Friday , June 25 2021

31 ਮਾਰਚ ਤੱਕ ਲਈ ਪੰਜਾਬ ਚ ਹੋਇਆ ਇਹ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸਮੇਂ ਦੇ ਅਨੁਸਾਰ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ। ਕਰੋਨਾ ਦੇ ਚੱਲਦੇ ਹੋਏ ਲੋਕਾਂ ਨੂੰ ਬਹੁਤ ਸਾਰੀਆਂ ਸੇਵਾਵਾਂ ਵਿੱਚ ਰਾਹਤ ਦਿੱਤੀ ਜਾ ਰਹੀ ਹੈ। ਕਿਉਂਕਿ ਕਰੋਨਾ ਦੇ ਦੌਰ ਦੌਰਾਨ ਹੀ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਸਨ ਅਤੇ ਬਹੁਤ ਸਾਰੇ ਲੋਕ ਆਰਥਿਕ ਮੰ-ਦੀ ਦੀ ਮਾ-ਰ ਸਹਿ ਰਹੇ ਹਨ। ਜਿਨ੍ਹਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕਈ ਜਗਾ ਸ-ਖ਼-ਤੀ ਕੀਤੀ ਜਾ ਰਹੀ ਹੈ, ਜਿਸ ਕਾਰਨ ਕੁਝ ਲੋਕਾਂ ਨੂੰ ਭਾਰੀ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਕਈ ਚੀਜਾਂ ਉੱਪਰ ਲਾਗੂ ਕੀਤੀ ਗਈ ਮਿਆਦ ਖ਼ਤਮ ਹੋਣ ਜਾ ਰਹੀ ਹੈ। ਜਿੱਥੇ ਲੋਕਾਂ ਦੀ ਆਰਥਿਕ ਹਾਲਤ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਰਜਿਸਟ੍ਰੇਸ਼ਨ ਕਰਾਉਣ ਸਬੰਧੀ ਵਾਧਾ ਕੀਤਾ ਗਿਆ ਸੀ। 31 ਮਾਰਚ ਤੱਕ ਲਈ ਪੰਜਾਬ ਵਿੱਚ ਇੱਕ ਹੋਰ ਐਲਾਨ ਹੋ ਗਿਆ ਹੈ। ਹੁਣ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਹੈ ਕਿ 1 ਫਰਵਰੀ ਨੂੰ ਖਤਮ ਹੋਣ ਜਾ ਰਹੇ ਦਸਤਾਵੇਜਾਂ ਸਬੰਧੀ ਰਜਿਸਟ੍ਰੇਸ਼ਨ ਨੂੰ 31 ਮਾਰਚ ਤੱਕ ਲਈ ਵਧਾ ਦਿੱਤਾ ਗਿਆ ਹੈ।

ਹੁਣ ਐਕਸਪਾਇਰ ਹੋਣ ਵਾਲੇ ਵਪਾਰਕ ਵਾਹਨਾਂ ਦੀ ਰਜਿਸਟਰੀ ਕਰਾਉਣ ਦੀ ਮਿਆਦ 31 ਮਾਰਚ ਤੱਕ ਵਧਾ ਦਿੱਤੀ ਗਈ ਹੈ। ਜਿਸ ਅਨੁਸਾਰ ਰਜਿਸਟਰੀ ਅਤੇ ਫਿ-ਟ-ਨੈੱ-ਸ ਸਰਟੀਫਿਕੇਟ, ਪਰਮਿਟ ਆਦਿ ਦੀ 31 ਮਾਰਚ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉੱਥੇ ਹੀ ਚੰਦੂਮਾਜਰਾ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਦਿੱਤੇ ਗਏ ਜਿਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 12 ਵੀ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ 1.74 ਲੱਖ ਸਮਾਰਟਫੋਨ ਵੰਡੇ ਗਏ ਹਨ।

ਇਸ ਸਾਲ ਦੇ ਵਿੱਚ ਵੀ 2.15 ਲੱਖ ਵਿਦਿਆਰਥੀਆਂ ਨੂੰ ਫ਼ੋਨ ਦਿੱਤੇ ਜਾਣ ਦੀ ਉਮੀਦ ਹੈ। ਉੱਥੇ ਹੀ ਅਧੂਰੇ ਸਰਕਾਰੀ ਵਾਅਦਿਆਂ ਦੇ ਸਵਾਲ ਦਾ ਜਵਾਬ ਅਰੁਣਾ ਚੌਧਰੀ ਨੇ ਦਿੰਦਿਆਂ ਹੋਇਆ ਦੱਸਿਆ ਕਿ ਸਰਕਾਰ ਵੱਲੋਂ ਬਹੁਤ ਸਾਰੇ ਲਾਭਪਾਤਰੀਆਂ ਨੂੰ ਪੈਨਸ਼ਨ ਅਤੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਦਿੱਤੇ ਗਏ ਹਨ। ਜਿਨ੍ਹਾਂ ਵਿੱਚ ਬਢਾਪਾ ਪੈਨਸ਼ਨ, ਤੇ ਵਿਧਵਾ ਪੈਨਸ਼ਨ ਵੀ ਸ਼ਾਮਲ ਹੈ।