Saturday , January 22 2022

6 ਮਹੀਨੇ ਪਹਿਲਾਂ ਹੋਈ ਲਵ ਮੈਰਿਜ ਅਤੇ ਹੁਣ ਵਾਪਰ ਗਿਆ ਇਹ ਕਾਂਡ ਦੇਖ ਕੰਬੀ ਲੋਕਾਂ ਦੀ ਰੂਹ

ਆਈ ਤਾਜ਼ਾ ਵੱਡੀ ਖਬਰ 

ਸਮਾਜ ਵਿੱਚ ਵਾਪਰਨ ਵਾਲੀਆਂ ਦੁਖਦਾਈ ਖਬਰਾਂ ਜਿੱਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਬਹੁਤ ਸਾਰੇ ਪਰਵਾਰ ਵੀ ਗਹਿਰੇ ਦੁੱਖ ਵਿੱਚ ਆ ਜਾਂਦੇ ਹਨ। ਦੁਨੀਆਂ ਵਿਚ ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਕਈ ਤਰ੍ਹਾਂ ਦੇ ਸੁਪਨੇ ਸਜਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਪਰਵਰਿਸ਼ ਵਿਚ ਆਪਣੀ ਸਾਰੀ ਜ਼ਿੰਦਗੀ ਦੀ ਪੂੰਜੀ ਲਗਾ ਦਿੱਤੀ ਜਾਂਦੀ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੈਰਾਂ ਸਿਰ ਕਰਨ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਬੱਚੇ ਆਪਣੀ ਜ਼ਿੰਦਗੀ ਨੂੰ ਬਿਹਤਰ ਢੰਗ ਨਾਲ ਜੀਅ ਸਕਣ। ਉਥੇ ਹੀ ਮਾਪਿਆਂ ਵੱਲੋਂ ਬੱਚੇ ਦੇ ਜਵਾਨ ਹੋਣ ਤੇ ਉਸ ਦੇ ਭਵਿੱਖ ਨੂੰ ਲੈ ਕੇ ਵਿਆਹ ਕਰਨ ਬਾਰੇ ਸੁਪਨੇ ਵੇਖੇ ਜਾਂਦੇ ਹਨ ਪਰ ਕੁਝ ਬੱਚਿਆਂ ਵੱਲੋਂ ਕੀਤੀਆਂ ਗ਼ਲਤੀਆਂ ਦਾ ਖਮਿਆਜ਼ਾ ਉਨ੍ਹਾਂ ਦੇ ਨਾਲ ਨਾਲ ਸਾਰੇ ਪਰਵਾਰ ਨੂੰ ਵੀ ਭੁਗਤਣਾ ਪੈਂਦਾ ਹੈ।

ਹੁਣ ਪੰਜਾਬ ਵਿੱਚ ਹੋਈ ਕੁੜੀ ਦੀ ਮੌਤ ਨਾਲ ਲੋਕੀ ਵੀ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਰਨਾਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਲੜਕੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੇ ਪਰਿਵਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ 6 ਮਹੀਨੇ ਪਹਿਲਾਂ ਉਨ੍ਹਾਂ ਦੀ ਲੜਕੀ ਵੱਲੋਂ ਲੜਕੇ ਨਾਲ ਪ੍ਰੇਮ ਵਿਆਹ ਕੀਤਾ ਗਿਆ ਸੀ। ਜਿੱਥੇ ਲੜਕੇ ਵੱਲੋਂ ਆਪਣੇ ਆਪ ਨੂੰ ਬਦਮਾਸ਼ ਕਹਿੰਦੇ ਹੋਏ ਪਰਵਾਰ ਨੂੰ ਡਰਾਇਆ ਧਮਕਾਇਆ ਵੀ ਜਾਂਦਾ ਸੀ।

ਵਿਆਹ ਤੋਂ ਬਾਅਦ ਉਸ ਵੱਲੋਂ ਉਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਜਿਸ ਵੱਲੋਂ ਉਸ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ। ਉਥੇ ਹੀ ਲੜਕੀ ਦੇ ਪਿਤਾ ਰਾਜੇਸ਼ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਲੜਕੀ ਦੀ ਉਸਦੇ ਪਤੀ ਵੱਲੋਂ ਕੁੱਟਮਾਰ ਕਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਕਿਉਂਕਿ ਕਿਸੇ ਵੱਲੋਂ ਉਨ੍ਹਾਂ ਨੂੰ ਫੋਨ ਕਰ ਕੇ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਦੀ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਜਿਸ ਸਮੇਂ ਉਹ ਆਪਣੀ ਬੇਟੀ ਦੇ ਘਰ ਪੁੱਜੇ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਸੀ।

ਉਨ੍ਹਾਂ ਦੀ ਬੇਟੀ ਦੇ ਸਰੀਰ ਉਪਰ ਕੁੱਟਮਾਰ ਦੇ ਬਹੁਤ ਜ਼ਿਆਦਾ ਜ਼ਖਮ ਸਨ ਅਤੇ ਉਸਦੇ ਦੋਨੋਂ ਹੱਥ ਬੰਨ੍ਹੇ ਹੋਏ ਸਨ। ਉਥੇ ਹੀ ਇਹ ਵੀ ਦਸਿਆ ਗਿਆ ਹੈ ਕਿ ਮ੍ਰਿਤਕ ਲੜਕੀ 5 ਮਹੀਨੇ ਦੀ ਗਰਭਵਤੀ ਵੀ ਸੀ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੇ ਜਾਣ ਤੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਪੀੜਤ ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਹ ਲਾਸ਼ ਦਾ ਸੰਸਕਾਰ ਉਸ ਸਮੇਂ ਤੱਕ ਨਹੀਂ ਕਰਨਗੇ ਜਦੋਂ ਤੱਕ ਦੋਸ਼ੀ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਨਹੀਂ ਕੀਤਾ ਜਾਂਦਾ।