Tuesday , January 25 2022

41 ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਨੂੰ ਲਗੀ ਭਿਆਨਕ ਅੱਗ ਮਚੀ ਹਾਹਾਕਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਈ ਵਾਰੀ ਅਣਗਹਿਲੀ ਦੇ ਕਾਰਨ ਜਾਂ ਕੁਦਰਤੀ ਦੁਰਘਟਨਾ ਦੇ ਕਾਰਨ ਵੱਡੇ ਹਾਦਸੇ ਵਾਪਰ ਜਾਂਦੇ ਹਨ। ਇਸ ਤੋਂ ਇਲਾਵਾ ਕਈ ਵਾਰੀ ਸ਼ਾਰਟ ਸਰਕਟ ਜਾਂ ਹੋਰ ਕਾਰਨਾਂ ਦੇ ਕਾਰਨ ਵਾਹਨਾਂ ਨੂੰ ਅੱਗ ਲੱਗ ਜਾਂਦੀ ਹੈ ਜਿਸ ਕਾਰਨ ਹਾਦਸੇ ਹੁੰਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੇ ਵਿੱਚ ਕੀਮਤੀ ਜਾਨਾਂ ਅਜਾਈਂ ਚਲੇ ਜਾਂਦੀਆਂ ਹਨ। ਪਰ ਜੇਕਰ ਸੂਝ ਬੂਝ ਦਿਖਾਈ ਜਾਵੇ ਤਾਂ ਇਨ੍ਹਾਂ ਹਾਦਸਿਆਂ ਨੂੰ ਟਾਲਿਆ ਜਾ ਸਕਦਾ ਹੈ। ਜਾਣਕਾਰੀ ਦੇ ਅਨੁਸਾਰ ਇਕ ਸਕੂਲੀ ਬਸ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਈ। ਦਰਅਸਲ ਇਸ ਸਕੂਲੀ ਬੱਸ ਨੂੰ ਸ਼ਾਰਟ ਸਰਕਟ ਦੇ ਕਾਰਨ ਅੱਗ ਲੱਗ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ਵਿੱਚ ਤਿੰਨ ਬੱਚੇ ਬੈਠੇ ਸਨ ਪਰ ਕੰਡਕਟਰ ਅਤੇ ਡਰਾਈਵਰ ਦੀ ਹੁਸ਼ਿਆਰੀ ਦੇ ਕਾਰਨ ਕੋਈ ਵੱਡਾ ਹਾਦਸਾ ਹੋਣ ਤੋਂ ਟਲ ਗਿਆ।

ਦੱਸ ਦੇਈਏ ਕਿ ਜਾਣਕਾਰੀ ਦੇ ਅਨੁਸਾਰ ਕੰਡਕਟਰ ਅਤੇ ਡਰਾਈਵਰ ਦੇ ਵੱਲੋਂ ਬੱਸ ਹੇਠੋਂ ਧੂੰਆਂ ਉੱਠਦਾ ਦੇਖ ਬੱਚਿਆਂ ਨੂੰ ਬੱਸ ਤੋਂ ਹੇਠਾਂ ਉਤਾਰ ਦਿੱਤਾ ਗਿਆ। ਜਿਸ ਕਾਰਨ ਬੱਚਿਆਂ ਦੀ ਜਾਨ ਬਚ ਗਈ। ਉਥੇ ਇਸ ਹਾਦਸੇ ਤੋਂ ਬਾਅਦ ਸੜਕ ਉਤੇ ਜਾਮ ਲੱਗ ਗਿਆ ਜਿਸ ਕਾਰਨ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਦੱਸ ਦਈਏ ਕਿ ਇਕ ਨਿਜੀ ਸਕੂਲ ਦੀ ਬੱਸ ਸਕੂਲ ਤੋਂ ਛੁੱਟੀ ਤੋਂ ਬਾਅਦ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ ਜਿਸ ਸਮੇਂ ਇਸ ਬੱਸ ਵਿਚ ਇਕਤਾਲੀ ਬੱਚੇ ਸਨ।

ਪਰ ਬੱਸ ਵਿਚੋਂ ਤਕਰੀਬਨ ਸਾਰੇ ਬੱਚੇ ਉੱਤਰ ਚੁੱਕੇ ਸਨ ਪਰ ਦਸਵੀਂ ਜਮਾਤ ਦੇ ਤਿੰਨ ਬੱਚੇ ਬੱਸ ਵਿੱਚ ਬੈਠੇ ਸਨ ਜਿਨ੍ਹਾਂ ਨੂੰ ਬੱਸ ਘਰ ਉਤਾਰਣ ਜਾ ਰਹੀ ਸੀ ਪਰ ਰਸਤੇ ਵਿਚ ਅਚਾਨਕ ਬੱਸ ਦੇ ਇੰਜਣ ਕੋਲੋਂ ਧੂੰਆਂ ਨਿਕਲਣ ਲੱਗ ਗਿਆ। ਜਦੋਂ ਇਸ ਬਾਰੇ ਬੱਸ ਦੇ ਡਰਾਈਵਰ ਨੂੰ ਪਤਾ ਲੱਗਾ ਤਾਂ ਉਸ ਨੇ ਤੁਰੰਤ ਬੱਸ ਨੂੰ ਰੋਕ ਲਿਆ ਅਤੇ ਬੱਸ ਵਿੱਚ ਸਵਾਰ ਬੱਚਿਆਂ ਨੂੰ ਉਤਾਰ ਦਿੱਤਾ।

ਦੇਖਦੇ ਹੀ ਦੇਖਦੇ ਬੱਸ ਨੂੰ ਅੱਗ ਬੁਰੀ ਤਰ੍ਹਾਂ ਅੱਗ ਲੱਗ ਗਈ ਜਿਸ ਕਾਰਨ ਬੱਸ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ। ਉਥੇ ਹੀ ਇਸ ਮੌਕੇ ਤੇ ਪਿੰਡ ਵਾਸੀਆਂ ਦੇ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਤਕਰੀਬਨ ਇੱਕ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਅੱਗ ਉਤੇ ਕਾਬੂ ਪਾਇਆ ਗਿਆ।