Monday , July 26 2021

5 ਅਪ੍ਰੈਲ ਬਾਰੇ ਪੰਜਾਬ ਚ ਇਥੇ ਹੋ ਗਿਆ ਇਹ ਵੱਡਾ ਐਲਾਨ – ਸਰਕਾਰ ਦੀ ਵਧੀ ਚਿੰਤਾ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਵਿ-ਰੋ-ਧ ਕੀਤਾ ਜਾ ਰਿਹਾ ਹੈ। ਉਥੇ ਹੀ ਆੜਤੀਏ ਵਰਗ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਇਸ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਮਜ਼ਦੂਰ ਵਰਗ, ਆੜਤੀਆਂ ਵਰਗ ਅਤੇ ਦੇਸ਼ ਦੇ ਹਰ ਵਰਗ ਵੱਲੋਂ ਵਧ-ਚੜ੍ਹ ਕੇ ਸਮਰਥਨ ਕੀਤਾ ਜਾ ਰਿਹਾ ਹੈ। ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

ਉਥੇ ਹੀ ਪੰਜਾਬ ਅੰਦਰ ਆੜਤੀਆ ਐਸੋਸੀਏਸ਼ਨ ਵੱਲੋਂ ਵੀ ਕਣਕ ਦੀ ਖਰੀਦ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਗਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਬਣਦੇ ਹੱਕ ਨਾ ਦਿੱਤੇ ਗਏ ਤਾਂ ਦੇਸ਼ ਦੇ ਹਰ ਵਰਗ ਵੱਲੋਂ ਮਿਲ ਕੇ ਕੇਂਦਰ ਸਰਕਾਰ ਖ਼ਿ-ਲਾ-ਫ਼ ਸੰਘਰਸ਼ ਕੀਤਾ ਜਾਵੇਗਾ। ਹੁਣ 5 ਅਪ੍ਰੈਲ ਬਾਰੇ ਪੰਜਾਬ ਲਈ ਇੱਥੇ ਹੋ ਗਿਆ ਹੈ ਇਹ ਵੱਡਾ ਐਲਾਨ ਜਿਸ ਨਾਲ ਸਰਕਾਰ ਦੀ ਚਿੰ-ਤਾ ਵਧ ਗਈ ਹੈ। ਅੱਜ ਸਰਹਿੰਦ ਦੀ ਦਾਣਾ ਮੰਡੀ ਵਿੱਚ ਹੋਈ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੀ 31 ਮੈਂਬਰਾਂ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।

ਉਥੇ ਹੀ ਜ਼ਿਲ੍ਹਾ ਪ੍ਰਧਾਨਾਂ ਦੀ ਹੋਈ ਮੀਟਿੰਗ ਵਿੱਚ ਕਿਹਾ ਗਿਆ ਹੈ ਕਿ ਅਗਰ ਸੂਬਾ ਸਰਕਾਰ ਉਨ੍ਹਾਂ ਦਾ ਸਾਥ ਨਹੀਂ ਦਿੰਦੀ ਤਾਂ ਕਣਕ ਦੀ ਖਰੀਦ ਦੇ ਬਾਈਕਾਟ ਨੂੰ ਜਾਰੀ ਰੱਖਣ ਲਈ ਵੀ ਫੈਸਲੇ ਲਏ ਜਾਣਗੇ। ਆੜਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਦੱਸਿਆ ਕਿ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਮੁੱਦੇ ਉਪਰ ਉਨ੍ਹਾਂ ਦੀ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਅਗਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਹੋ ਕੇ ਕੇਂਦਰ ਸਰਕਾਰ ਖਿਲਾਫ ਲ-ੜਾ-ਈ ਨਾ ਲੜੀ ਕਈ ਤਾਂ ਆੜਤੀਆ ਐਸੋਸੀਏਸ਼ਨ ਵੱਲੋਂ ਹੜਤਾਲ ਵਾਪਸ ਨਹੀਂ ਲਈ ਜਾਵੇਗੀ।

ਤੇ ਇਸ ਸੰਘਰਸ਼ ਦੇ ਵਿਚ 5 ਅਪ੍ਰੈਲ ਨੂੰ ਸੂਬੇ ਭਰ ਦੇ ਆੜ੍ਹਤੀਆਂ ਵੱਲੋਂ ਮੋਗਾ ਦੇ ਬਾਘਾ ਪੁਰਾਣਾ ਵਿਖੇ ਸਮੇਲਨ ਕੀਤਾ ਜਾਵੇਗਾ। ਜਿਸ ਵਿਚ ਇਹ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਸ ਸੰਘਰਸ਼ ਨੂੰ ਤੇਜ਼ ਕਰਦੇ ਹੋਏ 30 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਦੀਆਂ ਸਾਰੀਆਂ ਮੰਡੀਆਂ ਦੇ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਕਿਸਾਨ-ਮਜ਼ਦੂਰ ਆਗੂਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ।