Friday , April 16 2021

CBSE ਸਕੂਲ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੁਣ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਆਪਣੀ ਚ-ਪੇ-ਟ ਵਿੱਚ ਲਿਆ, ਉੱਥੇ ਹੀ ਭਾਰਤ ਦੇ ਵਿੱਚ ਇਸ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਤਾ-ਲਾ-ਬੰ-ਦੀ ਕਰ ਦਿੱਤੀ ਗਈ ਸੀ। ਪਿੱਛਲੇ ਸਾਲ ਮਾਰਚ 2020 ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਸੀ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਸਭ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਅਕਤੂਬਰ ਤੋਂ ਮੁੜ ਸਕੂਲਾਂ ਨੂੰ ਖੋਲ੍ਹਿਆ ਗਿਆ।

ਹੁਣ ਦੇਸ਼ ਅੰਦਰ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ ਦਿੱਤਾ ਗਿਆ ਹੈ ਤਾਂ ਜੋ ਬੱਚਿਆਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਬੱਚਿਆਂ ਦੀ ਤਿਆਰੀ ਕਰਵਾਈ ਜਾ ਸਕੇ। ਉੱਥੇ ਹੀ ਬਹੁਤ ਸਾਰੇ ਬੱਚਿਆਂ ਦੇ ਮਾਪੇ ਉਨ੍ਹਾਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਦਸਵੀਂ ਅਤੇ ਬਾਰਵੀਂ ਦੀਆਂ ਕਲਾਸਾਂ ਦੀ ਡੇਟ ਸ਼ੀਟ ਨੂੰ ਲੈ ਕੇ ਵਧੇਰੇ ਚਿੰਤਤ ਨਜ਼ਰ ਆਏ।

ਹੁਣ ਸੀ ਬੀ ਐਸ ਈ ਵਿਦਿਅਰਥੀਆਂ ਲਈ ਇਕ ਵੱਡੀ ਖ਼ਬਰ ਦਾ ਐਲਾਨ ਹੋਇਆ ਹੈ। ਸੀ ਬੀ ਐਸ ਈ ਬੋਰਡ ਵੱਲੋਂ ਅਕਾਦਮਿਕ ਸ਼ੈਸ਼ਨ 2020 -21 ਲਈ ਕਰਵਾਈਆ ਜਾਣ ਵਾਲੀਆਂ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਵਾਸਤੇ ਸੋਧੀ ਹੋਈ ਡੇਟਸੀਟ ਸ਼ੁਕਰਵਾਰ ਨੂੰ ਜਾਰੀ ਕਰ ਦਿੱਤੀ ਗਈ ਹੈ। ਸੀ ਬੀ ਐਸ ਈ ਬੋਰਡ ਦੀਆਂ ਪ੍ਰੀਖਿਆਵਾਂ ਹੁਣ 4 ਮਈ ਤੋਂ ਸ਼ੁਰੂ ਹੋਣ ਵਾਲੀਆਂ ਹਨ ਅਤੇ 7 ਜੂਨ ਨੂੰ ਖ਼ਤਮ ਹੋਣਗੀਆਂ। ਉਥੇ ਹੀ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 11 ਜੂਨ ਨੂੰ ਸਮਾਪਤ ਹੋ ਜਾਣਗੀਆਂ।

ਸੋਧ ਕੀਤੀ ਹੋਈ ਡੇਟਸ਼ੀਟ ਅਨੁਸਾਰ ਬਾਰਵੀਂ ਜਮਾਤ ਦਾ 13 ਮਈ ਨੂੰ ਹੋਣ ਵਾਲਾ ਫਿਜਿਕਸ ਦਾ ਪੇਪਰ 8 ਜੂਨ ਨੂੰ ਕਰਵਾਇਆ ਜਾਵੇਗਾ। ਇਸਦੇ ਨਾਲ ਹੀ ਹਿਸਟਰੀ ਤੇ ਬੈਂਕਿੰਗ ਦੀ ਪ੍ਰੀਖਿਆ ਦੀ ਤਰੀਕ ਵਿਚ ਵੀ ਬਦਲਾਅ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਲਈ ਵਿਦਿਆਰਥੀ www. cbse.gov.in ਤੇ ਜਾ ਕੇ ਸੋਧ ਕੀਤਾ ਹੋਇਆ schedule ਡਾਊਨਲੋਡ ਕਰ ਸਕਦੇ ਹਨ। ਬੋਰਡ ਨੇ ਨਵਾਂ ਟਾਇਮ ਟੇਬਲ ਅਧਿਕਾਰਤ ਪੋਰਟਲ ਤੇ ਅਪਲੋਡ ਕੀਤਾ ਹੈ। ਦਸਵੀਂ ਜਮਾਤ ਦੀਆਂ ਸਾਇੰਸ ਅਤੇ ਗਣਿਤ ਦੀਆਂ ਪ੍ਰੀਖਿਆਵਾਂ ਵਿੱਚ ਵੀ ਤਰੀਕ ਦਾ ਬਦਲਾਅ ਕੀਤਾ ਗਿਆ ਹੈ। ਸੋਧ ਕੀਤੀ ਗਈ ਡੇਟਸ਼ੀਟ ਦੇ ਅਨੁਸਾਰ ਸਾਇੰਸ ਦਾ ਪੇਪਰ 21 ਮਈ ਤੇ ਗਣਿਤ ਦਾ ਪੇਪਰ 2 ਜੂਨ ਨੂੰ ਹੋਵੇਗਾ।