Wednesday , October 20 2021

8 ਦਸੰਬਰ ਭਾਰਤ ਬੰਦ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀਆਂ ਸਨ। ਉਸ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਸੀ। ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਵਿਚ ਸਭ ਨੂੰ ਭਰਪੂਰ ਹਮਾਇਤ ਕੀਤੀ ਜਾ ਰਹੀ ਹੈ। ਜਿਥੇ ਕੇਂਦਰ ਸਰਕਾਰ ਆਪਣੇ ਅੜੀਅਲ ਵਤੀਰੇ ਤੇ ਅੜੀ ਹੋਈ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਨੂੰ ਰੱਦ ਕਰਵਾਉਣ ਲਈ ਪੂਰੀ ਜਦੋ ਜਹਿਦ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਬੰਦ ਦੇ ਬਾਰੇ ਇੱਕ ਖਬਰ ਸਾਹਮਣੇ ਆਈ ਹੈ।

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਨੂੰਨਾ ਵਿਰੁੱਧ ਕਿਸਾਨਾਂ ਵੱਲੋਂ 8 ਦਸੰਬਰ ਨੂੰ ‘ਭਾਰਤ ਬੰਦ’ ਦੇ ਸੱਦੇ ਨੂੰ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੰਯੁਕਤ ਮੰਚ ਨੇ ਵੀ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਵੇਖਦੇ ਹੋਏ ਹਰ ਵਰਗ ਵੱਲੋਂ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਇਨ੍ਹਾਂ ਯੂਨੀਅਨਾਂ ਨੇ ਹਾਲ ਹੀ ‘ਚ ਪਾਸ ਕਿਰਤ ਕਾਨੂੰਨਾਂ ਅਤੇ ਕਈ ਹੋਰ ਮੁੱਦਿਆਂ ਦੇ ਨਾਲ 26 ਨਵੰਬਰ ਨੂੰ ਵੀ ਰਾਸ਼ਟਰ ਪੱਧਰੀ ਹੜਤਾਲ ਬੁਲਾਈ ਸੀ।

ਕੇਂਦਰੀ ਟਰੇਡ ਯੂਨੀਅਨਾਂ ਅਤੇ ਸੁਤੰਤਰ ਖੇਤਰੀ ਫੈਡਰੇਸ਼ਨਾਂ/ ਯੂਨੀਅਨਾਂ ਦੇ ਸਾਂਝੇ ਫੋਰਮ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੂਰੀ ਹਮਾਇਤ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਚੱਲ ਰਹੇ ਇਸ ਸੰਘਰਸ਼ ਵਿੱਚ ਅਸੀਂ ਇਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਏ ਹਾਂ। 8 ਦਸੰਬਰ 2020 ਨੂੰ ‘ਭਾਰਤ ਬੰਦ’ ਦੇ ਸੱਦੇ ਨੂੰ ਉਨ੍ਹਾਂ ਦਾ ਪੂਰਾ ਸਮਰਥਨ ਦਿੱਤਾ ਗਿਆ ਹੈ।

ਇਨ੍ਹਾਂ ਯੂਨੀਅਨਾ ਵੱਲੋਂ ਖੇਤੀ ਕਾਨੂੰਨਾ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੂਰੀ ਹਮਾਇਤ ਦੇਣ ਦਾ ਭਰੋਸਾ ਦਿੱਤਾ ਗਿਆ 10 ਟਰੇਡ ਯੂਨੀਅਨਾਂ ਦੇ ਸੰਯੁਕਤ ਮੰਚ ‘ਚ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਆਈ. ਟੀ. ਯੂ. ਸੀ.), ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏ. ਆਈ. ਟੀ. ਯੂ. ਸੀ.),ਆਲ ਇੰਡੀਆ ਯੂਨਾਈਟਿਡ ਟਰੇਡ ਯੂਨੀਅਨ ਸੈਂਟਰ (ਏ. ਆਈ. ਯੂ.ਟੀ. ਯੂ. ਸੀ.), ਟਰੇਡ ਯੂਨੀਅਨ ਕੋਆਰਡੀਨੇਸ਼ਨ ਸੈਂਟਰ (ਟੀ. ਯੂ. ਸੀ. ਸੀ.),ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ (ਐੱਸ. ਈ. ਡਬਲਿਊ. ਏ.), ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਸ (ਏ. ਆਈ. ਸੀ. ਟੀ. ਯੂ.),ਹਿੰਦ ਮਜ਼ਦੂਰ ਸਭਾ (ਐੱਚ. ਐੱਮ. ਐੱਸ.), ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ), ਲੇਬਰ ਪ੍ਰੋਗਰੈਸਿਵ ਫੈਡਰੇਸ਼ਨ (ਐੱਲ. ਪੀ. ਐੱਫ.) ਅਤੇ ਯੂਨਾਈਟਿਡ ਟਰੇਡ ਯੂਨੀਅਨ ਕਾਂਗਰਸ (ਯੂ. ਟੀ. ਯੂ. ਸੀ) ਸ਼ਾਮਲ ਹਨ।