ਕਰਤਾ ਇਹ ਕਾਂਡ – ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਦੇ ਵਿੱਚ ਵਿਦਿਅਕ ਅਦਾਰੇ ਇੱਕ ਅਜਿਹੀ ਜਗ੍ਹਾ ਹੁੰਦੇ ਹਨ ਜਿੱਥੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਵਿਦਿਆ ਦੇ ਨਾਲ-ਨਾਲ ਬਹੁਤ ਸਾਰੀਆਂ ਹੋਰ ਸਿੱਖਿਆਵਾਂ ਵੀ ਦਿੱਤੀਆਂ ਜਾਂਦੀਆਂ ਹਨ। ਜਿੱਥੇ ਸਕੂਲ ਨੂੰ ਵਿੱਦਿਆ ਦਾ ਮੰਦਰ ਆਖਿਆ ਜਾਂਦਾ ਹੈ। ਬਹੁਤ ਸਾਰੇ ਵਿਦਿਆਰਥੀ ਜਿੱਥੇ ਆਪਣੇ ਉਜਵਲ ਭਵਿੱਖ ਨੂੰ ਲੈ ਕੇ ਸਕੂਲ ਆਉਂਦੇ ਹਨ ਅਤੇ ਵਿਦਿਆ ਹਾਸਲ ਕਰਦੇ ਹਨ। ਉਥੇ ਹੀ ਕੁਝ ਅਜਿਹੇ ਵਿਦਿਆਰਥੀ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਕੀਤੀਆ ਕੁਝ ਗ਼ਲਤੀਆਂ ਦਾ ਖ਼ਮਿਆਜਾ ਬਹੁਤ ਸਾਰੇ ਵਿਦਿਆਰਥੀਆਂ ਨੂੰ ਭੁਗਤਣਾ ਪੈਂਦਾ ਹੈ ਅਤੇ ਅਜਿਹੇ ਵਿਦਿਆਰਥੀਆਂ ਦੀ ਜਾਨ ਨੂੰ ਖਤਰਾ ਵੀ ਪੈਦਾ ਹੋ ਜਾਂਦਾ ਹੈ। ਜਿੱਥੇ ਕੁਝ ਵਿਦਿਆਰਥੀਆਂ ਵੱਲੋਂ ਆਪਣੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਕਾਰਨ ਕਈ ਮਾਸੂਮ ਵਿਦਿਆਰਥੀ ਇਨ੍ਹਾਂ ਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਨ।

ਹੁਣ ਇੱਕ 16 ਸਾਲਾ ਵਿਦਿਆਰਥੀ ਵੱਲੋਂ ਸਕੂਲ ਵਿੱਚ ਛੁੱਟੀ ਕਰਵਾਉਣੀ ਇਹ ਕਾਂਡ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੜੀਸਾ ਦੇ ਇੱਕ ਸਕੂਲ ਸਾਹਮਣੇ ਆਈ ਹੈ। ਜਿੱਥੇ ਕਾਮਾਗਾਓ ਹਾਇਰ ਸਕੈਂਡਰੀ ਸਕੂਲ ਵਿਚ ਹੋਸਟਲ ਵਿਚ ਰਹਿਣ ਵਾਲੇ ਇਕ 16 ਸਾਲਾ ਵਿਦਿਆਰਥੀ ਵੱਲੋ ਇਕ ਬਹੁਤ ਹੀ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਤਾਂ ਜੋ ਉਸਨੂੰ ਛੁੱਟੀ ਮਿਲ ਸਕੇ। ਇਸ ਛੁੱਟੀ ਦੇ ਲਈ ਹੀ ਇਸ ਵਿਦਿਆਰਥੀ ਵੱਲੋਂ ਹੋਸਟਲ ਵਿੱਚ ਆਪਣੇ ਨਾਲ ਦੇ 20 ਮੁੰਡਿਆਂ ਨੂੰ ਜ਼ਹਿਰ ਦੇ ਦਿੱਤਾ ਗਿਆ ਹੈ।

ਜਿਸ ਕਾਰਨ ਇਨ੍ਹਾਂ ਵਿਦਿਆਰਥੀਆਂ ਦੀ ਗੰਭੀਰ ਹਾਲਤ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਜਿੱਥੇ ਹੁਣ ਇਨ੍ਹਾਂ ਵਿਦਿਆਰਥੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਘਟਨਾ ਦਾ ਸ਼ਿਕਾਰ ਹੋਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਆਪਣੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਉਸ ਵਿਦਿਆਰਥੀ ਦੇ ਖਿਲਾਫ ਸਖਤ ਕਾਰਵਾਈ ਕਰਨ ਅਤੇ ਸ਼ਿਕਾਇਤ ਦਰਜ ਕਰਾਉਣ ਦੀ ਮੰਗ ਕੀਤੀ ਗਈ ਹੈ। ਪਰ ਵਿਦਿਆਰਥੀ ਦੀ ਛੋਟੀ ਉਮਰ ਨੂੰ ਅਤੇ ਉਸ ਦੇ ਭਵਿੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਵੱਲੋਂ ਉਸ ਨੂੰ ਕੁਝ ਦਿਨਾਂ ਲਈ ਮੁਅੱਤਲ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਹੈ ਕਿ ਇਸ ਵਿਦਿਆਰਥੀ ਵੱਲੋ ਉਮੀਦ ਕੀਤੀ ਜਾ ਰਹੀ ਸੀ ਕਿ ਨਵੇਂ ਵਾਇਰਸ ਦੇ ਕਾਰਨ ਤਾਲਾਬੰਦੀ ਹੋ ਜਾਵੇਗੀ ਅਤੇ ਸਕੂਲ ਬੰਦ ਹੋ ਜਾਵੇਗਾ। ਪਰ ਅਜਿਹਾ ਨਾ ਹੋਣ ਤੇ ਉਸ ਵੱਲੋ ਵਿਦਿਆਰਥੀਆਂ ਨੂੰ ਜ਼ਹਿਰੀਲੇ ਕੀਟਨਾਸ਼ਕ ਮਿਲਿਆ ਹੋਇਆ ਪਾਣੀ ਪਿਲਾ ਦਿੱਤਾ ਗਿਆ। ਜਿਸ ਕਾਰਨ ਵਿਦਿਆਰਥੀਆਂ ਦਾ ਜੀਅ ਕੱਚਾ ਅਤੇ ਉਲਟੀਆਂ ਹੋਣ ਦੀ ਸ਼ਿਕਾਇਤ ਹੋਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਦੇ ਹਸਪਤਾਲ ਲਿਜਾਇਆ ਗਿਆ।