Tuesday , June 28 2022

2 ਨੰਬਰ ਚ ਅਮਰੀਕਾ ਗਏ ਭਾਰਤੀਆਂ ਬਾਰੇ ਆਈ ਵੱਡੀ ਖਬਰ – ਸਰਕਾਰ ਕਰ ਰਹੀ ਇਹ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਨੌਜਵਾਨ ਦੁਨੀਆਂ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਾਣ ਨੂੰ ਪਹਿਲ ਦਿੰਦੇ ਹਨ। ਜਿੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਆਪਣੇ ਪਰਿਵਾਰ ਦੀਆਂ ਖੁਸ਼ੀਆਂ ਦਾ ਵੀ ਧਿਆਨ ਰੱਖ ਸਕਣ। ਉਥੇ ਹੀ ਅਮਰੀਕਾ ਪਹੁੰਚਣ ਲਈ ਭਾਰਤ ਦੇ ਇਨ੍ਹਾਂ ਨੌਜਵਾਨਾਂ ਵੱਲੋਂ ਕਾਨੂੰਨੀ ਅਤੇ ਗੈਰਕਾਨੂੰਨੀ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚਣ ਵਾਸਤੇ ਏਜੰਟਾਂ ਨੂੰ ਭਾਰੀ ਰਕਮ ਅਦਾ ਕੀਤੀ ਜਾਂਦੀ ਹੈ। ਇਸ ਸਭ ਦੇ ਬਾਵਜੂਦ ਵੀ ਬਹੁਤ ਸਾਰੇ ਨੌਜਵਾਨਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆਉਂਦੀਆਂ ਹਨ ਅਤੇ ਕਈ ਮੁਸ਼ਕਿਲ ਹਾਲਾਤਾਂ ਵਿਚ ਦੇ ਵਿੱਚੋਂ ਗੁਜ਼ਰਨਾ ਪੈਂਦਾ ਹੈ।

ਉਥੇ ਹੀ ਕਈ ਨੌਜਵਾਨ ਰਸਤਿਆਂ ਵਿੱਚ ਹੀ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਨ ਉਹ ਵਾਪਸ ਆਪਣੇ ਘਰ ਨਹੀਂ ਪਰਤ ਸਕਦੇ। ਹੁਣ ਦੋ ਨੰਬਰ ਵਿੱਚ ਅਮਰੀਕਾ ਗਏ ਭਾਰਤੀਆਂ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਇਹ ਕਾਰਵਾਈ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ-ਕੈਨੇਡਾ ਸਰਹੱਦ ਉਪਰ ਜਿਥੇ ਬਾਰਡਰ ਪੈਟਰੋਲ ਵੱਲੋਂ ਸੱਤ ਭਾਰਤੀ ਲੋਕਾਂ ਨੂੰ ਗੈਰਕਾਨੂੰਨੀ ਢੰਗ ਨਾਲ ਪਾਰ ਕਰਦੇ ਸਮੇਂ ਪਿਛਲੇ ਹਫਤੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉੱਥੇ ਹੀ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੇ ਦੋਸ਼ ਤਹਿਤ ਇਨ੍ਹਾਂ ਨੌਜਵਾਨਾਂ ਨੂੰ ਫੜਿਆ ਗਿਆ ਸੀ ਅਤੇ ਹੁਣ ਇਨ੍ਹਾਂ ਨੂੰ ਰਿਹਾ ਕੀਤਾ ਗਿਆ ਹੈ।

ਇਨ੍ਹਾਂ ਨੌਜਵਾਨਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ-ਕੈਨੇਡਾ ਸਰਹੱਦ ਤੇ ਜਿੱਥੇ 19 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉੱਥੇ ਹੀ ਮਨੁੱਖੀ ਤਸਕਰੀ ਦੇ ਦੋਸ਼ ਵਿਚ 47 ਸਾਲਾ ਸਟੀਵ ਸ਼ੈੱਡ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਜੋ 15 ਯਾਤਰੀਆਂ ਨੂੰ ਆਪਣੀ ਵੈਨ ਵਿਚ ਲੈ ਜਾ ਰਿਹਾ ਸੀ।

ਕੈਨੇਡਾ -ਅਮਰੀਕਾ ਸਰਹੱਦ ਤੇ ਫੜੇ ਗਏ 5 ਭਾਰਤੀ ਨੌਜਵਾਨਾਂ ਵੱਲੋਂ ਦੱਸਿਆ ਗਿਆ ਹੈ ਕਿ ਉਹ ਇਸ ਆਸ ਨਾਲ ਸਰਹੱਦ ਪਾਰ ਕਰ ਰਹੇ ਸਨ ਕਿ ਉਹਨਾਂ ਨੂੰ ਕੋਈ ਆਪਣੇ ਨਾਲ ਲੈ ਜਾਵੇਗਾ। ਹੁਣ ਗ਼ੈਰ ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੇ ਦੋਸ਼ ਵਿੱਚ ਫੜੇ ਗਏ ਸੱਤ ਭਾਰਤੀ ਨਾਗਰਿਕਾਂ ਨੂੰ ਭਾਰਤ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਮੀਗ੍ਰੇਸ਼ਨ ਅਤੇ ਰਾਸ਼ਟਰੀਅਤਾ ਐਕਟ ਦੇ ਤਹਿਤ ਇਨ੍ਹਾਂ ਸੱਤ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜੇ ਜਾਣ ਦੀ ਪ੍ਰਕਿਰਿਆ ਚੱਲ ਰਹੀ ਹੈ।