CM ਚੰਨੀ ਉਡ ਰਹੇ ਹੈਲੀਕਾਪਟਰ ਚ ਬੈਠ ਕੇ ਕਰ ਰਹੇ ਸੀ ਇਹ ਕੰਮ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਜਿੱਥੇ ਆਏ ਦਿਨ ਹੀ ਤਰੀਫ ਸੁਣਨ ਨੂੰ ਮਿਲ ਰਹੀਆਂ ਹਨ। ਉਥੇ ਹੀ ਪੰਜਾਬ ਦੇ ਲੋਕਾਂ ਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਵੱਲੋਂ ਕੀਤੇ ਜਾਂਦੇ ਕਾਰਜਾਂ ਦੀ ਵੀ ਸਾਰੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਜਿਸ ਸਮੇਂ ਤੋਂ ਉਨ੍ਹਾਂ ਵੱਲੋਂ ਆਪਣਾ ਕਾਰਜਕਾਲ ਸੰਭਾਲਿਆ ਗਿਆ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤਕ ਇਮਾਨਦਾਰੀ ਅਤੇ ਤਨਦੇਹੀ ਨਾਲ ਉਨ੍ਹਾਂ ਵੱਲੋਂ ਆਪਣਾ ਕਾਰਜ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਕਈ ਨਵੀਆਂ ਯੋਜਨਾਵਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਉਥੇ ਹੀ ਕਈਆਂ ਵਿੱਚ ਸੁਧਾਰ ਵੀ ਕੀਤੇ ਜਾ ਰਹੇ ਹਨ।

ਉਨ੍ਹਾਂ ਵੱਲੋਂ ਕੀਤੇ ਜਾਂਦੇ ਉਪਰਾਲਿਆਂ ਸਦਕਾ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤ ਹੋਣ ਦੀ ਵੀ ਇੱਕ ਆਸ ਪੈਦਾ ਹੋ ਗਈ ਹੈ। ਬੀਤੇ ਦਿਨੀਂ ਉਨ੍ਹਾਂ ਵੱਲੋਂ ਆਪਣੇ ਪੁੱਤਰ ਦੇ ਵਿਆਹ ਨੂੰ ਸਾਦੇ ਢੰਗ ਨਾਲ ਕੀਤਾ ਗਿਆ ਜਿਸ ਨੂੰ ਲੈ ਕੇ ਲੋਕਾਂ ਵੱਲੋਂ ਇਸ ਕਦਮ ਦੀ ਕਾਫ਼ੀ ਸ਼ਲਾਘਾ ਵੀ ਕੀਤੀ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਿਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਬਠਿੰਡਾ ਸ਼ਹਿਰ ਦਾ ਦੌਰਾ ਕੀਤਾ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਅੱਜ ਬਠਿੰਡੇ ਸ਼ਹਿਰ ਦਾ ਦੌਰਾ ਹੈਲੀਕਾਪਟਰ ਦੇ ਜ਼ਰੀਏ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਕਈ ਕੰਮਾਂ ਨੂੰ ਵੇਖਿਆ ਗਿਆ ਉਥੇ ਹੀ ਉਨ੍ਹਾਂ ਵੱਲੋਂ ਆਪਣੇ ਸਮੇਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਕੁਝ ਕੰਮ ਹੈਲੀਕਾਪਟਰ ਦੇ ਸਫਰ ਦੌਰਾਨ ਵੀ ਕੀਤੇ ਗਏ ਹਨ। ਉਨ੍ਹਾਂ ਵੱਲੋਂ ਕੀਤੇ ਗਏ ਇਸ ਕਾਰਜ ਦੀ ਜਿੱਥੇ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਉੱਥੇ ਹੀ ਉਹਨਾਂ ਦੇ ਕੰਮ ਪ੍ਰਤੀ ਈਮਾਨਦਾਰੀ ਨੂੰ ਵੇਖਦੇ ਹੋਏ ਵੀ ਸਭ ਲੋਕਾਂ ਵੱਲੋਂ ਉਨ੍ਹਾਂ ਦੀ ਤਰੀਫ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਹੈਲੀਕਾਪਟਰ ਦੇ ਸਫਰ ਦੌਰਾਨ ਹੀ ਕਈ ਸਰਕਾਰੀ ਫ਼ੈਸਲਿਆਂ ਨਾਲ ਸਬੰਧਤ ਫਾਈਲਾਂ, ਯੋਜਨਾਵਾਂ ਅਤੇ ਮਹੱਤਵਪੂਰਨ ਪ੍ਰੋਜੈਕਟਾਂ ਬਾਰੇ ਬਹੁਤ ਸਾਰੀਆਂ ਫਾਇਲਾਂ ਨੂੰ ਵੇਖਿਆ ਗਿਆ ਹੈ।

ਜਿਸ ਕਾਰਨ ਮੁੱਖ ਮੰਤਰੀ ਵੱਲੋਂ ਨਿਭਾਈ ਗਈ ਕੰਮ ਪ੍ਰਤੀ ਵਫ਼ਾਦਾਰੀ ਸਭ ਪਾਸੇ ਚਰਚਾ ਦਾ ਵਿਸ਼ਾ ਬਣ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਅੱਜ ਬਠਿੰਡਾ ਦੇ ਦੌਰੇ ਦੌਰਾਨ ਕਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸੀਐਮ ਚੰਨੀ ਵੱਲੋਂ ਸਮੇਂ ਦੀ ਬੱਚਤ ਕਰਦੇ ਹੋਏ ਫਾਈਲਾਂ ਵੇਖਣ ਨੂੰ ਸਮਾਂ ਦਿੱਤਾ ਗਿਆ।