Sunday , June 26 2022

CM ਚੰਨੀ ਨੇ ਲੁੱਟ ਲਿਆ ਮੇਲਾ ਦੇਖ ਕੇਜਰੀਵਾਲ ਵੀ ਰਹਿ ਗਿਆ ਹੈਰਾਨ – ਫਿਰ ਦਿੱਤਾ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਜਿਵੇਂ ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਸ ਦੇ ਚੱਲਦੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ । ਹਰ ਇੱਕ ਪਾਰਟੀ ਦੇ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵੀਹ ਸੌ ਬਾਈ ਦੇ ਵਿੱਚ ਪੰਜਾਬ ਦੀ ਸੱਤਾ ਹਾਸਲ ਕੀਤੀ ਜਾ ਸਕੇ । ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਆਮ ਆਦਮੀ ਪਾਰਟੀ ਦੀ ਤਾਂ ਇਹ ਪਾਰਟੀ ਵੀ ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਫ਼ੀ ਸਰਗਰਮ ਨਜ਼ਰ ਆ ਰਹੀ ਹੈ । ਲਗਾਤਾਰ ਹੀ ਇਸ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਦੌਰੇ ਕੀਤੇ ਜਾ ਰਹੇ ਹਨ । ਜਿੱਥੇ ਉਨ੍ਹਾਂ ਵੱਲੋਂ ਵੱਖ ਵੱਖ ਵਰਗਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ , ਇਸੇ ਵਿਚਕਾਰ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ਤੇ ਸਨ ਤੇ ਉਨ੍ਹਾਂ ਵੱਲੋਂ ਜਿੱਥੇ ਔਰਤਾਂ ਦੇ ਲਈ ਅੱਜ ਇਕ ਵੱਡਾ ਐਲਾਨ ਕੀਤਾ ਗਿਆ ਤੇ ਉਨ੍ਹਾਂ ਵੱਲੋਂ ਨਾਲ ਹੀ ਆਟੋ ਚਾਲਕਾਂ ਦੇ ਨਾਲ ਗੱਲਬਾਤ ਕਰਨ ਦੀ ਗੱਲ ਵੀ ਆਖੀ ਗਈ ਸੀ , ਪਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਅਰਵਿੰਦ ਕੇਜਰੀਵਾਲ ਤੇ ਕੰਮ ਕਰਨ ਤੋਂ ਪਹਿਲਾਂ ਹੀ ਅਜਿਹਾ ਆਪਣਾ ਫੁਰਤੀਲਾ ਰਵੱਈਆ ਦਿਖਾਇਆ ਗਿਆ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਹੋਸ਼ ਹੀ ਉੱਡ ਗਏ ।

ਜ਼ਿਕਰਯੋਗ ਹੈ ਕਿ ਦੋ ਹਜਾਰ ਬਾਈ ਦੀਆਂ ਚੋਣਾਂ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੰਜਾਬੀਆਂ ਦੀ ਭਲਾਈ ਲਈ ਕਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ , ਇਸੇ ਵਿਚਕਾਰ ਅੱਜ ਉਨ੍ਹਾਂ ਦੇ ਵੱਲੋਂ ਲੁਧਿਆਣਾ ਦੌਰੇ ਦੌਰਾਨ ਕੁਝ ਆਟੋ ਚਾਲਕਾਂ ਦੇ ਨਾਲ ਜਿੱਥੇ ਚਾਹ ਪੀਤੀ ਗਈ , ਉੱਥੇ ਹੀ ਉਨ੍ਹਾਂ ਦੇ ਲਈ ਐਲਾਨ ਵੀ ਕਰ ਦਿੱਤੇ ਗਏ । ਜ਼ਿਕਰਯੋਗ ਹੈ ਕਿ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਆਟੋ ਚਾਲਕਾਂ ਦੇ ਨਾਲ ਗੱਲਬਾਤ ਕਰਨ ਦੀ ਗੱਲ ਵੀ ਆਖੀ ਗਈ ਸੀ । ਪਰ ਚਰਨਜੀਤ ਸਿੰਘ ਚੰਨੀ ਵੱਲੋਂ ਅਰਵਿੰਦ ਕੇਜਰੀਵਾਲ ਦੇ ਵੱਲੋਂ ਜੋ ਆਟੋ ਚਾਲਕਾਂ ਨਾਲ ਮੁਲਾਕਾਤ ਕੀਤੀ ਜਾਣੀ ਸੀ ਉਸ ਤੋਂ ਪਹਿਲਾਂ ਹੀ ਆਟੋ ਚਾਲਕਾਂ ਦੇ ਨਾਲ ਮੁਲਾਕਾਤ ਕੀਤੀ ਗਈ ।

ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਆਟੋ ਚਾਲਕਾਂ ਦੇ ਨਾਲ ਚਾਹ ਪੀਤੀ ਨਾਲ ਹੀ ਉਨ੍ਹਾਂ ਦੇ ਲਈ ਐਲਾਨ ਵੀ ਕੀਤੇ ਗਏ । ਜਿਸ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਾਫੀ ਖਫਾ ਨਜ਼ਰ ਆਏ । ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸ਼ਬਦੀ ਵਾਰ ਵੀ ਕੀਤੇ ਗਏ । ਦਰਅਸਲ ਅਰਵਿੰਦ ਕੇਜਰੀਵਾਲ ਦੇ ਵੱਲੋਂ ਅਸਿੱਧੇ ਤੌਰ ਤੇ ਚਰਨਜੀਤ ਸਿੰਘ ਚੰਨੀ ਨੂੰ ਲੰਮੇ ਹੱਥੀਂ ਲੈਂਦੇ ਹੋਏ ਕਿਹਾ ਗਿਆ , ਕੀ ਅੱਜਕੱਲ੍ਹ ਪੰਜਾਬ ਦੇ ਵਿੱਚ ਨਕਲੀ ਅਰਵਿੰਦ ਕੇਜਰੀਵਾਲ ਘੁੰਮ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੋ ਵਾਅਦਾ ਮੈਂ ਕਰਦਾ ਹਾਂ ਦੋ ਦਿਨ ਬਾਅਦ ਉਹ ਨਕਲੀ ਕੇਜਰੀਵਾਲ ਉਹੀ ਗੱਲ ਨੂੰ ਦੁਹਰਾ ਦਿੰਦੇ ਹਨ।

ਨਾਲ ਹੀ ਉਨ੍ਹਾਂ ਕਿਹਾ ਕਿ ਅਸਲੀ ਅਸਲੀ ਹੁੰਦਾ ਹੈ ਅਤੇ ਨਕਲੀ ਹਮੇਸ਼ਾ ਅੱਖ ਨਕਲੀ ਹੀ ਰਹਿੰਦਾ ਹੈ, ਤੇ ਨਕਲੀ ਅਰਵਿੰਦ ਕੇਜਰੀਵਾਲ ਸਿਰਫ਼ ਤੇ ਸਿਰਫ਼ ਐਲਾਨ ਕਰਦਾ ਹੈ ਹੋਰ ਕੁਝ ਵੀ ਨਹੀਂ । ਸੌ ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆ ਕਾਫ਼ੀ ਸਰਗਰਮ ਨਜ਼ਰ ਆ ਰਹੀਆਂ ਆ ਰਹੀਆਂ ਹਨ, ਉੁੱਥੇ ਹੀ ਪਾਰਟੀਆ ਦੇ ਮੰਤਰੀ ਵੀ ਇਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰ ਕੇ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ । ਇਸੇ ਵਿਚਕਾਰ ਅੱਜ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸ਼ਬਦੀ ਵਾਰ ਕੀਤੇ ਗਏ । ਇੰਨਾ ਹੀ ਨਹੀਂ ਸਗੋਂ ਉਨ੍ਹਾਂ ਨੂੰ ਅਸਿੱਧੇ ਤੌਰ ਤੇ ਨਕਲੀ ਕੇਜਰੀਵਾਲ ਵੀ ਕਿਹਾ ਗਿਆ ਹੈ