Sunday , September 26 2021

CBSE ਵਿਦਿਆਰਥੀਆਂ ਦੇ ਲਈ ਆਈ ਵੱਡੀ ਖਬਰ ਹੋ ਗਿਆ ਇਹ ਵੱਡਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿੱਚ ਲਿਆ ਉੱਥੇ ਹੀ ਭਾਰਤ ਦੇ ਵਿੱਚ ਇਸ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਪਿੱਛਲੇ ਸਾਲ ਮਾਰਚ 2020 ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਸੀ ਤਾਂ ਜੋ ਬੱਚਿਆਂ ਨੂੰ ਇਸ ਰੋਗ ਤੋਂ ਬਚਾਇਆ ਜਾ ਸਕੇ। ਵੱਲੋਂ ਸਭ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਅਕਤੂਬਰ ਤੋਂ ਮੁੜ ਸਕੂਲਾਂ ਨੂੰ ਖੋਲ੍ਹਿਆ ਗਿਆ। ਉਸ ਵਿੱਚ ਵੀ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਹੁਣ ਦੇਸ਼ ਅੰਦਰ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ ਦਿੱਤਾ ਗਿਆ ਹੈ ਤਾਂ ਜੋ ਬੱਚਿਆਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਬੱਚਿਆਂ ਦੀ ਤਿਆਰੀ ਕਰਵਾਈ ਜਾ ਸਕੇ। ਉੱਥੇ ਹੀ ਬਹੁਤ ਸਾਰੇ ਬੱਚਿਆਂ ਦੇ ਮਾਪੇ ਉਨ੍ਹਾਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਦਸਵੀਂ ਅਤੇ ਬਾਰਵੀਂ ਦੀਆਂ ਕਲਾਸਾਂ ਦੀ ਡੇਟ ਸ਼ੀਟ ਨੂੰ ਲੈ ਕੇ ਵਧੇਰੇ ਚਿੰਤਤ ਨਜ਼ਰ ਆਏ। ਹੁਣ ਸੀ ਬੀ ਐਸ ਈ ਵਿਦਿਅਰਥੀਆਂ ਲਈ ਇਕ ਵੱਡੀ ਖ਼ਬਰ ਦਾ ਐਲਾਨ ਹੋਇਆ ਹੈ। ਸੀ ਬੀ ਐਸ ਈ ਬੋਰਡ ਵੱਲੋਂ ਅਕਾਦਮਿਕ ਸ਼ੈਸ਼ਨ 2020 -21 ਲਈ ਕਰਵਾਈਆ ਜਾਣ ਵਾਲੀਆਂ ਪ੍ਰੀਖਿਆਵਾਂ ਵਾਸਤੇ ਪ੍ਰੀਖਿਆ ਫਾਰਮ ਭਰਨ ਵਾਸਤੇ ਐਪਲੀਕੇਸ਼ਨ ਵਿੰਡੋ ਫਿਰ ਤੋਂ ਓਪਨ ਕਰ ਦਿੱਤੀ ਗਈ ਹੈ।

ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀ ਪ੍ਰੀਖਿਆ ਫਾਰਮ ਭਰ ਸਕਦੇ ਹਨ। ਇਹ ਸਮਾਂ 22 ਫਰਵਰੀ ਤੋਂ 25 ਫਰਵਰੀ 2021 ਸ਼ਾਮ 5 ਵਜੇ ਤੱਕ ਦਿੱਤਾ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਲਈ ਇਹ ਸੁਨਹਿਰੀ ਸਮਾਂ ਹੈ ,ਜਿਨ੍ਹਾਂ ਦੇ ਫਾਰਮ ਭਰਨ ਕੋਈ ਕਮੀ ਸੀ ਜਾਂ ਕੋਈ ਸੋਧ ਕਰਨਾ ਚਾਹੁੰਦੇ ਹਨ। ਪ੍ਰੀਖਿਆਰਥੀਆਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਬੋਰਡ ਵੱਲੋਂ ਦੁਬਾਰਾ ਇਹ ਫਾਰਮ ਭਰਨ ਦੀ ਤਰੀਕ ਨਹੀਂ ਵਧਾਈ ਜਾਵੇਗੀ।

ਪ੍ਰੀਖਿਆਰਥੀ ਇਹ ਫਾਰਮ ਭਰਨ ਲਈ ਸੀ ਬੀ ਐੱਸ ਈ ਪ੍ਰੀਖਿਆ ਫਾਰਮ 2021 ਨੂੰ ਬੋਰਡ ਦੀ ਆਫੀਸ਼ੀਅਲ ਵੈੱਬਸਾਈਟ cbse.gov.in ਤੇ ਆਨਲਾਇਨ ਫਾਰਮ ਭਰ ਸਕਦੇ ਹਨ। ਵਿਦਿਆਰਥੀਆਂ ਨੂੰ ਆਨਲਾਈਨ ਫਾਰਮ ਭਰਨ ਤੋਂ ਪਹਿਲਾਂ ਆਪਣੀ ਸਾਰੀ ਤਿਆਰੀ ਕਰਨੀ ਚਾਹੀਦੀ ਹੈ। ਇਹ ਫਾਰਮ ਭਰਨ ਅਤੇ ਸੋਧ ਕਰਨ ਦੀ ਆਖਰੀ ਤਰੀਕ 25 ਫਰਵਰੀ ਜਾਰੀ ਕੀਤੀ ਗਈ ਹੈ।