Sunday , October 24 2021

CBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਮਾਪਿਆਂ ਅਤੇ ਬੱਚਿਆਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ ਅਤੇ ਬੱਚਿਆਂ ਨੂੰ ਮੁੜ ਤੋਂ ਸਕੂਲਾਂ ਵਿਚ ਪੜਾਈ ਕਰਵਾਈ ਜਾ ਰਹੀ ਹੈ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦਾ ਕਰੋਨਾ ਟੀਕਾਕਰਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਬੱਚੇ ਪ੍ਰਭਾਵਿਤ ਨਾ ਹੋ ਸਕਣ। ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਸਰਕਾਰ ਅਤੇ ਬੋਰਡ ਵੱਲੋਂ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ ਅਤੇ ਸਮੇਂ ਸਿਰ ਪ੍ਰੀਖਿਆਵਾਂ ਕਰਵਾਈਆਂ ਜਾ ਸਕਣ।

ਹੁਣ CBSE ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਹੁਣ ਮਾਪਿਆਂ ਅਤੇ ਬੱਚਿਆਂ ਚ ਖੁਸ਼ੀ ਵੇਖੀ ਜਾ ਰਹੀ ਹੈ। ਸਰਕਾਰ ਵੱਲੋਂ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿੱਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਹੈ ਉਥੇ ਹੀ ਹੁਣ ਅਗਲੇ ਸਾਲ ਹੋਣ ਵਾਲੀਆਂ ਪ੍ਰੀਖਿਆਵਾਂ ਬਾਰੇ ਡੇਟਸ਼ੀਟ ਬਾਰੇ ਆਖਿਆ ਗਿਆ ਹੈ ਕਿ ਬੱਚਿਆਂ ਦੀਆਂ 2022 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੋ ਪੜਾਵਾਂ ਤਹਿਤ ਲਈਆਂ ਜਾਣਗੀਆਂ ਜਿਸ ਵਿੱਚ ਪਹਿਲੇ ਟਰਮ ਦੀਆਂ ਬੋਰਡ ਦੀਆਂ ਪ੍ਰੀਖਿਆ 2022 ਵਿੱਚ ਅਗਲੇ ਮਹੀਨੇ ਤੋਂ ਸ਼ੁਰੂ ਕੀਤੀਆਂ ਜਾਣਗੀਆਂ ਜਿਸ ਦੀ ਜਲਦ ਹੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ।

ਇਹ ਪ੍ਰੀਖਿਆਵਾਂ ਸੀਬੀਐਸਈ 10ਵੀਂ ਅਤੇ 12ਵੀਂ ਜਮਾਤ ਦੀਆਂ ਹੋਣਗੀਆਂ। ਜਿਸ ਵਾਸਤੇ ਹੁਣ ਸੀਬੀਐਸਈ ਸਕੂਲਾਂ ਨੇ ਪਹਿਲਾਂ ਹੀ ਬੋਰਡ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਸੂਚੀ ਜਮ੍ਹਾਂ ਕਰਵਾ ਚੁੱਕੇ ਹਨ। ਜੋ ਕਿ ਪਹਿਲੇ ਪੜਾਅ ਤਹਿਤ ਹੁਣ ਨਵੰਬਰ-ਦਸੰਬਰ 2021 ਵਿੱਚ ਕਰਵਾਈਆਂ ਜਾ ਰਹੀਆਂ ਹਨ। ਜਿਸ ਦੀ ਡੇਟਸੀਟ ਬੋਰਡ ਵੱਲੋਂ ਇਸ ਮਹੀਨੇ ਟਰਮ 1 ਦੀ ਪ੍ਰੀਖਿਆ ਲਈ ਸਰਕਾਰੀ ਵੈਬਸਾਈਟਾਂ cbse.gov.in ਤੇ cbse.nic.in ਤੇ ਜਾਰੀ ਕੀਤੀ ਜਾਵੇਗੀ ਜੋ ਕਿ ਬੱਚੇ ਵੇਖ ਸਕਣਗੇ।

ਸੀਬੀਐਸਈ ਟਰਮ 1 ਬੋਰਡ ਪ੍ਰੀਖਿਆ ਦੇ ਪ੍ਰਸ਼ਨ ਪੱਤਰਾਂ ਵਿੱਚ ਮਲਟੀਪਲ ਚੁਆਇਸ ਪ੍ਰਸ਼ਨ (MCQ) ਹੋਣਗੇ, ਜਿਨ੍ਹਾਂ ਵਿੱਚ ਕੇਸ ਅਧਾਰਤ ਐਮਸੀਕਿਊ ਤੇ Assertion-ਰੀਜ਼ਨਿੰਗ ਵਾਲੇ ਐਮਸੀਕਿਊ ਸ਼ਾਮਲ ਕੀਤੇ ਜਾਣਗੇ। ਇਸ ਤਰ੍ਹਾਂ ਹੀ ਮਾਰਚ ਤੇ ਅਪ੍ਰੈਲ 2022 ਦੇ ਵਿਚਕਾਰ 2 ਟਰਮ ਦੀਆਂ ਪ੍ਰੀਖਿਆ ਲਈ ਜਾਵੇਗੀ। ਇਨ੍ਹਾਂ ਪ੍ਰੀਖਿਆਵਾਂ ਵਾਸਤੇ 90 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਟਰਮ 1 ਦੀ ਪ੍ਰੀਖਿਆ 4-8 ਹਫਤਿਆਂ ਦੀ ਮਿਆਦ ਦੇ ਫ਼ਲੈਕਸੀਬਲ ਸ਼ਡਿਊਲ ਵਿੱਚ ਹੋਵੇਗੀ, ਜਿਸ ਬਾਰੇ ਬੋਰਡ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।