Sunday , October 2 2022

48 ਘੰਟਿਆ ‘ਚ ਫਿਰ ਆ ਸਕਦਾ ਤੂਫ਼ਾਨ, ਹੁਣ ਤੱਕ ……

ਹੁਣੇ ਆਈ ਤਾਜਾ ਵੱਡੀ ਖਬਰ-

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

48 ਘੰਟਿਆ ‘ਚ ਫਿਰ ਆ ਸਕਦਾ ਤੂਫ਼ਾਨ, ਹੁਣ ਤੱਕ 100 ਲੋਕਾਂ ਦੀ ਮੌਤ

 

ਬੀਤੀ ਰਾਤ ਹਨੇਰੀ ਤੇ ਤੂਫ਼ਾਨ ਨਾਲ ਉੱਤਰ ਪ੍ਰਦੇਸ਼ ਤੇ ਰਾਜਸਥਾਨ ਵਿੱਚ ਕਰੀਬ 100 ਲੋਕਾਂ ਦੀ ਮੌਤ ਹੋ ਗਈ ਹੈ। ਯੂ ਪੀ ਵਿੱਚ ਕੁੱਲ 64 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਵਿੱਚ ਆਗਰਾ ਵਿੱਚ ਸਭ ਤੋਂ ਜ਼ਿਆਦਾ 36 ਲੋਕਾਂ ਦੀ ਮੌਤ ਹੋਈ ਹੈ। ਉੱਥੇ ਰਾਜਸਥਾਨ ਵਿੱਚ 32 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਅਗਲੇ 48 ਘੰਟਿਆਂ ਦੇ ਲਈ ਅਲਰਟ ਜਾਰੀ ਕੀਤਾ ਹੈ। ਯੂ ਪੀ ਵਿੱਚ ਹਨੇਰੀ ਤੁਫ਼ਾਨ ਨਾਲ 156 ਲੋਕਾਂ ਤੋਂ ਜ਼ਿਆਦਾ ਮਵੇਸ਼ੀਆਂ ਦੀ ਵੀ ਮੌਤ ਹੋਈ ਹੈ।

ਇਸ ਮਾਮਲੇ ਵਿੱਚ ਰਾਜਸਥਾਨ ਦੀ ਮੁੱਖਮੰਤਰੀ ਵਸੂੰਧਰਾ ਰਾਜੇ ਸਿੰਧੀਆ ਨੇ ਟਵੀਟ ਕਰ ਕੇ ਜਾਣਕਾਰੀ ਕਿ ਉਨ੍ਹਾਂ ਅਧਿਕਾਰੀਆਂ ਤੇ ਮੰਤਰੀਆਂ ਨੂੰ ਹੁਕਮ ਦਿੱਤੇ ਹਨ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਦਾ ਕੰਮ ਸ਼ੁਰੂ ਕਰਨ ਲਈ ਕਿਹਾ ਹੈ। ਉਨ੍ਹਾਂ ਲਿਖਿਆ ਹੈ ਕਿ ਸਥਿਤੀ ਕਾਬੂ ਵਿੱਚ ਲਿਆਉਣ ਲਈ ਸਥਾਨਕ ਕਰਮਚਾਰੀਆਂ ਦੇ ਕੰਮ ਵਿੱਚ ਜੁਟ ਗਏ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਨਾਥ ਨੇ ਵੀ ਸੰਬੰਧਿਤ ਜ਼ਿਲਿਆਂ ਵਿੱਚ ਭਾਰੀ ਨੁਕਸਾਨ ਦੇ ਲਈ ਮੁਆਵਜ਼ਾ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਉੱਤਰ ਪ੍ਰਦੇਸ਼ ਦੇ ਆਗਰਾ ਮੰਡਲ ਵਿੱਚ ਆਉਣ ਵਾਲੇ ਖੇਰਾਗਡ, ਫ਼ਤਿਹਾਬਾਦ, ਪਿਨਾਹਟ ਅਤੇ ਅਛਨੇਰਾ ਵਿੱਚ ਹਨੇਰੀ ਤੁਫ਼ਾਨ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਪਹੁੰਚਿਆ ਹੈ। ਉੱਥੇ ਰਾਜਸਥਾਨ ਦੇ ਭਰਪੂਰ, ਧੌਲਾਪੁਰ, ਅਲਸਰ ਅਤੇ ਝੁੰਜਨੁ ਜ਼ਿਲਿਆਂ ਵਿੱਚ ਸਭ ਤੋਂ ਜ਼ਿਆਦਾ ਨੁਕਸਾਨ ਪਹੁੰਚਿਆ ਹੈ। ਇੱਥੇ ਸੌ ਤੋਂ ਜ਼ਿਆਦਾ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਤੇਜ਼ ਰਫ਼ਤਾਰ ਹਨੇਰੀ-ਤੂਫ਼ਾਨ ਨਾਲ ਖੇਤਾਂ ਵਿੱਚ ਵੱਢੀ ਗਈ ਕਣਕ ਦੀ ਫ਼ਸਲ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ।