Monday , October 18 2021

CBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੁਣ ਹੋ ਗਿਆ ਇਹ ਐਲਾਨ, ਬੱਚਿਆਂ ਅਤੇ ਮਾਪਿਆਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਕੋਰੋਨਾ ਕਾਰਨ ਜਿੱਥੇ ਪੂਰੀ ਦੁਨੀਆ ਵਿਚ ਤਾਲਾਬੰਦੀ ਕਰ ਦਿੱਤੀ ਗਈ ਸੀ, ਉਥੇ ਹੀ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਰੋਕ ਦਿੱਤਾ ਗਿਆ ਸੀ ਅਤੇ ਸਕੂਲ ਵੀ ਬੰਦ ਕਰ ਦਿੱਤੇ ਗਏ ਸਨ ਤਾਂ ਜੋ ਬੱਚਿਆਂ ਨੂੰ ਇਸ ਮਹਾਮਾਰੀ ਤੋਂ ਬਚਾਇਆ ਜਾ ਸਕੇ। ਵਿਦਿਆਰਥੀਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਿਆ ਗਿਆ ਸੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿਚ ਕਿਸੇ ਤਰਾਂ ਦੀ ਰੁਕਾਵਟ ਨਾ ਆਵੇ ਅਤੇ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵੀ ਆਨਲਾਈਨ ਹੀ ਜਾਰੀ ਕੀਤੇ ਗਏ ਸਨ। ਕਰੋਨਾ ਦੇ ਘਟ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਮੁੜ ਤੋਂ ਖੋਲ੍ਹਿਆ ਗਿਆ ਹੈ ਅਤੇ ਕਰੋਨਾ ਪ੍ਰੋਟੋਕਾਲ ਨੂੰ ਧਿਆਨ ਵਿੱਚ ਰੱਖਦਿਆਂ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਸਰਕਾਰ ਵੱਲੋਂ ਸਾਰੇ ਅਧਿਆਪਕਾਂ ਅਤੇ ਬੱਚਿਆਂ ਦੇ ਕਰੋਨਾ ਵੈਕਸੀਨੇਸ਼ਨ ਹੋਈ ਲਾਜ਼ਮੀ ਕੀਤੀ ਗਈ ਹੈ, ਜੇਕਰ ਕਿਸੇ ਨੇ ਇਹ ਵੈਕਸੀਨ ਨਹੀਂ ਲਗਾਈ ਤਾਂ ਉਸ ਨੂੰ ਸਕੂਲ ਆਉਣ ਦੀ ਇਜਾਜ਼ਤ ਨਹੀਂ ਹੈ। ਉੱਥੇ ਹੀ ਸਰਕਾਰ ਵੱਲੋਂ ਪ੍ਰਦੂਸ਼ਣ ਨੂੰ ਘੱਟ ਕਰਨ ਤੇ ਦਰੱਖਤਾਂ ਨੂੰ ਬਚਾਉਣ ਲਈ ਕਾਫੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸਰਕਾਰ ਵੱਲੋਂ ਹੁਣ ਬੱਚਿਆਂ ਦੀਆਂ ਮਾਰਕਸ਼ੀਟਾਂ ਨੂੰ ਲੈ ਕੇ ਇਕ ਵੱਡੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਗ਼ਜ਼ਾਂ ਦੀ ਬੱਚਤ ਕਰਨ ਲਈ ਸਰਕਾਰ ਵੱਲੋਂ ਕਵਾਇਦ ਸ਼ੁਰੂ ਕੀਤੀ ਗਈ ਹੈ।

ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਹੁਣ ਬਚਿਆ ਦੀਆਂ ਮਾਰਕੀਟਾਂ ਅਤੇ ਸਰਟੀਫਿਕੇਟ ਇੱਕ ਹੀ ਕਾਗਜ਼ ਤੇ ਪਰਿੰਟ ਕਰਕੇ ਦਿੱਤੇ ਜਾਣਗੇ ਤਾਂ ਜੋ ਇਹਨਾਂ ਲਈ ਅਲੱਗ-ਅਲੱਗ ਪੇਪਰ ਦੀ ਵਰਤੋਂ ਨਾ ਹੋ ਸਕੇ। ਪਹਿਲਾਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਜਾਰੀ ਕੀਤੇ ਜਾ ਰਹੇ ਸਰਟੀਫਿਕੇਟ ਨੂੰ ਪੰਜ ਮਹੀਨੇ ਦਾ ਸਮਾਂ ਲੱਗ ਜਾਂਦਾ ਸੀ, ਪਰ ਹੁਣ ਸਰਟੀਫਿਕੇਟ ਅਤੇ ਮਾਰਕ ਸ਼ੀਟਾਂ ਪੇਪਰਾਂ ਤੋਂ ਬਾਅਦ ਇਕੱਠੀਆਂ ਹੀ ਬੱਚਿਆਂ ਨੂੰ ਸੌਂਪੀਆਂ ਜਾਣਗੀਆਂ।

20 ਲੱਖ ਦੇ ਕਰੀਬ 10ਵੀਂ ਦੇ ਵਿਦਿਆਰਥੀ ਅਤੇ 18 ਲੱਖ ਦੇ ਕਰੀਬ ਬਾਰਵੀਂ ਦੇ ਵਿਦਿਆਰਥੀਆਂ ਵੱਲੋਂ ਪ੍ਰੀਖਿਆਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਜਿਨ੍ਹਾਂ ਲਈ ਦੋ ਦੋ ਮਾਰਕੀਟ ਅਤੇ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਸਨ, ਜੋ ਹੁਣ ਇਕ ਹੀ ਸ਼ੀਟ ਤੇ ਜਾਰੀ ਹੋਣਗੇ। ਸਰਕਾਰ ਦੇ ਇਸ ਫੈਸਲੇ ਨਾਲ ਸਰਟੀਫ਼ਿਕੇਟ ਬੱਚਿਆਂ ਤੱਕ ਪਹੁੰਚਣ ਦੀ ਦੇਰੀ ਨੂੰ ਵੀ ਘਟਾਇਆ ਜਾ ਰਿਹਾ ਹੈ।