Tuesday , June 28 2022

LPG ਸਲੰਡਰ ਵਰਤਣ ਵਾਲਿਆਂ ਲਈ ਆਈ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ ਅਤੇ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਖਾਣ-ਪੀਣ ਦੀਆਂ ਚੀਜ਼ਾਂ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਕਾਰਨ ਵੀ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਅੱਜ ਦੇ ਦੌਰ ਵਿਚ ਜਿੱਥੇ ਹਰ ਇਨਸਾਨ ਲਈ ਘਰ ਦੇ ਵਿੱਚ ਹੀ ਗੈਸ ਹੋਣਾ ਜ਼ਰੂਰੀ ਹੈ ਉਥੇ ਹੀ ਉਸਦਾ ਖਤਮ ਹੋਣ ਤੋਂ ਤੁਰੰਤ ਮਿਲਣਾ ਵੀ ਓਨਾ ਹੀ ਜ਼ਰੂਰੀ ਹੈ। ਰਸੋਈ ਗੈਸ ਤੋਂ ਬਿਨਾਂ ਘਰ ਵਿਚ ਭੋਜਨ ਹੀ ਨਹੀਂ ਪਕਾਇਆ ਜਾ ਸਕਦਾ। ਗਾਹਕਾਂ ਨੂੰ ਜਿੱਥੇ ਗੈਸ ਸਿਲੰਡਰ ਭਰਵਾਉਣ ਲਈ ਕਈ ਦਿਨਾਂ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਹੁਣ ਐਲਪੀਜੀ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਐਲਪੀਜੀ ਗਾਹਕਾਂ ਲਈ ਇੱਕ ਵੱਡੀ ਰਾਹਤ ਕੰਪਨੀ ਵੱਲੋਂ ਦਿੱਤੀ ਗਈ ਹੈ। ਜਿੱਥੇ ਹੁਣ ਗਾਹਕਾਂ ਨੂੰ ਗੈਸ ਸਲੰਡਰ ਬੁਕਿੰਗ ਕਰਵਾਉਣ ਤੋਂ ਬਾਅਦ ਵਧੇਰੇ ਸਮਾਂ ਗੈਸ ਪ੍ਰਾਪਤ ਕਰਨ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਜਿੱਥੇ ਹੁਣ ਐਲਪੀਜੀ ਖਪਤਕਾਰਾਂ ਨੂੰ ਕੰਪਨੀ ਵੱਲੋਂ ਦਿੱਤੀ ਗਈ ਰਾਹਤ ਦੇ ਅਨੁਸਾਰ ਉਨ੍ਹਾਂ ਨੂੰ ਰਸੋਈ ਗੈਸ ਸਿਲੰਡਰ ਉਨ੍ਹਾਂ ਦੇ ਘਰ ਵਿਚ ਦੋ ਘੰਟਿਆਂ ਦੇ ਅੰਦਰ ਹੀ ਪਹੁੰਚ ਜਾਵੇਗਾ। ਕੰਪਨੀ ਵੱਲੋਂ ਸ਼ੁਰੂ ਕੀਤੀ ਗਈ ਇਸ ਸਰਵਿਸ ਦਾ ਦੇਸ਼ ਅੰਦਰ 30 ਕਰੋੜ ਦੇ ਕਰੀਬ ਐਲਪੀਜੀ ਖਪਤਕਾਰਾਂ ਨੂੰ ਫਾਇਦਾ ਹੋਵੇਗਾ।

ਜਿਥੇ ਪਹਿਲੀ ਸੇਵਾ ਸ਼ੁਰੂ ਕੀਤੀ ਗਈ ਹੈ ਉਥੇ ਹੀ ਇਹ ਸੇਵਾ ਖਪਤਕਾਰਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਹੈ। ਜੋ ਆਉਣ ਵਾਲੇ ਦਿਨਾਂ ਵਿੱਚ ਸਭ ਪਾਸੇ ਜਾਰੀ ਕਰ ਦਿੱਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਦੱਸਿਆ ਹੈ ਕਿ ਇਹ ਸੁਵਿਧਾ ਪਹਿਲਾਂ ਕੰਪਨੀ ਵੱਲੋਂ ਚੁਣੇ ਗਏ ਕੁਆਟਰਾਂ ਦੇ ਖਪਤਕਾਰਾਂ ਲਈ ਹੋਵੇਗੀ।

ਸਾਰੇ ਉਪਭੋਗਤਾ ਆਨਲਾਈਨ ਗੈਸ ਦੀ ਬੁਕਿੰਗ ਕਰ ਕੇ ਇਸ ਸੁਵਿਧਾ ਦਾ ਲਾਭ ਲੈ ਸਕਣਗੇ। ਇਸ ਬਾਰੇ ਕੰਪਨੀ ਵੱਲੋਂ ਟਵੀਟ ਕਰਦੇ ਹੋਏ ਦੱਸਿਆ ਗਿਆ ਹੈ ਕਿ ਖਪਤਕਾਰਾਂ ਵੱਲੋਂ ਮਾਮੂਲੀ ਪ੍ਰੀਮੀਅਮ ਦਾ ਭੁਗਤਾਨ ਕਰਕੇ ਇਸ ਸਹੂਲਤ ਦਾ ਲਾਭ ਲਿਆ ਜਾ ਸਕੇਗਾ। ਕੰਪਨੀ ਵੱਲੋਂ ਜਾਰੀ ਕੀਤੀ ਗਈ ਇਸ ਸੇਵਾ ਦੇ ਨਾਲ ਹੀ ਗੈਸ ਸਿਲੰਡਰ ਦੀ ਡਿਲਵਰੀ ਦੋ ਘੰਟਿਆਂ ਦੇ ਅੰਦਰ ਘਰ ਵਿੱਚ ਮਿਲ ਜਾਵੇਗੀ।